ਬੀਜਿੰਗ, (ਭਾਸ਼ਾ): ਦੱਖਣ-ਪੱਛਮੀ ਚੀਨ ਦੇ ਗੁਈਝੂ ਸੂਬੇ ਵਿਚ ਮੰਗਲਵਾਰ ਨੂੰ ਇਕ ਬੱਸ ਫਿਸਲਕੇ ਸੜਕ ਦੇ ਕਿਨਾਰੇ ਇਕ ਝੀਲ ਵਿਚ ਡਿੱਗ ਗਈ, ਜਿਸ ਨਾਲ 21 ਲੋਕਾਂ ਦੀ ਮੌਤ ਹੋ ਗਈ ਤੇ ਹੋਰ 15 ਲੋਕ ਜ਼ਖਮੀ ਹੋ ਗਏ। ਚੀਨ ਦੀ ਸਰਕਾਰੀ ਮੀਡੀਆ ਨੇ ਇਹ ਰਿਪੋਰਟ ਦਿੱਤੀ। ਸਰਕਾਰੀ ਨਿਊਜ਼ ਏਜੰਸੀ ਸ਼ਿਨਹੂਆ ਨੇ ਸਥਾਨਕ ਅਧਿਕਾਰੀਆਂ ਦੇ ਹਵਾਲੇ ਨਾਲ ਦੱਸਿਆ ਕਿ ਦੁਪਹਿਰੇ ਬੱਸ ਰੇਲਿੰਗ ਨੂੰ ਤੋੜਦੇ ਹੋਏ ਹੋਂਗਸ਼ਾਨ ਝੀਲ ਵਿਚ ਡਿੱਗ ਗਈ। ਗੁਈਝੂ ਸੂਬੇ ਵਿਚ ਆਂਸ਼ੁਨ ਨਗਰ ਸਰਕਾਰ ਨੇ ਇਕ ਬਿਆਨ ਵਿਚ ਕਿਹਾ ਕਿ 15 ਲੋਕਾਂ ਨੂੰ ਬਚਾਕੇ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਬੱਸ ਨੂੰ ਵੀ ਝੀਲ ਵਿਚੋਂ ਕੱਢਿਆ ਗਿਆ। ਲਾਪਤਾ ਯਾਤਰੀਆਂ ਨੂੰ ਲੱਭਣ ਦੇ ਲਈ ਕੋਸ਼ਿਸ਼ ਜਾਰੀ ਹੈ।
ਸਰੀ ਨੇ ਪਾਣੀ ਦੀਆਂ ਪਾਬੰਦੀਆਂ ਵਿੱਚ ਲਚਕਤਾ ਵਧਾਉਣ ਲਈ ਬਾਇਲਾਅ ਵਿਚ ਸੋਧ ਕੀਤੀ
ਸਰੀ, ਬੀ.ਸੀ. – ਸੋਮਵਾਰ ਨੂੰ ਕੌਂਸਲ ਨੇ ਸਰੀ ਦੇ ਪੀਣ ਵਾਲੇ ਪਾਣੀ ਦੀ ਸੰਭਾਲ ਯੋਜਨਾ (Drinking Water Conservation Plan) ਸਬੰਧੀ ਬਾਇਲਾਅ ਵਿੱਚ ਸੋਧਾਂ ਮਨਜ਼ੂਰ ਕੀਤੀਆਂ, ਤਾਂ ਜੋ ਪਾਣੀ ਸੰਭਾਲ


