ਹਰਿਦੁਆਰ ਦੇ ਗੁਰਦੁਆਰਾ ਗਿਆਨ ਗੋਦੜੀ ਦੀ ਸਥਾਪਨਾ ਲਈ ਯਤਨਸ਼ੀਲ ਸੰਗਤਾਂ ਨਾਲ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇੱਕ ਵਫਦ ਨੇ ਰਿਸ਼ੀਕੇਸ਼ ਵਿਖੇ ਮੁਲਾਕਾਤ ਕੀਤੀ। ਦਿੱਲੀ ਕਮੇਟੀ ਵਲੋਂ ਜਾਰੀ ਇਕ ਪ੍ਰੈਸ ਬਿਆਨ ‘ਚ ਦੱਸਿਆ ਗਿਆ ਕਿ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਦੇ ਆਦੇਸ਼ ‘ਤੇ ਤਥਾਂ ਦੀ ਜਾਣਕਾਰੀ ਲੈਣ ਗਏ ਵਫਦ ਦੀ ਅਗਵਾਹੀ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਕੁਲਮੋਹਨ ਸਿੰਘ ਨੇ ਕੀਤੀ। ਵਫਦ ‘ਚ ਕਮੇਟੀ ਦੇ ਬੁਲਾਰੇ ਪਰਮਿੰਦਰ ਪਾਲ ਸਿੰਘ, ਲੇਖਕ ਹਰਭਜਨ ਸਿੰਘ ਤੇ ਨੌਜਵਾਨ ਆਗੂ ਭੂਪਿੰਦਰ ਪਾਲ ਸਿੰਘ ਅਤੇ ਡਾ. ਪੁੰਨਪ੍ਰੀਤ ਸਿੰਘ ਮੌਜੂਦ ਸਨ।
ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਦਾ 93ਵਾਂ ਜਨਮ ਦਿਨ ਸਾਹਿਤਕ ਮਿਲਣੀ ਵਜੋਂ ਮਨਾਇਆ
ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਦਾ 93ਵਾਂ ਜਨਮ ਦਿਨ ਸਾਹਿਤਕ ਮਿਲਣੀ ਵਜੋਂ ਮਨਾਇਆ ਸਰੀ, 8 ਅਗਸਤ (ਹਰਦਮ ਮਾਨ)- ਵੈਨਕੂਵਰ ਵਿਚਾਰ ਮੰਚ ਅਤੇ ਗ਼ਜ਼ਲ ਮੰਚ ਸਰੀ ਵੱਲੋਂ ਪ੍ਰਸਿੱਧ ਪੰਜਾਬੀ ਨਾਵਲਕਾਰ


