ਰਵੀ, ਲੁਧਿਆਣਾ
‘ਪੰਜਾਬੀ ਜਾਗਰਣ’ ਵੱਲੋਂ ਸ਼ੁਰੂ ਕੀਤੀ ਮੁਹਿੰਮ ‘ਮਾਂ ਬੋਲੀ ਲਹਿਰ, ਪਿੰਡ ਪਿੰਡ ਸ਼ਹਿਰ ਸ਼ਹਿਰ’ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ‘ਚ ਬੱੱਚਿਆਂ ਦੇ ਲੇਖ ਮੁਕਾਬਲੇ ਕਰਵਾਏ ਜਾ ਰਹੇ ਹਨ, ਜਿਨ੍ਹਾਂ ‘ਚ ਬੱਚੇ ਬੜੇ ਪਿਆਰ ਤੇ ਸਤਿਕਾਰ ਨਾਲ ਹਿੱਸਾ ਲੈ ਕੇ ਮਾਂ ਬੋਲੀ ਪ੍ਰਤੀ ਆਪਣਾ ਬਣਦਾ ਫ਼ਰਜ਼ ਅਦਾ ਕਰ ਰਹੇ ਹਨ। ‘ਪੰਜਾਬੀ ਜਾਗਰਣ’ ਦੀ ਇਸ ਮੁਹਿੰਮ ਦਾ ਮੁੱਖ ਮਨੋਰਥ ਪੰਜਾਬ ਵਾਸੀਆਂ ਨੂੰ ਵਿਸ਼ੇਸ਼ ਕਰ ਹਰ ਜਮਾਤ ਦੇ ਵਿਦਿਆਰਥੀਆਂ ਨੂੰ ਪੰਜਾਬੀ ਮਾਂ ਬੋਲੀ ਨਾਲ ਜ਼ਮੀਨੀ ਪੱਧਰ ‘ਤੇ ਜੋੜਨਾ ਹੈ। ਇਸ ਵਿਸ਼ੇਸ਼ ਮੁਹਿੰਮ ਤਹਿਤ ਬਾਲ ਭਾਰਤੀ ਨਿਕੇਤਨ ਹਾਈ ਸਕੂਲ, ਗੁਰੂ ਅਰਜਨ ਦੇਵ ਨਗਰ ਵਿਖੇ ਬੱਚਿਆਂ ਦੇ ਲੇਖ ਮੁਕਾਬਲੇ ਕਰਵਾਏ ਗਏ, ਜਿਸ ਵਿਚ ਹਰ ਜਮਾਤ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਮੌਕੇ ਹੋਏ ਲੇਖ ਮੁਕਾਬਲਿਆਂ ‘ਚ ਵੰਸ਼ਿਕਾ ਸ਼ੁਕਲਾ ਨੇ ਪਹਿਲਾ, ਹਰਮਿੰਦਰ ਕੌਰ ਨੇ ਦੂਜਾ ਤੇ ਆਕਾਸ਼ ਵਰਮਾ ਨੇ ਤੀਜਾ ਸਥਾਨ ਹਾਸਲ ਕੀਤਾ।
ਇਸ ਮੌਕੇ ਪਿੰ੍ਸੀਪਲ ਕੁਲਦੀਪ ਸ਼ਰਮ, ਅਧਿਆਪਕਾ ਨੀਲਮ ਤੇ ਹਰਮਨਦੀਪ ਕੌਰ ਨੇ ਸੰਬੋਧਨ ਕਰਦਿਆਂ ‘ਪੰਜਾਬੀ ਜਾਗਰਣ’ ਵੱਲੋਂ ਸ਼ੁਰੂ ਕੀਤੀ ਇਸ ਮੁਹਿੰਮ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ‘ਪੰਜਾਬੀ ਜਾਗਰਣ’ ਵੱਲੋਂ ਸ਼ੁਰੂ ਕੀਤੇ ਇਸ ਉਪਰਾਲੇ ਨਾਲ ਜਿੱਥੇ ਬੱਚਿਆਂ ‘ਚ ਆਪਣੀ ਮਾਂ ਬੋਲੀ ਪ੍ਰਤੀ ਪਿਆਰ ਵਧੇਗਾ, ਉਥੇ ਵਿਦਿਆਰਥੀ ਆਪਣੇ ਵਿਰਸੇ ਪ੍ਰਤੀ ਵੀ ਜਾਗਰੂਕ ਹੋਣਗੇ। ਉਨ੍ਹਾਂ ਸਕੂਲ ਵਿਖੇ ਕਰਵਾਏ ਲੇਖ ਮੁਕਾਬਲਿਆਂ ‘ਚ ਪੰਜਾਬੀ ਜਾਗਰਣ ਟੀਮ ਦਾ ਵੀ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ। ਇਸ ਮੌਕੇ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।
ਨਿਊ ਬਾਲ ਭਾਰਤੀ ਨਿਕੇਤਨ ਹਾਈ ਸਕੂਲ’ਚ ਪੰਜਾਬੀ ਮਾਂ ਬੋਲੀ ਪ੍ਰਤੀ ਦਿਸਿਆ ਮੋਹ
‘ਪੰਜਾਬੀ ਜਾਗਰਣ’ ਵੱਲੋਂ ਸ਼ੁਰੂ ਕੀਤੀ ਮੁਹਿੰਮ ‘ਮਾਂ ਬੋਲੀ ਲਹਿਰ, ਪਿੰਡ ਪਿੰਡ ਸ਼ਹਿਰ ਸ਼ਹਿਰ’ ਦੇ ਬੈਨਰ ਹੇਠ ਨਿਊ ਬਾਲ ਭਾਰਤੀ ਨਿਕੇਤਨ ਹਾਈ ਸਕੂਲ, ਢੋਲੇਵਾਲ ਵਿਖੇ ਵਿਦਿਆਰਥੀਆਂ ਦੇ ਲੇਖ ਮੁਕਾਬਲੇ ਕਰਵਾਏ ਗਏ। ਇਸ ਮੌਕੇ ਵਿਦਿਆਰਥੀਆਂ ‘ਚ ਪੰਜਾਬੀ ਮਾਂ ਬੋਲੀ ਪ੍ਰਤੀ ਮੋਹ ਸਾਫ਼ ਝਲਕ ਰਿਹਾ ਸੀ। ਬੱਚਿਆਂ ਨੇ ਲੇਖ ਮੁਕਾਬਲਿਆਂ ਵਿਚ ਹਿੱਸਾ ਲੈ ਕੇ ਜਿੱਥੇ ਮਾਂ ਬੋਲੀ ਪ੍ਰਤੀ ਆਪਣੇ ਪਿਆਰ ਨੂੰ ਉਜਾਗਰ ਕੀਤਾ, ਉਥੇ ਹੀ ਇਲਾਕਾ ਵਾਸੀਆਂ, ਮਾਪਿਆਂ ਤੇ ਸਕੂਲ ਦਾ ਨਾਮ ਰੌਸ਼ਨ ਕੀਤਾ। ਇਸ ਮੌਕੇ ਸਕੂਲ ਡਾਇਰੈਕਟਰ ਸੁਰਿੰਦਰ ਨੇਗੀ ਤੇ ਪਿੰ੍ਸੀਪਲ ਦੇਵੀਸ੍ਰੀ ਨੇਗੀ ਨੇ ‘ਪੰਜਾਬੀ ਜਾਗਰਣ’ ਵੱਲੋਂ ਕੀਤੇ ਇਸ ਉਪਰਾਲੇ ਲਈ ਧੰਨਵਾਦ ਕਰਦਿਆਂ ਕਿਹਾ ਕਿ ਬੱਚਿਆਂ ਨੂੰ ਪੰਜਾਬੀ ਮਾਂ ਬੋਲੀ ਨਾਲ ਜੋੜਨ ਲਈ ਵਿੱਢੀ ਮੁਹਿੰਮ ਦੀ ਜਿੰਨੀ ਸ਼ਲਾਘਾ ਕੀਤੀ ਜਾਵੇ ਘੱਟ ਹੈ। ਇਸ ਮੌਕੇ ਹੋਏ ਲੇਖ ਮੁਕਾਬਲਿਆਂ ‘ਚ ਪਰਮਿੰਦਰ ਸਿੰਘ ਨੇ ਪਹਿਲਾ, ਕਵੀਤਾ ਕੁਮਾਰੀ ਨੇ ਦੂਜਾ ਅਤੇ ਸਨੇਹਾ ਕੁਮਾਰੀ ਤੀਜਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੇ ਆਪਣੇ ਸਾਥੀ ਵਿਦਿਆਰਥੀਆਂ ਨੂੰ ਪੰਜਾਬੀ ਪ੍ਰਤੀ ਪੇ੍ਰਿਤ ਕਰਦੇ ਹੋਏ ਕਿਹਾ ਕਿ ਸਾਡੀ ਮਾਂ ਬੋਲੀ ਵਿਚ ਜੋ ਮਿਠਾਸ ਤੇ ਸਤਿਕਾਰ ਹੈ, ਇਸਨੂੰ ਦਿਲੋਂ ਮਾਣਿਆ ਜਾ ਸਕਦਾ ਹੈ। ਇਸ ਮੌਕੇ ਡਾਇਰੈਕਟਰ ਸੁਰਿੰਦਰ ਨੇਗੀ ਤੇ ਪਿੰ੍ਸੀਪਲ ਦੇਵੀਸ੍ਰੀ ਨੇਗੀ ਨੇ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਪੰਜਾਬੀ ਵਿਸ਼ਾ ਅਧਿਆਪਕ ਸਿਮਰਨ ਕੌਰ ਸਮੇਤ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ।


