ਸੁਰਿੰਦਰ ਅਰੋੜਾ, ਮੁੱਲਾਂਪੁਰ ਦਾਖਾ : ਪੰਜਾਬ ਅੰਦਰ ਕਾਰੋਬਾਰੀਆਂ ਤੋਂ ਆਏ ਦਿਨ ਫਿਰੌਤੀ ਮੰਗਣ ਦੀਆਂ ਘਟਨਾਵਾਂ ‘ਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ। ਹੁਣ ਸਥਾਨਕ ਕਸਬੇ ਅੰਦਰ ਸੋਨੇ ਦਾ ਕਾਰੋਬਾਰ ਕਰਨ ਵਾਲੇ ਇਕ ਕਾਰੋਬਾਰੀ ਕੋਲੋਂ ਫਿਰੌਤੀ ਮੰਗਣ ਦਾ ਮਾਮਲਾ ਸਾਹਮਣੇ ਆਉਣ ਨਾਲ ਇਲਾਕੇ ਅੰਦਰ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ।

ਭਾਵੇਂ ਪੁਲਿਸ ਪ੍ਰਸ਼ਾਸਨ ਤੇ ਨਾਮੀ ਜਿਊਲਰਜ ਦੇ ਪਰਿਵਾਰਕ ਮੈਂਬਰਾਂ ਵੱਲੋਂ ਇਸ ਮਾਮਲੇ ਦੀ ਅਧਿਕਾਰਤ ਤੌਰ ‘ਤੇ ਕੋਈ ਵੀ ਪੁਸ਼ਟੀ ਨਹੀਂ ਕੀਤੀ ਜਾ ਰਹੀ ਪਰ ਇਹ ਮਾਮਲਾ ਸ਼ਹਿਰ ਅੰਦਰ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਭਰੋਸੇਯੋਗ ਸੂਤਰਾਂ ਤੋਂ ਉਕਤ ਕਾਰੋਬਾਰੀ ਦੇ ਮੋਬਾਈਲ ਫੋਨ ‘ਤੇ ਵਟਸਐਪ ਕਾਲ ਵੀ ਆਈ ਤੇ ਉਸਦੀ ਕੋਠੀ ਦੇ ਬਾਹਰ ਫਾਇਰ ਵੀ ਕੀਤਾ ਗਿਆ। ਇਸ ਮਾਮਲੇ ਦੀ ਪੁਲਿਸ ਨੇ ਅਧਿਕਾਰਤ ਤੌਰ ‘ਤੇ ਪੁਸ਼ਟੀ ਨਹੀਂ ਕੀਤੀ ਪਰ ਪੁਲਿਸ ਉਸ ਦੇ ਘਰ ਦੇ ਬਾਹਰ ਤੇ ਬਾਜ਼ਾਰ ਦੀਆਂ ਦੁਕਾਨਾਂ ‘ਤੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲਦੀ ਰਹੀ।