Skip to content
Friday, October 23, 2026 6°C · Clear · Surrey, BC
ਪੰਜਾਬ ਗਾਰਡੀਅਨ
The Punjab Guardian
Surrey, British Columbia · Est. 2016 · Weekly
Sections ਤਾਜ਼ਾ ਖ਼ਬਰਾਂਪੰਜਾਬਕੈਨੇਡਾਅਮਰੀਕਾਭਾਰਤਦੁਨੀਆਖੇਡਾਂਮਨੋਰੰਜਨਕਾਰੋਬਾਰਧਰਮਸ਼ਰਧਾਂਜਲੀ
ਪੰਜਾਬ Punjab

ਚਾਰਟਡ ਜਹਾਜ਼ ਰਾਹੀਂ ਵਿਦੇਸ਼ਾਂ ਵਿਚ ਮਰਿਆਦਾ ਅਨੁਸਾਰ ਭੇਜੇ ਜਾਣਗੇ ਪਾਵਨ ਸਰੂਪ

By Admin Published 1 min read

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਵਿਚ ਕਈ ਅਹਿਮ ਫੈਸਲੇ ਲਏ ਗਏ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਵੱਲੋਂ ਵਿਦੇਸ਼ਾਂ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਭੇਜਣ ਨੂੰ ਵੀ ਪ੍ਰਵਾਨਗੀ ਦਿੱਤੀ ਹੈ।

ਵਿਦੇਸ਼ ਦੀਆਂ ਸੰਗਤਾਂ ਦੀ ਮੰਗ ਅਨੁਸਾਰ ਪਾਵਨ ਸਰੂਪ ਭੇਜੇ ਜਾਣਗੇ ਅਤੇ ਇਸ ਕਾਰਜ ਲਈ ਵਿਸ਼ੇਸ਼ ਚਾਰਟਰ ਜਹਾਜ਼ ਦੀ ਵਰਤੋਂ ਕੀਤੀ ਜਾਵੇਗੀ। ਭਾਈ ਲੌਂਗੋਵਾਲ ਨੇ ਕਿਹਾ ਕਿ ਪਾਵਨ ਸਰੂਪ ਵਿਦੇਸ਼ ਭੇਜਣ ਸਮੇਂ ਮਰਿਆਦਾ ਦਾ ਪੂਰਨ ਖਿਆਲ ਰੱਖਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ 550ਵੇਂ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਸੰਗਤ ਦੀ ਵਧਦੀ ਆਮਦ ਕਰਕੇ ਇਥੇ ਲੰਗਰ ਵਿਚ ਪ੍ਰਸ਼ਾਦੇ ਤਿਆਰ ਕਰਨ ਵਾਲੀ ਮਸ਼ੀਨ ਲਗਾਈ ਜਾਵੇਗੀ। ਉਨ੍ਹਾਂ ਹੋਰ ਦੱਸਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਵਿਖੇ ਚਿੱਤਰਕਾਰੀ ਦੀ ਸੇਵਾ ਕਰਨ ਵਾਲੇ ਸਵਰਗਵਾਸੀ ਚਿੱਤਰਕਾਰ ਜੀ.ਐਸ. ਸੋਹਨ ਸਿੰਘ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਈ ਜਾਵੇਗੀ। ਇਸ ਤੋਂ ਇਲਾਵਾ ਇਕੱਤਰਤਾ ਦੌਰਾਨ ਜੰਮੂ ਕਸ਼ਮੀਰ ਦੇ ਲਖਨਪੁਰ ਵਿਖੇ ਸਥਿਤ ਗੁਰੂ ਨਾਨਕ ਮਿਸ਼ਨ ਵਿਖੇ ਗੁਰਦੁਆਰਾ ਸਾਹਿਬ ਦੀ ਖੂਬਸੂਰਤ ਇਮਾਰਤ ਤਿਆਰ ਕਰਨ ਨੂੰ ਵੀ ਪ੍ਰਵਾਨਗੀ ਦਿੱਤੀ ਗਈ।

Admin Punjab Guardian · Surrey
ਸੰਬੰਧਿਤ ਖ਼ਬਰਾਂ Related ਪੰਜਾਬ Punjab →
Share on WhatsApp