ਗੁਰਬਚਨ ਸਿੰਘ ਬੌਂਦਲੀ, ਸਮਰਾਲਾ : ਪੰਜਾਬ ਦੀ ਨੌਜਵਾਨੀ ਨੂੰ ਗਲਤ ਰਾਹ ਪਾਉਣ ਵਾਲੇ ਗੈਰਕਾਨੂੰਨੀ ਅਨਸਰਾਂ ਨੂੰ ਕਿਸੇ ਵੀ ਹਾਲਤ ‘ਚ ਬਖਸ਼ਿਆ ਨਹੀਂ ਜਾਵੇਗਾ। ਉਕਤ ਪ੍ਰਗਟਾਵਾ ਸਮਰਾਲਾ ਵਿਖੇ ਨਵਨਿਯੁਕਤ ਐੱਸਐੱਚਓ ਸਮਰਾਲਾ ਰਾਉ ਵਰਿੰਦਰ ਸਿੰਘ ਨੇ ਕੀਤਾ। ਉਨ੍ਹਾਂ ਕਿਹਾ ਜੇਕਰ ਕਿਸੇ ਵੀ ਵਿਅਕਤੀ ਨੂੰ ਕਿਸੇ ਤਰ੍ਹਾਂ ਦਾ ਕੋਈ ਗੈਰਕਾਨੂੰਨੀ ਕੰਮ ਕਰਨ ਵਾਲੇ ਦਾ ਪਤਾ ਲੱਗਦਾ ਹੈ ਤਾਂ ਉਹ ਥਾਣਾ ਸਮਰਾਲਾ ਵਿਖੇ ਸੰਪਰਕ ਕਰ ਸਕਦੇ ਹਨ, ਉਨ੍ਹਾਂ ਦੀ ਪਛਾਣ ਵੀ ਗੁਪਤ ਰੱਖੀ ਜਾਵੇਗੀ। ਉਨ੍ਹਾਂ ਦੱਸਿਆ ਸਮਰਾਲਾ ਸਬ ਡਵੀਜ਼ਨ ‘ਚ ਗੈਰਕਾਨੂੰਨੀ ਕੰਮ ਕਰਨ ਵਾਲਿਆਂ ਨੂੰ ਨਕੇਲ ਪਾਉਣ ਲਈ ਇੱਕ ਵਿਸ਼ੇਸ਼ ਮੁਹਿੰਮ ਅਰੰਭੀ ਜਾ ਰਹੀ ਹੈ, ਜਿਸ ਤਹਿਤ ਦੀਵਾਲੀ ਦੇ ਪਵਿੱਤਰ ਤਿਉਹਾਰ ਨੂੰ ਮੁੱਖ ਰੱਖਦੇ ਹੋਏ ਸਮਰਾਲਾ ਪੁਲਿਸ ਇਲਾਕੇ ‘ਚ ਗਸ਼ਤ ਤੇ ਵੱਖ ਵੱਖ ਥਾਵਾਂ ‘ਤੇ ਸਪੈਸ਼ਲ ਨਾਕਾਬੰਦੀਆਂ ਕਰਕੇ ਵਿਸ਼ੇਸ਼ ਚੈਕਿੰਗ ਅਰੰਭ ਕੀਤੀ ਜਾ ਰਹੀ ਹੈ।
ਸਰੀ ਸਿਟੀ ਸੈਂਟਰ ਦੇ ਨਿਵਾਸੀਆਂ ਨੇ ਦੇਰ ਰਾਤ ਵਾਹਨਾਂ ਦੇ ਵਧਦੇ ਸ਼ੋਰ ‘ਤੇ ਚਿੰਤਾ ਪ੍ਰਗਟ ਕੀਤੀ
ਸਰੀ, ਬੀ.ਸੀ. — 23 ਅਗਸਤ, 2026 – ਸਰੀ ਸਿਟੀ ਸੈਂਟਰ ਦੇ ਨਿਵਾਸੀ ਕਿੰਗ ਜਾਰਜ ਸਟੇਸ਼ਨ, ਕਿੰਗ ਜਾਰਜ ਬੁਲੇਵਾਰਡ ਅਤੇ 100 ਐਵੇਨਿਊ ਦੇ ਆਲੇ-ਦੁਆਲੇ ਦੇਰ ਰਾਤ

