ਸੰਤੋਸ਼ ਕੁਮਾਰ ਸਿੰਗਲਾ, ਮਲੌਦ : ਸਰਕਾਰੀ ਮਿਡਲ ਸਕੂਲ ਗੋਸਲ ਵਿਖੇ ਵਿਸ਼ਵ ਏਡਜ਼ ਦਿਵਸ ਮਨਾਇਆ ਗਿਆ। ਸਵੇਰ ਦੀ ਸਭਾ ‘ਚ ਸਕੂਲ ਮੁਖੀ ਸਟੇਟ ਐਵਾਰਡੀ ਨਵਜੋਤ ਸ਼ਰਮਾ ਦੁਆਰਾ ਵਿਦਿਆਰਥੀਆਂ ਨੂੰ ਏਡਜ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਵਿਦਿਆਰਥੀਆਂ ਨੂੰ ਏਡਜ ਦੀ ਬਿਮਾਰੀ ਹੋਣ ਦੇ ਕਾਰਨਾਂ ਤੇ ਬਚਾਅ ਦੇ ਤਰੀਕਿਆਂ ਬਾਰੇ ਜਾਣਕਾਰੀ ਦਿੱਤੀ।

ਵਿਦਿਆਰਥੀਆਂ ਦੇ ਭਾਸ਼ਣ ਤੇ ਪੋਸਟਰ ਮੇਕਿੰਗ ਮੁਕਾਬਲੇ ਵੀ ਕਰਵਾਏ ਗਏ। ਇਸ ਮੌਕੇ ਗੁਰਮਿੰਦਰਜੀਤ ਸਿੰਘ, ਕਮਲਜੀਤ ਕੌਰ ਤੇ ਗੁਰਜੀਤ ਕੌਰ ਵੀ ਹਾਜ਼ਰ ਸਨ।