ਜਸਪਾਲ ਅਟਵਾਲ ਬਾਰੇ ਭਾਰਤ ਲੋਕ ਸਭਾ ਵਿੱਚ ਉਠੇ ਸਵਾਲ

ਨਵੀਂ ਦਿੱਲੀ: ਬੀਤੇ ਦਿਨਾਂ ਵਿੱਚ ਸੁਰਖੀਆਂ ਵਿੱਚ ਰਹੇ ਭਾਰਤੀ ਮੂਲ ਦੇ ਜਸਪਾਲ ਅਟਵਾਲ ਦਾ ਨਾਂਅ ਪਿਛਲੇ ਸਾਲ ਹੀ ਕਾਲੀ ਸੂਚੀ ਵਿੱਚੋਂ ਕੱਢਿਆ ਗਿਆ ਸੀ। ਵਿਵਾਦ ਉੱਠਣ ਤੋਂ ਬਾਅਦ ਭਾਰਤ ਸਰਕਾਰ ਇਹ ਜਾਂਚ ਕਰਨ ਵਿੱਚ ਰੁੱਝ ਗਈ ਸੀ ਕਿ ਕੈਨੇਡਾ ਦੇ ਨਾਗਰਿਕ ਅਟਵਾਲ ਨੂੰ ਭਾਰਤ ਦਾ ਵੀਜ਼ਾ ਕਿੰਝ ਮਿਲਿਆ ਤੇ ਉਸ ਦਾ ਨਾਂਅ ਕਾਲੀ ਸੂਚੀ ਵਿੱਚ ਦਰਜ ਹੈ ਕਿ ਨਹੀ।ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਭਾਰਤ ਫੇਰੀ ਮੌਕੇ ਵਿਵਾਦਾਂ ‘ਚ ਘਿਰੇ ਅਟਵਾਲ ਨੂੰ 2017 ਵਿੱਚ ਹੀ ਕਾਲੀ ਸੂਚੀ ਤੋਂ ਹਟਾ ਦਿੱਤਾ ਗਿਆ ਸੀ। ਲੋਕ ਸਭਾ ‘ਚ ਭਾਰਤੀ ਵਿਦੇਸ਼ ਰਾਜ ਮੰਤਰੀ ਵੀ ਕੇ ਸਿੰਘ ਨੇ ਇਸ ਬਾਬਤ ਜਾਣਕਾਰੀ ਦਿੱਤੀ।ਲੋਕ ਸਭਾ ‘ਚ ਕੇ. ਸੁਰੇਸ਼ ਦੇ ਸਵਾਲ ‘ਤੇ ਲਿਖਤੀ ਜਵਾਬ ਦਿੰਦਿਆਂ ਵਿਦੇਸ਼ ਰਾਜ ਮੰਤਰੀ ਨੇ ਦੱਸਿਆ,”ਜਸਪਾਲ ਅਟਵਾਲ ਨੂੰ ਭਾਰਤ ‘ਚ ਦਾਖ਼ਲੇ ਲਈ ਜਾਇਜ਼ ਵੀਜ਼ਾ ਜਾਰੀ ਕੀਤਾ ਗਿਆ ਸੀ। ਉਸ ਨੂੰ 2017 ‘ਚ ਕਾਲੀ ਸੂਚੀ ਤੋਂ ਹਟਾ ਦਿੱਤਾ ਗਿਆ ਸੀ।”ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ 18 ਫ਼ਰਵਰੀ ਤੋਂ ਸ਼ੁਰੂ ਹੋਏ ਹਫ਼ਤੇ ਭਰ ਦੇ ਦੌਰੇ ਤੋਂ ਪਹਿਲਾਂ ਅਟਵਾਲ ਭਾਰਤ ਪਹੁੰਚੇ ਸਨ। ਅਟਵਾਲ ਦਾ ਮਸਲਾ ਉਦੋਂ ਹੋਰ ਭਖ਼ ਗਿਆ ਸੀ, ਜਦ ਮੁੰਬਈ ਦੇ ਇੱਕ ਸਮਾਗਮ ਵਿੱਚ ਟਰੂਡੋ ਦੀ ਪਤਨੀ ਨਾਲ ਉਨ੍ਹਾਂ ਦੀ ਤਸਵੀਰ ਵਾਇਰਲ ਹੋਈ ਸੀ, ਉਸ ਤੋਂ ਬਾਅਦ ਕੈਨੇਡਾ ਸਰਕਾਰ ਵੱਲੋਂ ਅਟਵਾਲ ਨੂੰ ਵਿਸ਼ੇਸ਼ ਡਿਨਰ ਦਾ ਸੱਦਾ ਵੀ ਦਿੱਤਾ ਗਿਆ ਸੀ। ਹਾਲਾਂਕਿ, ਰੌਲ਼ਾ ਪੈਣ ਤੋਂ ਬਾਅਦ ਇਹ ਸੱਦਾ ਰੱਦ ਕਰ ਦਿੱਤਾ ਗਿਆ ਸੀ, ਪਰ ਕੈਨੇਡਾ ਦੇ ਪ੍ਰਧਾਨ ਮੰਤਰੀ ਦਾ ਭਾਰਤ ਦੌਰਾ ਇਨ੍ਹਾਂ ਰੌਲ਼ਿਆਂ ਦੀ ਹੀ ਭੇਟ ਚੜ੍ਹ ਗਿਆ। ਇਸ ਤੋਂ ਬਾਅਦ ਜਸਪਾਲ ਅਟਵਾਲ ਨੇ ਵੀ ਕੈਨੇਡਾ ਜਾ ਕੇ ਟਰੂਡੋ ਦੇ ਦੌਰੇ ਵਿੱਚ ਉਨ੍ਹਾਂ ਕਰ ਕੇ ਆਈਆਂ ਮੁਸ਼ਕਲਾਂ ‘ਤੇ ਮੁਆਫ਼ੀ ਮੰਗੀ।

Share:

Facebook
Twitter
Pinterest
LinkedIn
matrimonail-ads
On Key

Related Posts

ਸਰੀ ਵਿੱਚ ਖੁੱਲਿਆ ਪਹਿਲਾ ਮੇਟਿਸ ਚਾਈਲਡ ਕੇਅਰ ਸੈਂਟਰ 48 ਥਾਵਾਂ ਪ੍ਰਦਾਨ ਕਰੇਗਾ

ਸਰੀ, ਬੀ.ਸੀ. – ਬ੍ਰਿਜਵਿਊ ਕਮਿਊਨਿਟੀ ਸੈਂਟਰ ਵਿਖੇ ਰਿਵਰ ਐਂਡ ਵਿਲੋਜ਼ ਅਰਲੀ ਲਰਨਿੰਗ ਐਂਡ ਚਾਈਲਡ ਕੇਅਰ ਸੈਂਟਰ ਦੇ ਉਦਘਾਟਨ ਨਾਲ ਸਰੀ ਦੇ ਪਰਿਵਾਰਾਂ ਨੂੰ ਜਲਦੀ ਹੀ 48 ਨਵੀਆਂ ਬਾਲ-ਦੇਖਭਾਲ ਥਾਵਾਂ

ਦਸ਼ਮੇਸ਼-ਪਿਤਾ ਬਖ਼ਸ਼ਿਸ਼ : ਪਵਿੱਤਰ ਗੰਗਾ ਸਾਗਰ ਸੁੱਚੀ ਸੇਵਾ-ਸੰਭਾਲ’  ਸਰੀ ਵਿੱਚ ਕਿਤਾਬ ਲੋਕ ਅਰਪਣ ਸਮਾਗਮ

ਸਰੀ (ਰਸ਼ਪਾਲ ਸਿੰਘ ਗਿੱਲ) ਸਿੱਖ ਜਗਤ ਵਿੱਚ ਸਤਿਕਾਰਯੋਗ ਸ਼ਖਸੀਅਤ ਰਾਏ ਕਲ੍ਹਾ ਸਾਹਿਬ ਦੀ ਨੌਵੀਂ ਪੀੜ੍ਹੀ ਅਤੇ ਪਾਕਿਸਤਾਨ ਦੇ ਸਾਬਕਾ ਪਾਰਲੀਮੈਂਟਰੀ ਸਕੱਤਰ ਰਾਏ ਅਜ਼ੀਜ਼ੁੱਲਾ ਖ਼ਾਨ ਸਾਹਿਬ

ਸਰੀ ਵਿਚ ‘ਹੁਣ’ ਮੈਗਜ਼ੀਨ ਦੇ ਮੁੱਖ ਸੰਪਾਦਕ ਸੁਸ਼ੀਲ ਦੁਸਾਂਝ ਦਾ ਗਜ਼ਲ ਮੰਚ ਸਰੀ ਦੇ ਮੈਂਬਰਾਂ ਵੱਲੋਂ ਨਿੱਘਾ ਸਵਾਗਤ

ਸਰੀ, 13 ਜੂਨ (ਹਰਦਮ ਮਾਨ)-ਬੀਤੇ ਦਿਨ ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ:) ਦੇ ਜਨਰਲ ਸਕੱਤਰ ਅਤੇ ਪੰਜਾਬੀ ਸਾਹਿਤ ਜਗਤ ਦੇ ਵੱਕਾਰੀ ਮੈਗਜ਼ੀਨ ‘ਹੁਣ’ ਦੇ ਮੁੱਖ ਸੰਪਾਦਕ ਸੁਸ਼ੀਲ ਦੁਸਾਂਝ ਦੇ ਸਰੀ ਪਹੁੰਚਣ ‘ਤੇ ‘ਗਜ਼ਲ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.