Ad-Time-For-Vacation.png

ਚੀਫ਼ ਜਗੁਰੂ ਸਾਹਿਬਾਨ ਤੇ ਪੰਜਾਬ ਦੇ ਇਤਿਹਾਸ ਤੋਂ ਬਿਨਾਂ ਬੱਚਿਆਂ ਦੀ ਸਿੱਖਿਆ ਅਧੂਰੀ-ਓ. ਪੀ. ਸੋਨੀ

 ਮੁੱਖ ਮੰਤਰੀ ਬੱਚਿਆਂ ਨੂੰ ਸਿੱਖ ਇਤਿਹਾਸ ਨਾਲ ਜੋੜੀ ਰੱਖਣ ਲਈ ਗੰਭੀਰ

ਜਲੰਧਰ-ਪੰਜਾਬ ਦਾ ਆਪਣਾ ਵਿਲੱਖਣ ਅਤੇ ਗੌਰਵਮਈ ਇਤਿਹਾਸ ਹੈ ਤੇ ਇਸ ਦੇ ਪੰਨੇ ਗੁਰੂ ਸਾਹਿਬਾਨ ਤੋਂ ਲੈ ਕੇ ਮਹਾਨ ਸਿੱਖ ਜਰਨੈਲਾਂ ਦੀ ਬੇਮਿਸਾਲ ਬਹਾਦਰੀ, ਤਿਆਗ, ਸਮਰਪਣ ਅਤੇ ਕੁਰਬਾਨੀਆਂ ਨਾਲ ਭਰੇ ਪਏ ਹਨ, ਪਰ ਜੇਕਰ ਬੱਚਿਆਂ ਨੂੰ ਪੰਜਾਬ ਦੇ ਇਸ ਸ਼ਾਨਾਮੱਤੇ ਇਤਿਹਾਸ ਤੋਂ ਵਿਰਵੇ ਕਰ ਦਿੱਤਾ ਗਿਆ ਤਾਂ ਉਨ੍ਹਾਂ ਦੀ ਸਿੱਖਿਆ ਹੀ ਅਧੂਰੀ ਰਹਿ ਜਾਵੇਗੀ, ਜਿਸ ਤੋਂ ਸੂਬਾ ਸਰਕਾਰ ਭਲੀ-ਭਾਂਤ ਜਾਣੂ ਹੈ ਤੇ ਇਸੇ ਸਬੰਧ ‘ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਬੱਚਿਆਂ ਨੂੰ ਪੰਜਾਬ ਅਤੇ ਗੁਰੂ ਸਾਹਿਬਾਨ ਦੇ ਇਤਿਹਾਸ ਨਾਲ ਜੋੜੀ ਰੱਖਣ ਲਈ ਗੰਭੀਰਤਾ ਨਾਲ ਯਤਨ ਕੀਤੇ ਜਾ ਰਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮੰਤਰੀ ਬਣਨ ਤੋਂ ਬਾਅਦ ਪਹਿਲੀ ਵਾਰ ‘ਅਜੀਤ’ ਭਵਨ ਪੁੱਜੇ ਸਿੱਖਿਆ ਅਤੇ ਵਾਤਾਵਰਨ ਬਾਰੇ ਮੰਤਰੀ ਓ. ਪੀ. ਸੋਨੀ ਨੇ ਬਾਰ੍ਹਵੀਂ ਦੇ ਪਾਠਕ੍ਰਮ ‘ਚੋਂ ਪੰਜਾਬ ਅਤੇ ਗੁਰੂ ਸਾਹਿਬਾਨ ਨਾਲ ਸਬੰਧਿਤ ਇਤਿਹਾਸ ਨੂੰ ਹਟਾਉਣ ‘ਤੇ ਉੱਠੇ ਵਿਵਾਦ ‘ਤੇ ਟਿੱਪਣੀ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਹੁਣ ਜਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਅਤੇ ਗੁਰੂ ਸਾਹਿਬਾਨ ਨਾਲ ਸਬੰਧਿਤ ਇਤਿਹਾਸ ਦੇ ਪਾਠਕ੍ਰਮ ਦੀ ਘੋਖ ਲਈ 6-ਮੈਂਬਰੀ ਕਮੇਟੀ ਦਾ ਗਠਨ ਕਰ ਦਿੱਤਾ ਗਿਆ ਹੈ ਤਾਂ ਇਸ ਵਿਵਾਦ ਨੂੰ ਹੋਰ ਤੂਲ ਦੇਣਾ ਠੀਕ ਨਹੀਂ ਹੈ। ਉਨ੍ਹਾਂ ਵਿਰੋਧੀ ਪਾਰਟੀਆਂ ਵਲੋਂ ਬਾਰ੍ਹਵੀਂ ਦੀ ਇਤਿਹਾਸ ਦੀ ਪੁਸਤਕ ‘ਚੋਂ ਸਿੱਖ ਗੁਰੂ ਸਾਹਿਬਾਨ ਨਾਲ ਸਬੰਧਤ ਚੈਪਟਰ ਹਟਾਉਣ ਦੇ ਕੀਤੇ ਜਾ ਰਹੇ ਵਿਰੋਧ ਨੂੰ ਬੇਲੋੜਾ ਦੱਸਦੇ ਹੋਏ ਕਿਹਾ ਕਿ ਬਾਰ੍ਹਵੀਂ ਦੀ ਪੁਸਤਕ ‘ਚ ਜਿੱਥੇ ਮਹਾਨ ਸਿੱਖ ਜਰਨੈਲਾਂ ਦਾ ਇਤਿਹਾਸ ਦਰਜ ਹੈ, ਉੱਥੇ ਗਿਆਰ੍ਹਵੀਂ ਦੀ ਪੁਸਤਕ ‘ਚ ਗੁਰੂ ਸਾਹਿਬਾਨ ਨਾਲ ਸਬੰਧਿਤ ਇਤਿਹਾਸ ਨੂੰ ਬਹੁਤ ਹੀ ਬਾਰੀਕੀ ਨਾਲ ਪੇਸ਼ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸੋਨੀ ਨੇ ਇਹ ਵੀ ਭਰੋਸਾ ਦਿੱਤਾ ਕਿ ਬਾਰ੍ਹਵੀਂ ਦੀ ਇਤਿਹਾਸ ਦੀ ਪੁਸਤਕ ‘ਚ ਜੋ ਹੋਰ ਊਣਤਾਈਆਂ ਰਹਿ ਗਈਆਂ ਹਨ, ਉਸ ਨੂੰ ਠੀਕ ਕੀਤਾ ਜਾਵੇਗਾ ਤੇ ਬੱਚਿਆਂ ਸਾਹਮਣੇ ਇਤਿਹਾਸ ਦੀ ਸਹੀ ਤਸਵੀਰ ਪੇਸ਼ ਕੀਤੀ ਜਾਵੇਗੀ। ਇਕ ਹੋਰ ਸਵਾਲ ਦੇ ਜਵਾਬ ‘ਚ ਸੋਨੀ ਨੇ ਮੰਨਿਆ ਕਿ ਸੂਬੇ ਦੇ ਜ਼ਿਆਦਾਤਰ ਸਰਕਾਰੀ ਸਕੂਲਾਂ ਦੀ ਹਾਲਤ ਵਧੀਆ ਨਹੀਂ ਹੈ ਤੇ ਪੜ੍ਹਾਈ ਦਾ ਮਿਆਰ ਵੀ ਕਾਫੀ ਹੇਠਾਂ ਚਲੇ ਗਿਆ ਹੈ, ਜਦਕਿ ਨਿੱਜੀ ਸਕੂਲ ਕਾਫੀ ਅੱਗੇ ਨਿਕਲ ਗਏ ਹਨ ਪਰ ਇਸ ਤੋਂ ਨਿਰਾਸ਼ ਹੋਣ ਦੀ ਲੋੜ ਨਹੀਂ ਤੇ ਜਲਦ ਹੀ ਸਰਕਾਰੀ ਸਕੂਲਾਂ ਦੀ ਸਿੱਖਿਆ ਦੇ ਖੇਤਰ ‘ਚ ਵੀ ਜ਼ਿਕਰਯੋਗ ਸੁਧਾਰ ਨਜ਼ਰ ਆਉਣਗੇ ਤੇ ਲੋਕ ਮੁੜ ਆਪਣੇ ਬੱਚੇ ਸਰਕਾਰੀ ਸਕੂਲਾਂ ‘ਚ ਪੜ੍ਹਾਉਣ ‘ਚ ਮਾਣ ਮਹਿਸੂਸ ਕਰਨਗੇ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੀਆਂ ਇਮਾਰਤਾਂ ਖਸਤਾ ਹਾਲ ਹਨ ਅਤੇ ਬੁਨਿਆਦੀ ਢਾਂਚੇ ਦੀ ਕਮੀ ਕਾਰਨ ਲੋਕ ਆਪਣੇ ਬੱਚੇ ਸਰਕਾਰੀ ਸਕੂਲਾਂ ਦੀ ਥਾਂ ਨਿੱਜੀ ਸਕੂਲਾਂ ‘ਚ ਪੜ੍ਹਾਉਣ ਨੂੰ ਪਹਿਲ ਦੇ ਰਹੇ ਹਨ ਪਰ ਉਨ੍ਹਾਂ ਦੀ ਕੋਸ਼ਿਸ਼ ਸੂਬੇ ਦੇ ਲੋਕਾਂ ਦਾ ਮੁੜ ਸਰਕਾਰੀ ਸਕੂਲਾਂ ‘ਚ ਵਿਸ਼ਵਾਸ ਪੈਦਾ ਕਰਨ ਦੀ ਹੋਵੇਗੀ ਤੇ ਜਲਦ ਹੀ ਅਧਿਆਪਕਾਂ ਦੀ ਘਾਟ ਨੂੰ ਦੂਰ ਕਰਕੇ ਸਿੱਖਿਆ ਦਾ ਮਿਆਰ ਉੱਚਾ ਚੁੱਕਿਆ ਜਾਵੇਗਾ। ਸੋਨੀ ਨੇ ਕਿਹਾ ਕਿ ਬੇਸ਼ੱਕ ਉਨ੍ਹਾਂ ਨੂੰ ਅਹੁਦਾ ਸੰਭਾਲਿਆਂ ਅਜੇ ਥੋੜ੍ਹਾ ਸਮਾਂ ਹੀ ਹੋਇਆ ਹੈ ਪਰ ਉਨ੍ਹਾਂ ਨੇ ਇਸ ਪਾਸੇ ਆਪਣੇ ਯਤਨ ਤੇਜ਼ੀ ਨਾਲ ਸ਼ੁਰੂ ਕਰ ਦਿੱਤੇ ਹਨ। ਇਸ ਮੌਕੇ ਉਨ੍ਹਾਂ ਅਧਿਆਪਕਾਂ ਨੂੰ ਵੀ ਸੇਵਾ ਭਾਵਨਾ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣ ਦੀ ਅਪੀਲ ਕਰਦੇ ਹੋਏ ਕਿਹਾ ਕਿ ਅਧਿਆਪਕਾਂ ਨੂੰ ਕੋਈ ਵੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਅਧਿਆਪਕਾਂ ਕੋਲੋਂ ਗੈਰ ਵਿੱਦਿਅਕ ਕੰਮ ਲਏ ਜਾਣ ਬਾਰੇ ਪੁੱਛੇ ਸਵਾਲ ਦੇ ਜਵਾਬ ‘ਚ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਕੋਸ਼ਿਸ਼ ਇਹੀ ਹੋਵੇਗੀ ਕਿ ਅਧਿਆਪਕਾਂ ਨੂੰ ਅਜਿਹੀ ਸਥਿਤੀ ਤੋਂ ਬਚਾਇਆ ਜਾਵੇ, ਤਾਂ ਜੋ ਉਹ ਬੱਚਿਆਂ ਨੂੰ ਬਿਨਾਂ ਕਿਸੇ ਤਣਾਅ ਦੇ ਪੜ੍ਹਾ ਸਕਣ।

Share:

Facebook
Twitter
Pinterest
LinkedIn
matrimonail-ads
On Key

Related Posts

Ektuhi Gurbani App
Elevate-Visual-Studios
gurnaaz-new flyer feb 23
Select your stuff
Categories
Guardian Ads - Qualicare
Get The Latest Updates

Subscribe To Our Weekly Newsletter

No spam, notifications only about new products, updates.