ਨਵੀਂ ਦਿੱਲੀ— ਲੋਕ ਸਭਾ ਚੋਣਾਂ ਤੋਂ ਪਹਿਲਾਂ ਇਸ ਸਾਲ ਭਾਜਪਾ ਪੰਜਾਬ ਸਮੇਤ ਕਈ ਰਾਜਾਂ ‘ਚ ਪ੍ਰਦੇਸ਼ ਪ੍ਰਧਾਨ ਬਦਲਣ ਦੀ ਤਿਆਰੀ ‘ਚ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ‘ਚ ਪ੍ਰਦੇਸ਼ ਪ੍ਰਧਾਨ ਵਿਜੇ ਸਾਂਪਲਾ ਦੇ ਖਿਲਾਫ ਪਾਰਟੀ ‘ਚ ਨਾਰਾਜ਼ਗੀ ਵਧ ਰਹੀ ਹੈ। ਅਜਿਹੇ ‘ਚ ਰਾਜ ਸਭਾ ਸੰਸਦ ਮੈਂਬਰ ਸ਼ਵੇਤ ਮਲਿਕ ਨੂੰ ਸੂਬੇ ਦੀ ਕਮਾਨ ਸੌਂਪੀ ਜਾ ਸਕਦੀ ਹੈ। ਪੰਜਾਬ ‘ਚ ਭਾਜਪਾ 2 ਧਿਰਾਂ ‘ਚ ਵੰਡੀ ਹੈ। ਇਕ ਧਿਰ ਅਕਾਲੀ ਦਲ ਨਾਲ ਗਠਜੋੜ ਤੋੜਨ ਜਾਂ ਲੋਕ ਸਭਾ ਸੀਟਾਂ ਦਾ ਸਮੀਕਰਨ ਬਦਲਣ ਦਾ ਹਿਮਾਇਤੀ ਹੈ। ਰਅਸਲ ਭਾਜਪਾ ਦੇ ਅੰਦਰੂਨੀ ਸਰਵੇਖਣ ‘ਚ ਇਨ੍ਹਾਂ ਤੋਂ ਇਲਾਵਾ ਛੱਤੀਸਗੜ੍ਹ ਅਤੇ ਕਰਨਾਟਕ ‘ਚ ਵੀ ਪਾਰਟੀ ਦੀ ਹਾਲਤ ਚਿੰਤਾਜਨਕ ਦਿਖਾਈ ਗਈ ਹੈ। ਭਾਜਪਾ ਜੇਕਰ ਇਸ ਸਾਲ ਕਈ ਰਾਜਾਂ ‘ਚ ਹੋਣ ਵਾਲੀਆਂ ਚੋਣਾਂ ‘ਚ ਹਾਰੀ ਤਾਂ ਸਿੱਧੇ 2019 ਦੇ ਸਮੀਕਰਨ ਵਿਗੜਨਗੇ।
ਸਰੀ ਵਿੱਚ ਬਣੇਗਾ 10,000 ਸੀਟਾਂ ਵਾਲਾ ਸਿਟੀ ਸੈਂਟਰ ਐਰੀਨਾ ਅਤੇ ਵੈਨਕੂਵਰ ਜਾਇੰਟਸ ਇਸਦੇ ਮੁੱਖ ਕਿਰਾਏਦਾਰ ਹੋਣਗੇ
ਸਰੀ, ਬੀ.ਸੀ. – ਸਿਟੀ ਆਫ਼ ਸਰੀ ਅਤੇ ਸਰੀ ਸਿਟੀ ਡਿਵੈਲਪਮੈਂਟ ਕਾਰਪੋਰੇਸ਼ਨ ਨੇ 10,000 ਸੀਟਾਂ ਵਾਲੇ ਸਿਟੀ ਸੈਂਟਰ ਐਰੀਨਾ ਅਤੇ ਕਲਚਰਲ ਈਵੈਂਟ ਸੈਂਟਰ ਲਈ ਇੱਕ ਸਿਧਾਂਤਕ ਤੌਰ ‘ਤੇ ਸਮਝੌਤੇ ਦਾ ਐਲਾਨ


