ਸੰਜੀਵ ਗੁਪਤਾ, ਜਗਰਾਓਂ : ਜਗਰਾਓਂ ਵਿਖੇ ਅੱਜ 9 ਦਸੰਬਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਲੁੁਧਿਆਣਾ ਵੱਲੋਂ ਸਿਵਲ ਕੋਰਟਸ ਵਿਖੇ ਵੱਖ-ਵੱਖ ਅਦਾਲਤਾਂ ‘ਚ ਲਟਕੇ ਮਾਮਲਿਆਂ ਦਾ ਨਿਪਟਾਰਾ ਧਿਰਾਂ ਦੀ ਆਪਸੀ ਸਹਿਮਤੀ ਨਾਲ ਕਰਵਾਉਣ ਦੇ ਉਦੇਸ਼ ਨੂੰ ਮੁੱਖ ਰੱਖਦੇ ਹੋਏ ‘ਰਾਸ਼ਟਰੀ ਲੋਕ ਅਦਾਲਤ’ ਲਗਾਈ ਜਾ ਰਹੀ ਹੈ।

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਲੁੁਧਿਆਣਾ ਦੇ ਸਕੱਤਰ ਰਮਨ ਸ਼ਰਮਾ ਨੇ ਦੱਸਿਆ ਇਸ ਨੈਸ਼ਨਲ ਲੋਕ ਅਦਾਲਤ ‘ਚ ਸਿਵਲ ਕੇਸ ਜਿਸ ‘ਚ ਕਿਰਾਇਆ, ਬੈਂਕ ਦੀ ਰਿਕਵਰੀ, ਮਾਲ ਮਾਮਲੇ, ਬਿਜਲੀ ਤੇ ਪਾਣੀ ਦੇ ਬਿੱਲਾਂ (ਚੋਰੀ ਦੇ ਕੇਸਾਂ ਨੂੰ ਛੱਡ ਕੇ), ਤਨਖਾਹਾਂ ਤੇ ਭੱਤਿਆਂ ਤੇ ਸੇਵਾਮੁਕਤ ਲਾਭਾਂ ਨਾਲ ਸਬੰਧਤ ਮਾਮਲੇ, ਜੰਗਲਾਤ ਐਕਟ ਦੇ ਕੇਸ, ਤਬਾਹੀ ਮੁੁਆਵਜ਼ਾ, ਫੌਜਦਾਰੀ ਮਿਕਦਾਰ ਮਾਮਲੇ, ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ ਦੀ ਧਾਰਾ 138 ਦੇ ਅਧੀਨ ਸ਼ਿਕਾਇਤਾਂ, ਕਵਰਡ ਮਾਮਲਿਆਂ ਦੀ ਸੁੁਣਵਾਈ ਸਿਵਲ ਜੱਜਾਂ ਜਾਂ ਜੁੁਡੀਸ਼ੀਅਲ ਮੈਜਿਸਟਰੇਟਾਂ ਦੁੁਆਰਾ ਲੋਕ ਅਦਾਲਤ ‘ਚ ਕੀਤੀ ਜਾਵੇਗੀ। ਉਨ੍ਹਾਂ ਵੱਲੋਂ ਇਹ ਵੀ ਦੱਸਿਆ ਗਿਆ ਕਿ ਇਸ ਨੈਸ਼ਨਲ ਲੋਕ ਅਦਾਲਤ ‘ਚ ਅਜਿਹੇ ਪ੍ਰਰੀ-ਲਿਟੀਗੇਟਿਵ ਮਾਮਲਿਆਂ ਦਾ ਨਿਪਟਾਰਾ ਵੀ ਧਿਰਾਂ ਦੀ ਆਪਸੀ ਸਹਿਮਤੀ ਨਾਲ ਕਰਵਾਉਣ ਦੇ ਉਪਰਾਲੇ ਕੀਤੇ ਜਾਣਗੇ ਜਿਹੜੇ ਅਜੇ ਤਕ ਕਿਸੇ ਅਦਾਲਤ ‘ਚ ਦਾਇਰ ਨਹੀਂ ਕੀਤੇ ਗਏ ਹਨ।