ਜਸਟਿਸ ਖੇਹਰ ਨੇ ਦਿੱਤੀ ਚਿਤਾਵਨੀ:ਮੋਟਰ ਵਹੀਕਲ ਐਕਟ ਲਾਗੂ ਕਰਨ ਦੀ ਰੀਪੋਰਟ ਨਾ ਦੇਣ ਦਾ ਮਾਮਲਾ

ਨਵੀਂ ਦਿੱਲੀ,: ਸੜਕ ਸੁਰੱਖਿਆ ਨੂੰ ਲੈ ਕੇ ਸੂਬਿਆਂ ਦੀ ਸੁਸਤੀ ‘ਤੇ ਸੁਪਰੀਮ ਕੋਰਟ ਨੇ ਕਰੜੀ ਟਿੱਪਣੀ ਕੀਤੀ ਹੈ। ਇਕ ਜਨਹਿਤ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਕੋਰਟ ਨੇ ਕਿਹਾ, ਕੀ ਅਸੀਂ ਪੰਚਾਇਤ ਚਲਾ ਰਹੇ ਹਾਂ, ਜਿਥੇ ਸੂਬੇ ਗੰਭੀਰ ਨਹੀਂ ਹਨ। ਤੁਸੀਂ ਲੋਕ ਸੁਪਰੀਮ ਕੋਰਟ ਦਾ ਕਿਉਂ ਮਜ਼ਾਕ ਉਡਾ ਰਹੇ ਹੋ?

ਸੁਪਰੀਮ ਕੋਰਟ ਨੇ ਮੋਟਰ ਵਹੀਕਲ ਐਕਟ ਨੂੰ ਲਾਗੂ ਕਰਨ ਦੀ ਸਟੇਟਸ ਰੀਪੋਰਟ ਦਾਖ਼ਲ ਨਾ ਕਰਨ ‘ਤੇ 10 ਸੂਬਿਆਂ ਨੂੰ ਝਿੜਕ ਮਾਰੀ ਹੈ।

ਇਹ ਕਾਨੂੰਨ ਗੱਡੀਆਂ ਦੀ ਵੱਧ ਤੋਂ ਵੱਧ ਰਫ਼ਤਾਰ ‘ਤੇ ਲਗਾਮ ਕਸਣ ਲਈ ਬਣਾਇਆ ਗਿਆ ਹੈ। ਜਿਨ੍ਹਾਂ ਸੂਬਿਆਂ ਨੇ ਇਹ ਰੀਪੋਰਟ ਨਹੀਂ ਦਿਤੀ ਹੈ ਉਸ ‘ਚ ਆਂਧਰਾ ਪ੍ਰਦੇਸ਼, ਅਸਾਮ, ਨਾਗਾਲੈਂਡ, ਸਿੱਕਮ, ਤਾਮਿਲਨਾਡੂ, ਦਿੱਲੀ, ਤ੍ਰਿਪੁਰਾ, ਬਿਹਾਰ, ਰਾਜਸਥਾਨ ਅਤੇ ਮੱਧ ਪ੍ਰਦੇਸ਼ ਸ਼ਾਮਲ ਹਨ।

ਕੋਰਟ ਨੇ ਰੀਪੋਰਟ ਨਾ ਦੇਣ ਵਾਲੇ ਸਾਰੇ ਸੂਬਿਆਂ ਦੇ ਆਵਾਜਾਈ ਸਕੱਤਰਾਂ ਨੂੰ ਸੰਮਨ ਭੇਜਿਆ ਹੈ। ਇਹ ਹੁਕਮ ਦਿੰਦਿਆਂ ਕਿਹਾ ਹੈ ਕਿ ਸਕੱਤਰਾਂ ਨੂੰ ਅਦਾਲਤ ਦੇ ਸਾਹਮਣੇ ਪੇਸ਼ ਹੋਣ ਦਿਉ, ਤੁਹਾਨੂੰ ਪਤਾ ਲੱਗੇਗਾ ਕਿ ਸੁਪਰੀਮ ਕੋਰਟ ਕੀ ਚੀਜ਼ ਹੈ।

ਚੀਫ਼ ਜਸਟਿਸ ਜੇ ਐਸ ਖੇਹਰ ਨੇ ਸੂਬਿਆਂ ਦੇ ਵਤੀਰੇ ‘ਤੇ ਸਖ਼ਤ ਰੁਖ਼ ਅਖ਼ਤਿਆਰ ਕਰਦਿਆਂ ਕਿਹਾ ਤੁਸੀਂ ਅਦਾਲਤ ਨੂੰ ਕੀ ਸਮਝਦੇ ਹੋ? ਪੰਚਾਇਤ? ਅਸੀਂ ਤੁਹਾਡੇ ਮੁੱਖ ਸਕੱਤਰਾਂ ਨੂੰ ਇਥੇ ਬੁਲਾਵਾਂਗੇ ਅਤੇ ਉਦੋਂ ਤੁਸੀਂ ਸਮਝੋਗੇ।

Share:

Facebook
Twitter
Pinterest
LinkedIn
matrimonail-ads
On Key

Related Posts

ਸਰੀ ਵਿੱਚ ਖੁੱਲਿਆ ਪਹਿਲਾ ਮੇਟਿਸ ਚਾਈਲਡ ਕੇਅਰ ਸੈਂਟਰ 48 ਥਾਵਾਂ ਪ੍ਰਦਾਨ ਕਰੇਗਾ

ਸਰੀ, ਬੀ.ਸੀ. – ਬ੍ਰਿਜਵਿਊ ਕਮਿਊਨਿਟੀ ਸੈਂਟਰ ਵਿਖੇ ਰਿਵਰ ਐਂਡ ਵਿਲੋਜ਼ ਅਰਲੀ ਲਰਨਿੰਗ ਐਂਡ ਚਾਈਲਡ ਕੇਅਰ ਸੈਂਟਰ ਦੇ ਉਦਘਾਟਨ ਨਾਲ ਸਰੀ ਦੇ ਪਰਿਵਾਰਾਂ ਨੂੰ ਜਲਦੀ ਹੀ 48 ਨਵੀਆਂ ਬਾਲ-ਦੇਖਭਾਲ ਥਾਵਾਂ

ਦਸ਼ਮੇਸ਼-ਪਿਤਾ ਬਖ਼ਸ਼ਿਸ਼ : ਪਵਿੱਤਰ ਗੰਗਾ ਸਾਗਰ ਸੁੱਚੀ ਸੇਵਾ-ਸੰਭਾਲ’  ਸਰੀ ਵਿੱਚ ਕਿਤਾਬ ਲੋਕ ਅਰਪਣ ਸਮਾਗਮ

ਸਰੀ (ਰਸ਼ਪਾਲ ਸਿੰਘ ਗਿੱਲ) ਸਿੱਖ ਜਗਤ ਵਿੱਚ ਸਤਿਕਾਰਯੋਗ ਸ਼ਖਸੀਅਤ ਰਾਏ ਕਲ੍ਹਾ ਸਾਹਿਬ ਦੀ ਨੌਵੀਂ ਪੀੜ੍ਹੀ ਅਤੇ ਪਾਕਿਸਤਾਨ ਦੇ ਸਾਬਕਾ ਪਾਰਲੀਮੈਂਟਰੀ ਸਕੱਤਰ ਰਾਏ ਅਜ਼ੀਜ਼ੁੱਲਾ ਖ਼ਾਨ ਸਾਹਿਬ

ਸਰੀ ਵਿਚ ‘ਹੁਣ’ ਮੈਗਜ਼ੀਨ ਦੇ ਮੁੱਖ ਸੰਪਾਦਕ ਸੁਸ਼ੀਲ ਦੁਸਾਂਝ ਦਾ ਗਜ਼ਲ ਮੰਚ ਸਰੀ ਦੇ ਮੈਂਬਰਾਂ ਵੱਲੋਂ ਨਿੱਘਾ ਸਵਾਗਤ

ਸਰੀ, 13 ਜੂਨ (ਹਰਦਮ ਮਾਨ)-ਬੀਤੇ ਦਿਨ ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ:) ਦੇ ਜਨਰਲ ਸਕੱਤਰ ਅਤੇ ਪੰਜਾਬੀ ਸਾਹਿਤ ਜਗਤ ਦੇ ਵੱਕਾਰੀ ਮੈਗਜ਼ੀਨ ‘ਹੁਣ’ ਦੇ ਮੁੱਖ ਸੰਪਾਦਕ ਸੁਸ਼ੀਲ ਦੁਸਾਂਝ ਦੇ ਸਰੀ ਪਹੁੰਚਣ ‘ਤੇ ‘ਗਜ਼ਲ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.