ਸੁਸ਼ੀਲ ਕੁਮਾਰ ਸ਼ਸ਼ੀ, ਲੁਧਿਆਣਾ : ਮਾਡਲ ਗ੍ਰਾਮ ਇਲਾਕੇ ਦੇ ਇਕ ਘਰ ਦੇ ਬਾਹਰੋਂ 11 ਸਾਲ ਦਾ ਲੜਕਾ ਸ਼ੱਕੀ ਹਾਲਾਤ ਵਿਚ ਲਾਪਤਾ ਹੋ ਗਿਆ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਲੜਕੇ ਨੂੰ ਕਿਸੇ ਅਣਪਛਾਤੇ ਵਿਅਕਤੀ ਨੇ ਅਗਵਾ ਕਰ ਕੇ ਨਾਜਾਇਜ਼ ਹਿਰਾਸਤ ਵਿਚ ਰੱਖਿਆ ਹੋਇਆ ਹੈ। ਇਸ ਮਾਮਲੇ ਸਬੰਧੀ ਥਾਣਾ ਡਵੀਜ਼ਨ ਨੰਬਰ 5 ਦੀ ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਮਾਡਲ ਗ੍ਰਾਮ ਦੇ ਰਹਿਣ ਵਾਲੇ ਅਰਜਨ ਪ੍ਰਸ਼ਾਦ ਨੇ ਦੱਸਿਆ ਕਿ 11 ਦਸੰਬਰ ਨੂੰ ਉਸਦਾ ਬੇਟਾ ਘਰ ਦੇ ਬਾਹਰ ਖੇਡ ਰਿਹਾ ਸੀ। ਦੇਰ ਸ਼ਾਮ ਤੱਕ ਵੀ ਜਦ ਉਹ ਵਾਪਸ ਨਾ ਆਇਆ ਤਾਂ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਲੱਭਣਾ ਸ਼ੁਰੂ ਕੀਤਾ। ਕਈ ਦਿਨ ਬੀਤ ਜਾਣ ਦੇ ਬਾਵਜੂਦ ਲੜਕੇ ਸਬੰਧੀ ਕੋਈ ਸੂਚਨਾ ਨਹੀਂ ਹੈ। ਪਰਿਵਾਰਕ ਮੈਂਬਰਾਂ ਨੂੰ ਜਾਪਦਾ ਹੈ ਕਿ ਉਸ ਨੂੰ ਕਿਸੇ ਅਣਪਛਾਤੇ ਵਿਅਕਤੀ ਨੇ ਨਾਜਾਇਜ਼ ਹਿਰਾਸਤ ਵਿਚ ਰੱਖਿਆ ਹੋਇਆ ਹੈ। ਇਸ ਮਾਮਲੇ ਵਿਚ ਥਾਣਾ ਡਵੀਜ਼ਨ ਨੰਬਰ 5 ਦੀ ਪੁਲਿਸ ਨੇ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।