ਸਰਵਣ ਸਿੰਘ ਭੰਗਲਾਂ, ਸਮਰਾਲਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਗੰਨੇ ਦੇ ਮੁੱਲ ‘ਚ ਕੀਤੇ ਗਏ 11 ਰੁਪਏ ਪ੍ਰਤੀ ਕੁਇੰਟਲ ਦੇ ਵਾਧੇ ਨੂੰ ਬਿਲਕੁਲ ਨਿਗੂਣਾ ਕਰਾਰ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਹਰਦੀਪ ਸਿੰਘ ਗਿਆਸਪੁਰਾ ਤੇ ਜਥੇਬੰਦੀ ਦੇ ਪ੍ਰਰੈੱਸ ਸਕੱਤਰ ਗੁਰਜੀਤ ਸਿੰਘ ਗੜੀ ਨੇ ਕਿਹਾ ਇਹ ਮਾਮੂਲੀ ਵਾਧਾ ਕਰਕੇ ਸਰਕਾਰ ਕਿਸਾਨਾਂ ਨਾਲ ਕੋਝਾ ਮਜ਼ਾਕ ਕਰ ਰਹੀ ਹੈ। ਜੇਕਰ ਕਿਸਾਨਾਂ ਦਾ ਖੇਤੀਬਾੜੀ ਸੈਕਟਰ ‘ਤੇ ਆਉਦੇ ਦਿਨੋ-ਦਿਨ ਵੱਧ ਰਹੇ ਖਰਚੇ ਦੀ ਤੁਲਨਾ ਵੱਧਦੀ ਮਹਿੰਗਾਈ ਨਾਲ ਵੀ ਕੀਤੀ ਜਾਵੇ ਤਾਂ ਉਸਨੂੰ ਬਰਾਬਰ ਰੱਖਣ ਲਈ ਸਰਕਾਰ ਨੂੰ ਘੱਟੋ-ਘੱਟ 30 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕਰਨਾ ਚਾਹੀਦਾ ਸੀ।

ਆਗੂਆਂ ਨੇ ਕਿਹਾ ਜੇਕਰ ਸਰਕਾਰਾਂ ਦੇਸ਼ ਦੇ ਅੰਨਦਾਤੇ ਨੂੰ ਇਸ ਤਰ੍ਹਾਂ ਹੀ ਅਣਗੌਲਿਆ ਕਰਦੀਆਂ ਰਹੀਆਂ ਤਾਂ ਆਉਣ ਵਾਲੇ ਸਮੇਂ ‘ਚ ਕਿਸਾਨ ਖੇਤੀ ਦਾ ਧੰਦਾ ਛੱਡਣ ਲਈ ਮਜ਼ਬੂਰ ਹੋ ਜਾਣਗੇ। ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਮਨਪ੍ਰਰੀਤ ਸਿੰਘ ਘੁਲਾਲ ਵੀ ਹਾਜ਼ਰ ਸਨ।