ਅਹਿਮਦਾਬਾਦ— ਤੋਗੜੀਆ ਵਲੋਂ ਖੁਦ ਨੂੰ ਮੁਕਾਬਲੇ ‘ਚ ਮਾਰੇ ਜਾਣ ਦਾ ਡਰ ਪ੍ਰਗਟ ਕੀਤੇ ਜਾਣ ਪਿੱਛੋਂ ਪਾਟੀਦਾਰ ਅੰਦੋਲਨ ਦੇ ਨੇਤਾ ਹਾਰਦਿਕ ਪਟੇਲ ਨੇ ਮੰਗਲਵਾਰ ਉਨ੍ਹਾਂ ਨਾਲ ਮੁਲਾਕਾਤ ਕੀਤੀ। ਤੋਗੜੀਆ ਨਾਲ ਮੁਲਾਕਾਤ ਪਿੱਛੋਂ ਹਾਰਦਿਕ ਨੇ ਕਿਹਾ ਕਿ ਤੋਗੜੀਆ ਵਿਰੁੱਧ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ। ਇਹ ਸਾਜ਼ਿਸ਼ਾਂ ਪ੍ਰਧਾਨ ਮੰਤਰੀ ਮੋਦੀ ਅਤੇ ਭਾਜਪਾ ਦੇ ਪ੍ਰਧਾਨ ਅਮਿਤ ਸ਼ਾਹ ਰਚ ਰਹੇ ਹਨ। ਉਨ੍ਹਾਂ ਕਿਹਾ ਕਿ ਜੇ ਕਿਤੇ ਮਨਮੋਹਨ ਸਿੰਘ ਦੀ ਸਰਕਾਰ ਵੇਲੇ ਤੋਗੜੀਆ ਲਾਪਤਾ ਹੋ ਜਾਂਦੇ ਤਾਂ ਭਾਜਪਾ ਨੇ ਪੂਰੇ ਦੇਸ਼ ‘ਚ ਤਰਥੱਲੀ ਮਚਾ ਦੇਣੀ ਸੀ।
ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਦਾ 93ਵਾਂ ਜਨਮ ਦਿਨ ਸਾਹਿਤਕ ਮਿਲਣੀ ਵਜੋਂ ਮਨਾਇਆ
ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਦਾ 93ਵਾਂ ਜਨਮ ਦਿਨ ਸਾਹਿਤਕ ਮਿਲਣੀ ਵਜੋਂ ਮਨਾਇਆ ਸਰੀ, 8 ਅਗਸਤ (ਹਰਦਮ ਮਾਨ)- ਵੈਨਕੂਵਰ ਵਿਚਾਰ ਮੰਚ ਅਤੇ ਗ਼ਜ਼ਲ ਮੰਚ ਸਰੀ ਵੱਲੋਂ ਪ੍ਰਸਿੱਧ ਪੰਜਾਬੀ ਨਾਵਲਕਾਰ


