‘ਗੋਲਡਨ ਈਅਰ ਪਾਰਕ’ ‘ਚ ਪੰਜਾਬੀ ਨੌਜਵਾਨ ਦੀ ਮੌਤ

ਵੈਨਕੁਵਰ, (ਏਜੰਸੀ)— ਕੈਨੇਡਾ ਤੋਂ ਇਕ ਦੁੱਖਭਰੀ ਖਬਰ ਮਿਲੀ ਹੈ, ਬੀਤੇ ਦਿਨੀਂ ਇੱਥੇ ਇਕ ਪੰਜਾਬੀ ਨੌਜਵਾਨ ਦੀ ਪਾਣੀ ‘ਚ ਡੁੱਬ ਜਾਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 21 ਸਾਲਾ ਗਗਨਦੀਪ ਸਿੰਘ ਵਜੋਂ ਹੋਈ ਹੈ। ਉਹ ਇੱਥੇ ਮੈਡੀਕਲ ਦੀ ਪੜ੍ਹਾਈ ਕਰ ਰਿਹਾ ਸੀ । ਉਹ ਵੈਨਕੂਵਰ ਦੇ ਗੋਲਡਨ ਈਅਰ ਪਾਰਕ ਦੇ ਗੋਲਡ ਕਰੀਕ ਝਰਨੇ ‘ਤੇ ਘੁੰਮਣ ਗਿਆ ਸੀ। ਇਸੇ ਦੌਰਾਨ ਝਰਨੇ ‘ਚ ਡੁੱਬ ਜਾਣ ਕਾਰਨ ਗਗਨਦੀਪ ਦੀ ਮੌਤ ਹੋ ਗਈ। ਉਸ ਦੇ ਪਰਿਵਾਰ ਵਾਲਿਆਂ ਨੂੰ ਇਸ ਦੀ ਜਾਣਕਾਰੀ ਦੇ ਦਿੱਤੀ ਗਈ ਹੈ। ਗਗਨਦੀਪ ਆਪਣੇ ਪਰਿਵਾਰ ਸਮੇਤ ਕੈਨੇਡਾ ‘ਚ ਰਹਿ ਰਿਹਾ ਸੀ। ਇਸ ਖਬਰ ਨਾਲ ਪੰਜਾਬੀ ਭਾਈਚਾਰੇ ‘ਚ ਸੋਗ ਦੀ ਲਹਿਰ ਹੈ। ਤੁਹਾਨੂੰ ਦੱਸ ਦਈਏ ਕਿ ਇਸ ਝਰਨੇ ‘ਚ ਡੁੱਬਣ ਕਾਰਨ ਕਈ ਲੋਕਾਂ ਦੀ ਮੌਤ ਹੋ ਚੁੱਕੀ ਹੈ। ਪਿਛਲੇ ਸਾਲ ਇੱਥੇ ਤੈਰਾਕੀ ਕਰ ਰਹੇ ਦੋ ਨੌਜਵਾਨਾਂ ਦੀ ਮੌਤ ਹੋ ਗਈ ਸੀ। ਅਪ੍ਰੈਲ 2017 ‘ਚ ਕੁੱਝ ਦੋਸਤ ਇੱਥੇ ਨਹਾ ਰਹੇ ਸਨ ਅਤੇ ਉਨ੍ਹਾਂ ‘ਚੋਂ ਇਕ ਦੀ ਇੱਥੇ ਡੁੱਬ ਜਾਣ ਕਾਰਨ ਮੌਤ ਹੋ ਗਈ ਸੀ। ਇਸ ਤੋਂ ਪਹਿਲਾਂ 2014 ‘ਚ ਸਰੀ ਦੀ ਰਹਿਣ ਵਾਲੀ 23 ਸਾਲਾ ਔਰਤ ਦੀ ਮੌਤ ਵੀ ਝਰਨੇ ‘ਚ ਡੁੱਬ ਜਾਣ ਕਾਰਨ ਹੋਈ ਸੀ। ਪਿਛਲੇ 4 ਸਾਲਾਂ ‘ਚ ਇਹ ਪੰਜਵੀਂ ਮੌਤ ਹੈ। ਮਾਹਿਰਾਂ ਨੇ ਦੱਸਿਆ ਕਿ ਪਾਣੀ ਦਾ ਵਹਾਅ ਇਕ ਦਮ ਵਧਣ ਕਾਰਨ ਲੋਕ ਹਾਦਸੇ ਦਾ ਸ਼ਿਕਾਰ ਹੋ ਜਾਂਦੇ ਹਨ। ਇਸ ਲਈ ਲੋਕਾਂ ਨੂੰ ਨਹਾਉਣ ਅਤੇ ਤੈਰਾਕੀ ਕਰਨ ਸਮੇਂ ਵਧੇਰੇ ਧਿਆਨ ਦੇਣ ਦੀ ਜ਼ਰੂਰਤ ਹੈ ਤਾਂ ਕਿ ਅਜਿਹੇ ਹਾਦਸੇ ਨਾ ਵਾਪਰਨ।

Share:

Facebook
Twitter
Pinterest
LinkedIn
matrimonail-ads
On Key

Related Posts

ਕੇਂਦਰੀ ਪੰਜਾਬੀ ਲੇਖਕ ਸਭਾ (ਉੱਤਰੀ ਅਮਰੀਕਾ)ਦੀ ਮਾਸਿਕ ਮੀਟਿੰਗ ਦੌਰਾਨ ਡਾ: ਦਵਿੰਦਰ ਪਾਲ ਕੌਰ ਦੀ ਪੁਸਤਕ ‘ਸ਼ਾਇਰੀ ਇੱਕ ਇਬਾਦਤ’ ਰਲੀਜ਼

ਸਰੀ (ਜਸਵੀਰ ਸਿੰਘ ਭਲੂਰੀਆ) ਹਰ ਮਹੀਨੇ ਦੀ ਤਰਾਂ ਕੇਂਦਰੀ ਪੰਜਾਬੀ ਲੇਖਕ ਸਭਾ(ਉੱਤਰੀ ਅਮਰੀਕਾ) ਦੀ ਮਾਸਿਕ ਮੀਟਿੰਗ ਸੀਨੀਅਰ ਸਿਟੀਜਨ ਸੈਂਟਰ ਸਰੀ/ਡੈਲਟਾ ਦੇ,ਲੇਖਕਾਂ/ਸਰੋਤਿਆਂ ਨਾਲ ਖਚਾਖਚ ਭਰੇ ਉੱਪਰਲੇ

ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਦਾ 93ਵਾਂ ਜਨਮ ਦਿਨ ਸਾਹਿਤਕ ਮਿਲਣੀ ਵਜੋਂ ਮਨਾਇਆ

ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਦਾ 93ਵਾਂ ਜਨਮ ਦਿਨ ਸਾਹਿਤਕ ਮਿਲਣੀ ਵਜੋਂ ਮਨਾਇਆ ਸਰੀ, 8 ਅਗਸਤ (ਹਰਦਮ ਮਾਨ)- ਵੈਨਕੂਵਰ ਵਿਚਾਰ ਮੰਚ ਅਤੇ ਗ਼ਜ਼ਲ ਮੰਚ ਸਰੀ ਵੱਲੋਂ ਪ੍ਰਸਿੱਧ ਪੰਜਾਬੀ ਨਾਵਲਕਾਰ

ਡਾ. ਗੁਰਨਾਮ ਸਿੰਘ ‘ਸ਼੍ਰੋਮਣੀ ਕੀਰਤਨੀਆ ਐਵਾਰਡ’ ਨਾਲ ਸਨਮਾਨਿਤ

ਡਾ. ਗੁਰਦੇਵ ਸਿੰਘ ਜਨਰਲ ਸਕੱਤਰ, ਗੁਰਮਤਿ ਸੰਗੀਤ ਫਾਊਂਡੇਸ਼ਨ ਪਟਿਆਲਾ। ਗੁਰਮਤਿ ਸੰਗੀਤ ਦੀ ਰਾਗ-ਆਧਾਰਿਤ ਪਰੰਪਰਾ ਨੂੰ ਸੰਭਾਲਣ, ਇਸ ਦੀ ਖੋਜ ਅਤੇ ਸਿੱਖਿਆ ਨੂੰ ਅਕਾਦਮਿਕ ਪੱਧਰ ’ਤੇ

Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.