ਜਗਦੇਵ ਗਰੇਵਾਲ, ਜੋਧਾਂ : ਨਸ਼ਾ ਮਾਫੀਆ ਦੇ ਗਠਜੋੜ ਖ਼ਿਲਾਫ਼ ਮਾਰੂ ਨਸ਼ਿਆਂ ਵਿਰੋਧੀ ਫਰੰਟ ਵੱਲੋਂ 16 ਦਸੰਬਰ ਨੂੰ ਸੰਗਰੂਰ ਵਿਖੇ ਨਸ਼ਿਆਂ ਵਿਰੁੱਧ ਕਨਵੈਨਸ਼ਨ ਕਾਰਵਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਾਬਕਾ ਵਿਧਾਇਕ ਕਾਮਰੇਡ ਤਰਸੇਮ ਜੋਧਾਂ ਨੇ ਦੱਸਿਆ ਸਮਾਜ ਵਿਰੋਧੀ ਅਨਸਰਾਂ ਵੱਲੋਂ ਵੱਖ-ਵੱਖ ਸਾਜਿਸ਼ਾਂ ਅਧੀਨ ਉਜਾੜੀ ਜਾ ਰਹੀ ਪੰਜਾਬ ਦੀ ਜਵਾਨੀ, ਜ਼ਮੀਨਾਂ ਤੇ ਖੇਤੀ ਨੂੰ ਬਚਾਉਣ ਲਈ 16 ਦਸੰਬਰ ਦਿਨ ਸ਼ਨਿੱਚਰਵਾਰ ਮਹਾਰਾਜਾ ਰਣਜੀਤ ਸਿੰਘ ਮਾਰਕੀਟ ਨੇੜੇ ਭਗਤ ਸਿੰਘ ਚੌਕ ਸੰਗਰੂਰ ਵਿਖੇ ਮਾਰੂ ਨਸ਼ਿਆਂ ਵਿਰੋਧੀ ਫਰੰਟ ਵੱਲੋਂ ਕਨਵੈਸ਼ਨ ਕੀਤੀ ਜਾ ਰਹੀ ਹੈ। ਉਨ੍ਹਾਂ ਸਮੂਹ ਪੰਜਾਬ ਹਿਤੈਸ਼ੀ ਲੋਕਾਂ ਨੂੰ ਆਪੋ ਆਪਣੇ ਧਰਮਾਂ, ਪਾਰਟੀਆਂ ਤੋਂ ਉਪਰ ਉੱਠ ਕੇ ਜ਼ਮੀਰਾਂ ਜਗਾਓ, ਨਸ਼ੇ ਭਜਾਓ ਤੇ ਜਵਾਨੀ, ਜ਼ਮੀਨਾਂ ਬਚਾਉਣ ਲਈ ਚਲਾਈ ਜਾ ਰਹੀ ਮੁੁਹਿੰਮ ਦਾ ਹਿੱਸਾ ਬਣ ਕੇ ਦੇਸ਼ ਸਮਾਜ ਪ੍ਰਤੀ ਆਪਣੀ ਬਣਦੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ।
ਗੁਰੂ ਨਾਨਕ ਜਹਾਜ਼ : ਨਸਲਵਾਦ ‘ਤੇ ਜਿੱਤ
23 ਮਈ 2026 : 112ਵੀਂ ਯਾਦਗਾਰੀ ਵਰ੍ਹੇ-ਗੰਢ ‘ਤੇ ਵਿਸ਼ੇਸ਼ ਡਾ. ਗੁਰਵਿੰਦਰ ਸਿੰਘ 604-825-1550 ਗੁਰੂ ਨਾਨਕ ਜਹਾਜ਼ ਦੇ ਮੁਸਾਫਿਰਾਂ ਦਾ ਸੰਘਰਸ਼ ਨਸਲਵਾਦ ਉਪਰ ਜਿੱਤ ਦਾ ਗੌਰਵਮਈ


