ਜਸਟਿਨ ਟਰੂਡੋ ਦੀ ਪਤਨੀ ਨੇ ਔਰਤਾਂ ਦੇ ਹੱਕ ‘ਚ ਚੁੱਕੀ ਆਵਾਜ਼, ਦਿੱਤਾ ਇਹ ਸੱਦਾ

ਮੁੰਬਈ-ਭਾਰਤ ਦੇ ਦੌਰੇ ਉੱਤੇ ਆਏ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਪਤਨੀ ਸੋਫੀਆ ਗਰੈਗੋਇਰ ਟਰੂਡੋ ਨੇ ਲਿਗਿੰਕ ਵਿਤਕਰੇਬਾਜ਼ੀ ਨੂੰ ਦੂਰ ਕਰਨ ਦਾ ਸੱਦਾ ਦਿੱਤਾ ਹੈ। ਇਹ ਪ੍ਰਗਟਾਵਾ ਉਨ੍ਹਾਂ ਨੇ ਦੱਖਣੀ ਮੁੰਬਈ ਵਿੱਚ ਸੋਫੀਆ ਕਾਲਜ (ਲੜਕੀਆਂ) ਵਿੱਚ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ 17 ਮਿੰਟ ਦੇ ਲੰਬੇ ਭਾਸ਼ਣ ਵਿੱਚ ਕਿਹਾ ਕਿ ਲੜਕੀਆਂ ਮੁੰਡਿਆਂ ਨਾਲੋਂ ਕਿਸੇ ਵੀ ਪੱਖੋਂ ਘੱਟ ਨਹੀਂ। ਲੜਕੀਆਂ ਪ੍ਰਤੀ ਗਲਤ ਧਾਰਨਾ ਨਾਲ ਬਹੁਤ ਨੁਕਸਾਨ ਹੋ ਰਿਹਾ ਹੈ। ਲੜਕੀਆਂ ਦੀ ਗੈਰਬਰਾਬਰੀ ਖਤਮ ਕਰਨ ਲਈ ਸਿੱਖਿਆ ਵੱਡਾ ਰੋਲ ਅਦਾ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਨਾਬਰਾਬਰੀ ਖ਼ਤਮ ਕਰਨ ਦੀ ਮੁੱਢਲੀ ਕੁੰਜੀ ਹੈ। ਉਨ੍ਹਾਂ ਕਿਹਾ ਕਿ ਲਿਗਿੰਕ ਗੈਰਬਰਾਬਰੀ ਵਿਰੁੱਧ ਲੜਨ ਦਾ ਇਹ ਮਤਲਬ ਹਰਗਿਜ਼ ਨਹੀ ਹੈ ਕਿ ਅਸੀਂ ਇੱਕ ਧਿਰ ਨੂੰ ਦੂਜੀ ਦੇ ਵਿਰੁੱਧ ਵਰਤੀਏ। ਉਨ੍ਹਾਂ ਭਾਰਤ ਵਾਸੀਆਂ ਨੂੰ ਸੱਦਾ ਦਿੱਤਾ ਕਿ ਉਹ ਲਿਗਿੰਕ ਵਿਤਕਰੇਬਾਜ਼ੀ ਨੂੰ ਦੂਰ ਕਰਨ ਕਿਉਂਕਿ ਮਰਦ ਅਤੇ ਔਰਤ ਵਿਚਕਾਰ ਵਿਤਕਰੇਬਾਜ਼ੀ ਕਾਰਨ ਪਹਿਲਾਂ ਹੀ ਵਿਸ਼ਵ ਆਪਣਾ ਬਹੁਤ ਨੁਕਸਾਨ ਕਰਵਾ ਚੁੱਕਾ ਹੈ। 42 ਸਾਲਾਂ ਦੀ ਇਸ ਸਾਬਕਾ ਟੀਵੀ ਮੇਜ਼ਬਾਨ ਨੇ ਕਿਹਾ ਔਰਤਾਂ ਨੂੰ ਸੱਦਾ ਦਿੱਤਾ ਕਿ ਉਹ ਆਪਣੇ ਨਾਲ ਹੁੰਦੀ ਨਾਬਰਾਬਰੀ ਵਿਰੁੱਧ ਆਵਾਜ਼ ਉਠਾਉਣ। ਉਨ੍ਹਾਂ ਕਿਹਾ ਕਿ ਔਰਤਾਂ ਨੂੰ ਇੱਕਜੁੱਟ ਰਹਿਣਾ ਚਾਹੀਦਾ ਅਤੇ ਇੱਕ ਦੂਜੇ ਦੀ ਸਹਾਇਤਾ ਕਰਨੀ ਚਾਹੀਦੀ ਹੈ।

Share:

Facebook
Twitter
Pinterest
LinkedIn
matrimonail-ads
On Key

Related Posts

ਸਰੀ ਨੇ ਪਾਣੀ ਦੀਆਂ ਪਾਬੰਦੀਆਂ ਵਿੱਚ ਲਚਕਤਾ ਵਧਾਉਣ ਲਈ ਬਾਇਲਾਅ ਵਿਚ ਸੋਧ ਕੀਤੀ

ਸਰੀ, ਬੀ.ਸੀ. – ਸੋਮਵਾਰ ਨੂੰ ਕੌਂਸਲ ਨੇ ਸਰੀ ਦੇ ਪੀਣ ਵਾਲੇ ਪਾਣੀ ਦੀ ਸੰਭਾਲ ਯੋਜਨਾ (Drinking Water Conservation Plan) ਸਬੰਧੀ ਬਾਇਲਾਅ ਵਿੱਚ ਸੋਧਾਂ ਮਨਜ਼ੂਰ ਕੀਤੀਆਂ, ਤਾਂ ਜੋ ਪਾਣੀ ਸੰਭਾਲ

ਕੌਂਸਲ ਵੱਲੋਂ ਬੀ.ਆਰ.ਟੀ. ਪ੍ਰੋਜੈਕਟ ਦੀ ਤਿਆਰੀ ਲਈ ਕਿੰਗਜੌਰਜ ਬੁਲੇਵਾਰਡ ਨੂੰ ਚੌੜਾ ਕਰਨ ਦੇ ਠੇਕੇ ਨੂੰ ਦਿੱਤੀ ਮਨਜ਼ੂਰੀ

ਸਰੀ, ਬੀ.ਸੀ. – ਸਿਟੀ ਆਫ਼ ਸਰੀ ਨੇ ਭਵਿੱਖ ਦੇ ਬੱਸ ਰੈਪਿਡ ਟਰਾਂਜ਼ਿਟ (BRT) ਪ੍ਰੋਜੈਕਟ ਨੂੰ ਸਮਰਥਨ ਦੇਣ ਲਈ ਕਿੰਗਜੌਰਜ ਬੁਲੇਵਾਰਡ ‘ਤੇ ਸੜਕ ਚੌੜੀ ਕਰਨ ਦੇ ਕੰਮ ਲਈ 1.26 ਮਿਲੀਅਨ ਡਾਲਰ

ਸਰੀ ਸਿਟੀ ਵੱਲੋਂ ਬੱਚਿਆਂ ਲਈ ਮੁਫ਼ਤ ਤੈਰਨ ਦੀਆਂ ਕਲਾਸਾਂ ਦੀ ਯੋਜਨਾ ‘ਤੇ ਕੰਮ ਸ਼ੁਰੂ

ਸਰੀ, ਬੀ.ਸੀ. – ਸੋਮਵਾਰ ਨੂੰ ਕੌਂਸਲ ਨੇ ਮੇਅਰ ਬਰੈਂਡਾ ਲੌਕ ਦੇ ਇੱਕ ਪ੍ਰਸਤਾਵ ਨੂੰ ਸਰਬਸੰਮਤੀ ਨਾਲ ਮਨਜ਼ੂਰੀ ਦਿੱਤੀ, ਜਿਸ ਤਹਿਤ ਸਿਟੀ ਸਟਾਫ਼ ਨੂੰ ਇੱਕ ਨਵੀਂ ਪਹਿਲ ‘ਤੇ ਕੰਮ ਕਰਨ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.