ਚਾਹ ਕੇ ਵੀ ਦੇਸ਼ ਵਿਚ ਰਾਮ ਰਾਜ ਦੀ ਸਥਾਪਨਾ ਦਾ ਆਦੇਸ਼ ਨਹੀਂ ਦੇ ਸਕਦੇ : ਸੁਪਰੀਮ ਕੋਰਟ

ਨਵੀਂ ਦਿੱਲੀ,: ਸੁਪਰੀਮ ਕੋਰਟ ਨੇ ਕਿਹਾ ਕਿ ਉਹ ਦੇਸ਼ ਵਿਚ ‘ਰਾਮ ਰਾਜ’ ਦੀ ਸਥਾਪਨਾ ਦਾ ਆਦੇਸ਼ ਨਹੀਂ ਦੇ ਸਕਦੀ ਅਤੇ ‘ਸੀਮਤ ਸਮਰੱਥਾ’ ਕਾਰਨ ਚਾਹੁੰਦਿਆਂ ਹੋਇਆਂ ਵੀ ਬਹੁਤ ਸਾਰੀਆਂ ਚੀਜ਼ਾ ਨਹੀਂ ਕਰ ਸਕਦੀ। ਮੁੱਖ ਜੱਜ ਜਸਟਿਸ ਟੀ.ਐਸ. ਠਾਕੁਰ ਦੀ ਪ੍ਰਧਾਨਗੀ ਵਾਲੀ ਬੈਂਚ ਨੇ ਕਿਹਾ, ”ਕੀ ਤੁਸੀਂ ਸੋਚਦੇ ਹੋ ਕਿ ਸਾਡੇ ਨਿਰਦੇਸ਼ਾਂ ਨਾਲ ਸਭ ਕੁੱਝ ਹੋ ਜਾਵੇਗਾ? ਕੀ ਤੁਸੀਂ (ਪਟੀਸ਼ਨ ਕਰਤਾ) ਸੋਚਦੇ ਹੋ ਕਿ ਅਸੀਂ ਕੋਈ ਆਦੇਸ਼ ਪਾਸ ਕਰਾਂਗੇ ਕਿ ਦੇਸ਼ ਵਿਚ ਕੋਈ ਭ੍ਰਿਸ਼ਟਾਚਾਰ ਨਹੀਂ ਹੋਵੇਗਾ ਅਤੇ ਸਾਰਾ ਭ੍ਰਿਸ਼ਟਾਚਾਰ ਖ਼ਤਮ ਹੋ ਜਾਵੇਗਾ? ਕੀ ਸਾਨੂੰ ਆਦੇਸ਼ ਦੇਣਾ ਚਾਹੀਦਾ ਹੈ ਕਿ ਦੇਸ਼ ਵਿਚ ‘ਰਾਮ ਰਾਜ’ ਹੋਣਾ ਚਾਹੀਦਾ? ਅਜਿਹਾ ਨਹੀਂ ਹੋ ਸਕਦਾ।” ਬੈਂਚ ਦੇਸ਼ ਭਰ ਵਿਚ ਸੜਕਾਂ ਅਤੇ ਪੈਦਲ ਰਸਤਿਆਂ ‘ਤੇ ਹੋ ਰਹੀ ਉਲੰਘਣਾ ਦੀ ਸਮੱਸਿਆ ‘ਤੇ ਦਾਇਰ ਪਟੀਸ਼ਨ ‘ਤੇ ਸੁਣਵਾਈ ਕਰ ਰਹੀ ਸੀ। ਬੈਂਚ ਵਿਚ ਜਸਟਿਸ ਏ.ਐਮ. ਖ਼ਾਨਵਿਲਕਰ ਅਤੇ ਜਸਟਿਸ ਡੀ.ਵਾਈ. ਚੰਦਰਚੂੜ ਵੀ ਹਨ।

ਬੈਂਚ ਨੇ ਕਿਹਾ, ”ਅਸੀਂ ਬਹੁਤ ਚੀਜ਼ਾਂ ਕਰਨਾ ਚਾਹੁੰਦੇ ਹਾਂ, ਪਰ ਕਰ ਨਹੀਂ ਸਕਦੇ। ਚੀਜ਼ਾਂ ਨੂੰ ਕਰਨ ਦੀ ਸਾਡੀ ਸਮਰੱਥਾ ਸੀਮਤ ਹੈ। ਇਹ ਇਕ ਸਮੱਸਿਆ ਹੈ।” ਸੀਨੀਅਰ ਅਦਾਲਤ ਦੀ ਟਿੱਪਣੀ ਉਸ ਸਮੇਂ ਆਈ ਜਦੋਂ ਪਟੀਸ਼ਨ ਕਰਤਾ ਇਕ ਐਨ.ਜੀ.ਓ. ਨੇ ਬੈਂਚ ਨੂੰ ਅਪਣੀ ਪਟੀਸ਼ਨ ਨੂੰ ਰੱਦ ਨਾ ਕਰਨ ਦੀ ਅਪੀਲ ਕੀਤੀ ਅਤੇ ਕਿਹਾ, ”ਜੇਕਰ ਅਦਾਲਤ ਕੋਈ ਕਾਰਵਾਈ ਨਹੀਂ ਕਰੇਗੀ ਅਤੇ ਕੋਈ ਆਦੇਸ਼ ਪਾਸ ਨਹੀਂ ਕਰੇਗੀ ਤਾਂ ਫਿਰ ਕੌਣ ਕਰੇਗਾ।”

Share:

Facebook
Twitter
Pinterest
LinkedIn
matrimonail-ads
On Key

Related Posts

ਸਰੀ ਵਿੱਚ ਖੁੱਲਿਆ ਪਹਿਲਾ ਮੇਟਿਸ ਚਾਈਲਡ ਕੇਅਰ ਸੈਂਟਰ 48 ਥਾਵਾਂ ਪ੍ਰਦਾਨ ਕਰੇਗਾ

ਸਰੀ, ਬੀ.ਸੀ. – ਬ੍ਰਿਜਵਿਊ ਕਮਿਊਨਿਟੀ ਸੈਂਟਰ ਵਿਖੇ ਰਿਵਰ ਐਂਡ ਵਿਲੋਜ਼ ਅਰਲੀ ਲਰਨਿੰਗ ਐਂਡ ਚਾਈਲਡ ਕੇਅਰ ਸੈਂਟਰ ਦੇ ਉਦਘਾਟਨ ਨਾਲ ਸਰੀ ਦੇ ਪਰਿਵਾਰਾਂ ਨੂੰ ਜਲਦੀ ਹੀ 48 ਨਵੀਆਂ ਬਾਲ-ਦੇਖਭਾਲ ਥਾਵਾਂ

ਦਸ਼ਮੇਸ਼-ਪਿਤਾ ਬਖ਼ਸ਼ਿਸ਼ : ਪਵਿੱਤਰ ਗੰਗਾ ਸਾਗਰ ਸੁੱਚੀ ਸੇਵਾ-ਸੰਭਾਲ’  ਸਰੀ ਵਿੱਚ ਕਿਤਾਬ ਲੋਕ ਅਰਪਣ ਸਮਾਗਮ

ਸਰੀ (ਰਸ਼ਪਾਲ ਸਿੰਘ ਗਿੱਲ) ਸਿੱਖ ਜਗਤ ਵਿੱਚ ਸਤਿਕਾਰਯੋਗ ਸ਼ਖਸੀਅਤ ਰਾਏ ਕਲ੍ਹਾ ਸਾਹਿਬ ਦੀ ਨੌਵੀਂ ਪੀੜ੍ਹੀ ਅਤੇ ਪਾਕਿਸਤਾਨ ਦੇ ਸਾਬਕਾ ਪਾਰਲੀਮੈਂਟਰੀ ਸਕੱਤਰ ਰਾਏ ਅਜ਼ੀਜ਼ੁੱਲਾ ਖ਼ਾਨ ਸਾਹਿਬ

ਸਰੀ ਵਿਚ ‘ਹੁਣ’ ਮੈਗਜ਼ੀਨ ਦੇ ਮੁੱਖ ਸੰਪਾਦਕ ਸੁਸ਼ੀਲ ਦੁਸਾਂਝ ਦਾ ਗਜ਼ਲ ਮੰਚ ਸਰੀ ਦੇ ਮੈਂਬਰਾਂ ਵੱਲੋਂ ਨਿੱਘਾ ਸਵਾਗਤ

ਸਰੀ, 13 ਜੂਨ (ਹਰਦਮ ਮਾਨ)-ਬੀਤੇ ਦਿਨ ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ:) ਦੇ ਜਨਰਲ ਸਕੱਤਰ ਅਤੇ ਪੰਜਾਬੀ ਸਾਹਿਤ ਜਗਤ ਦੇ ਵੱਕਾਰੀ ਮੈਗਜ਼ੀਨ ‘ਹੁਣ’ ਦੇ ਮੁੱਖ ਸੰਪਾਦਕ ਸੁਸ਼ੀਲ ਦੁਸਾਂਝ ਦੇ ਸਰੀ ਪਹੁੰਚਣ ‘ਤੇ ‘ਗਜ਼ਲ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.