ਪੁਨੀਤ ਬਾਵਾ, ਲੁਧਿਆਣਾ : ਜ਼ਿਲ੍ਹਾ ਟਾਸਕ ਫੋਰਸ ਦੀ ਟੀਮ ਨੇ ਸ਼ਿਕਾਇਤਾਂ ਮਿਲਣ ਤੋਂ ਬਾਅਦ ਅੱਜ ਲੁਧਿਆਣਾ ਦੇ ਵੱਖ-ਵੱਖ ਇਲਾਕਿਆਂ ‘ਚ ਛਾਪੇਮਾਰੀ ਕੀਤੀ, ਜਿਸ ਦੌਰਾਨ ਟਾਸਕ ਫੋਰਸ ਦੀ ਟੀਮ ਨੇ 3 ਬੱਚਿਆਂ ਨੂੰ ਬਾਲ ਮਜ਼ਦੂਰੀ ਕਰਦੇ ਹੋਏ ਦੇਖ ਕੇ ਉਨ੍ਹਾਂ ਨੂੰ ਬਾਲ ਮਜ਼ਦੂਰੀ ਕਰਨ ਤੋਂ ਛੁਡਵਾਇਆ। ਜ਼ਿਲ੍ਹਾ ਬਾਲ ਵਿਕਾਸ ਤੇ ਭਲਾਈ ਅਧਿਕਾਰੀ ਰਸਮੀ ਸੈਣੀ ਦੇ ਦਿਸ਼ਾ-ਨਿਰਦੇਸ਼ਕ ਅਨੁਸਾਰ ਰਮਨਦੀਪ ਸ਼ਰਮਾ ਕਿਰਤ ਇੰਸਪੈਕਟਰ, ਸੰਦੀਪ ਸਿੰਘ ਕਾਰਕੁੰਨ ਬਚਪਨ ਬਚਾਓ ਅੰਦੋਲਨ, ਮੋਵੀਨ ਡੀਸੀਪੀ ਦਫ਼ਤਰ, ਡਿਪਟੀ ਡਾਇਰੈਕਟਰ ਫੈਕਟਰੀ, ਸਿਹਤ ਵਿਭਾਗ, ਸਿੱਖਿਆ ਵਿਭਾਗ, ਪੁਲਿਸ ਵਿਭਾਗਾਂ ਦੇ ਨੁਮਾਇੰਦਿਆਂ ਦੀ ਹਾਜ਼ਰੀ ਵਿੱਚ ਲੁਧਿਆਣਾ ਦੇ ਫੀਡਲ ਗੰਜ ਵਿਖੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੀਐਮਸੀ ਰੋਡ ‘ਤੇ ਸਥਿਤ 2 ਬੱਚਿਆਂ ਨੂੰ ਬਾਲ ਮਜ਼ਦੂਰੀ ਕਰਨ ਸਮੇਂ ਛੁਡਵਾਇਆ ਤੇ ਇਸੇ ਤਰ੍ਹਾਂ ਜਦੋਂ ਟਾਸਕ ਫੋਰਸ ਦੀ ਟੀਮ ਨੇ ਰੇਲਵੇ ਸਟੇਸ਼ਨ ਦੇ ਬਾਹਰ ਢਾਬਿਆਂ ਦੀ ਚੈਕਿੰਗ ਕੀਤੀ, ਤਾਂ ਇੱਕ ਢਾਬੇ ਤੋਂ ਜ਼ਿਲ੍ਹਾ ਟਾਸਕ ਫੋਰਸ ਦੀ ਟੀਮ ਨੂੰ 1 ਬਾਲ ਮਜ਼ਦੂਰ ਮਿਲਿਆ, ਜਿਸ ਨੂੰ ਵੀ ਬਾਲ ਮਜ਼ਦੂਰ ਕਰਨ ਤੋਂ ਛੁਡਵਾਇਆ ਗਿਆ ਹੈ। ਬਾਲ ਮਜ਼ਦੂਰਾਂ ਨੂੰ ਛੁਡਵਾਉਣ ਤੋਂ ਬਾਅਦ ਉਨ੍ਹਾਂ ਦਾ ਸਿਵਲ ਹਸਪਤਾਲ ਲੁਧਿਆਣਾ ਵਿਖੇ ਡਾਕਟਰੀ ਮੁਆਇਨਾ ਕਰਵਾਇਆ ਗਿਆ। ਡਾਕਟਰੀ ਮੁਆਇਨਾ ਕਰਵਾਉਣ ਤੋਂ ਬਾਅਦ ਬਾਲ ਮਜ਼ਦੂਰਾਂ ਨੂੰ ਜ਼ਿਲ੍ਹਾ ਬਾਲ ਭਲਾਈ ਕਮੇਟੀ ਦੇ ਅੱਗੇ ਪੇਸ਼ ਕੀਤਾ ਗਿਆ, ਜਿੱਥੇ ਕਮੇਟੀ ਵੱਲੋਂ ਬਾਲ ਮਜ਼ਦੂਰਾਂ ਨੂੰ ਭਵਿੱਖ ਵਿੱਚ ਬਾਲ ਮਜ਼ਦੂਰੀ ਨਾ ਕਰਨ ਦੀ ਅਪੀਲ ਕੀਤੀ ਗਈ ਤੇ ਬੱਚਿਆਂ ਨੂੰ ਬਾਲ ਮਜ਼ਦੂਰੀ ਕਰਨ ਦੀ ਬਜਾਏ ਸਕੂਲ ਵਿੱਚ ਦਾਖ਼ਲਾ ਲੈ ਕੇ ਪੜ੍ਹਾਈ ਕਰਨ ਲਈ ਪੇ੍ਰਿਤ ਕੀਤਾ ਗਿਆ। ਬੱਚਿਆਂ ਦੀ ਕਾਊਂਸਿਲੰਗ ਕਰਨ ਤੋਂ ਬਾਅਦ ਜ਼ਿਲ੍ਹਾ ਭਲਾਈ ਕਮੇਟੀ ਨੇ ਬੱਚਿਆਂ ਨੂੰ ਉਨਾਂ੍ਹ ਨੇ ਮਾਪਿਆਂ ਦੇ ਹਵਾਲੇ ਕਰ ਦਿੱਤਾ। ਕਮੇਟੀ ਨੇ ਬੱਚਿਆਂ ਦੇ ਮਾਪਿਆਂ ਨੂੰ ਵੀ ਬੱਚਿਆਂ ਨੂੰ ਪੜ੍ਹਾਈ ਕਰਵਾਉਣ ਦੀ ਅਪੀਲ ਕੀਤੀ।
ਸਰੀ ਵਿੱਚ ਖੁੱਲਿਆ ਪਹਿਲਾ ਮੇਟਿਸ ਚਾਈਲਡ ਕੇਅਰ ਸੈਂਟਰ 48 ਥਾਵਾਂ ਪ੍ਰਦਾਨ ਕਰੇਗਾ
ਸਰੀ, ਬੀ.ਸੀ. – ਬ੍ਰਿਜਵਿਊ ਕਮਿਊਨਿਟੀ ਸੈਂਟਰ ਵਿਖੇ ਰਿਵਰ ਐਂਡ ਵਿਲੋਜ਼ ਅਰਲੀ ਲਰਨਿੰਗ ਐਂਡ ਚਾਈਲਡ ਕੇਅਰ ਸੈਂਟਰ ਦੇ ਉਦਘਾਟਨ ਨਾਲ ਸਰੀ ਦੇ ਪਰਿਵਾਰਾਂ ਨੂੰ ਜਲਦੀ ਹੀ 48 ਨਵੀਆਂ ਬਾਲ-ਦੇਖਭਾਲ ਥਾਵਾਂ


