Skip to content
Wednesday, November 25, 2026 11°C · Drizzle · Surrey, BC
ਪੰਜਾਬ ਗਾਰਡੀਅਨ
The Punjab Guardian
Surrey, British Columbia · Est. 2016 · Weekly
Sections ਮੁੱਖ ਪੰਨਾHome ਤਾਜ਼ਾ ਖ਼ਬਰਾਂਪੰਜਾਬਕੈਨੇਡਾਅਮਰੀਕਾਭਾਰਤਦੁਨੀਆਖੇਡਾਂਮਨੋਰੰਜਨਕਾਰੋਬਾਰਧਰਮਸ਼ਰਧਾਂਜਲੀਸਿਹਤ
Religion

ਜਥੇਦਾਰ ਕਾਉਂਕੇ ਕਤਲ ਕੇਸ ਦੇ ਦੋਸ਼ੀ ਅਫਸਰਾਂ ਖਿਲਾਫ ਸਰਕਾਰ ਤਿਵਾੜੀ ਰਿਪੋਰਟ ਮੁਤਾਬਿਕ ਕਾਰਵਾਈ ਕਰੇ: ਮਾਨ

By Admin Published 2 min read

ਫ਼ਤਹਿਗੜ੍ਹ ਸਾਹਿਬ: ਪੰਜਾਬ ਵਿਚ 80-90 ਦੇ ਦਹਾਕੇ ਦੌਰਾਨ ਭਾਰਤੀ ਫੌਜ ਅਤੇ ਪੰਜਾਬ ਪੁਲਿਸ ਵਲੋਂ ਝੁਲਾਈ ਗਈ ਸਿੱਖ ਕਤਲੇਆਮ ਦੀ ਹਨੇਰੀ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਭਾਈ ਗੁਰਦੇਵ ਸਿੰਘ ਕਾਉਂਕੇ ਉੱਤੇ ਜ਼ੁਲਮ ਕਰਕੇ ਉਨ੍ਹਾਂ ਨੂੰ ਸ਼ਹੀਦ ਕਰਨ ਵਾਲੇ ਦੋਸ਼ੀ ਅਫਸਰਾਂ ਖਿਲਾਫ ਫੌਰੀ ਕਾਰਵਾਈ ਦੀ ਮੰਗ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਜਥੇਦਾਰ ਕਤਲ ਕੇਸ ਦੀ ਜਾਂਚ ਕਰਕੇ ਤਿਵਾੜੀ ਕਮਿਸ਼ਨ ਵੱਲੋਂ ਆਪਣੀ ਰਿਪੋਰਟ ਬਹੁਤ ਪਹਿਲੇ ਪੂਰਨ ਕਰਕੇ ਸਰਕਾਰ ਨੂੰ ਦੇਣ ਦੇ ਬਾਵਜੂਦ ਵੀ ਨਾ ਤਾਂ ਪ੍ਰਕਾਸ਼ ਸਿੰਘ ਬਾਦਲ ਨੇ ਅਤੇ ਨਾ ਹੀ ਕੈਪਟਨ ਅਮਰਿੰਦਰ ਸਿੰਘ ਨੇ ਤਿਵਾੜੀ ਰਿਪੋਰਟ ਨੂੰ ਨਾ ਤਾਂ ਜਨਤਕ ਕੀਤਾ ਅਤੇ ਨਾ ਹੀ ਉਸ ਰਿਪੋਰਟ ਮੁਤਾਬਿਕ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ।
ਸ. ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਇਹ ਦੋਵੇ ਆਗੂ ਸਿੱਖ ਕੌਮ ਦੇ ਕਾਤਲਾਂ ਦੇ ਸਹਿਯੋਗੀ ਹੀ ਸਾਬਤ ਹੁੰਦੇ ਆ ਰਹੇ ਹਨ। ਜਿਸ ਤੋਂ ਸਿੱਖ ਕੌਮ ਤੇ ਪੰਜਾਬੀਆਂ ਨੂੰ ਸੁਚੇਤ ਰਹਿਣਾ ਪਵੇਗਾ।
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵਲੋਂ ਜਾਰੀ ਬਿਆਨ ਵਿਚ ਕਿਹਾ ਗਿਆ ਹੈ ਕਿ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੇ ਕਾਤਲ ਕੰਵਲਜੀਤ ਸਿੰਘ ਸੰਧੂ, ਗੁਰਦੀਪ ਸਿੰਘ ਇੰਸਪੈਕਟਰ ਅਤੇ ਹੋਰਨਾਂ ਨੇ ਜਥੇਦਾਰ ਸਾਹਿਬ ਉਤੇ ਬਹੁਤ ਹੀ ਅਕਹਿ ਤੇ ਅਸਹਿ ਜ਼ਬਰ-ਜੁਲਮ ਕਰਕੇ ਸ਼ਹੀਦ ਕੀਤਾ ਅਤੇ ਫਿਰ ਸੀ.ਆਈ.ਏ. ਜਗਰਾਉਂ ਵਿਚ ਉਨ੍ਹਾਂ ਦੀ ਲਾਸ਼ ਦੇ ਟੋਟੇ ਕਰਕੇ ਉਨ੍ਹਾਂ ਨੂੰ ਬੋਰੀ ਵਿਚ ਪਾ ਕੇ ਸਤਲੁਜ ਦਰਿਆ ਦੇ ਡੂੰਘੇ ਥਾਂ ਤੇ ਸੁੱਟ ਦਿੱਤਾ ਸੀ।ਬਿਆਨ ਵਿਚ ਕਿਹਾ ਗਿਆ ਹੈ ਕਿ ਪਾਰਟੀ ਦੇ ਜਨਰਲ ਸਕੱਤਰ ਸ. ਜਸਕਰਨ ਸਿੰਘ ਕਾਹਨ ਸਿੰਘ ਵਾਲਾ ਅਤੇ ਜਥੇਦਾਰ ਤਰਲੋਕ ਸਿੰਘ ਡੱਲਾ ਪ੍ਰਧਾਨ ਜ਼ਿਲ੍ਹਾ ਜਗਰਾਉਂ ਜਥੇਦਾਰ ਕਾਉਂਕੇ ਕਤਲ ਕੇਸ ਦੇ ਚਸ਼ਮਦੀਦ ਗਵਾਹ ਅੱਜ ਵੀ ਮੌਜੂਦ ਹਨ।
ਬਿਆਨ ਵਿਚ ਸ. ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਮਰਹੂਮ ਕੇ.ਪੀ.ਐਸ. ਗਿੱਲ, ਸੁਮੇਧ ਸੈਣੀ, ਐਸ.ਐਸ. ਵਿਰਕ, ਮੁਹੰਮਦ ਮੁਸਤਫਾ, ਕੰਵਲਜੀਤ ਸਿੰਘ ਸੰਧੂ, ਜਰਨਲ ਸੁੰਦਰਜੀ, ਜਰਨਲ ਕੁਲਦੀਪ ਬਰਾੜ ਵਰਗੇ ਸਿੱਖ ਕੌਮ ਦੇ ਕਾਤਲ ਅਫ਼ਸਰਾਂ ਨੂੰ ਆਪਣੇ ਕੀਤੇ ਗਏ ਅਣਮਨੁੱਖੀ ਅਤੇ ਗੈਰ-ਇਨਸਾਨੀਅਤ ਅਮਲਾਂ ਦੀ ਬਦੌਲਤ ਨਾ ਤਾਂ ਇਸ ਦੁਨੀਆਂ ਵਿਚ ਅਤੇ ਨਾ ਹੀ ਰੱਬ ਦੀ ਦਰਗਾਹ ਵਿਚ ਕੋਈ ਢੋਈ ਮਿਲਣੀ ਹੈ।ਉਨ੍ਹਾਂ ਕਿਹਾ ਕਿ ਜੇਕਰ ਮੌਜੂਦਾ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਸਿੱਖ ਕੌਮ ਦੇ ਕਾਤਲਾਂ ਨੂੰ ਕਾਨੂੰਨ ਅਨੁਸਾਰ ਸਜਾਵਾਂ ਅਤੇ ਇਨਸਾਫ਼ ਦੇਣ ਲਈ ਸੁਹਿਰਦ ਹੈ ਤਾਂ ਉਨ੍ਹਾਂ ਨੂੰ ਤੁਰੰਤ ਤਿਵਾੜੀ ਰਿਪੋਰਟ ਮੁਤਾਬਿਕ ਕਾਰਵਾਈ ਕਰਕੇ ਕਾਤਲ ਅਫਸਰਸ਼ਾਹੀ ਨੂੰ ਕਾਨੂੰਨ ਦੇ ਕਟਹਿਰੇ ਵਿਚ ਖੜ੍ਹਾ ਕਰਕੇ ਸਜ਼ਾਵਾਂ ਦੇਣ ਦੀ ਜਿੰਮੇਵਾਰੀ ਨਿਭਾਉਣੀ ਚਾਹੀਦੀ ਹੈ।

Admin Punjab Guardian · Surrey
ਸੰਬੰਧਿਤ ਖ਼ਬਰਾਂ Related Religion →
Share on WhatsApp