Skip to content
Sunday, October 11, 2026 15°C · Clear · Surrey, BC
ਪੰਜਾਬ ਗਾਰਡੀਅਨ
The Punjab Guardian
Surrey, British Columbia · Est. 2016 · Weekly
Sections ਤਾਜ਼ਾ ਖ਼ਬਰਾਂਪੰਜਾਬਕੈਨੇਡਾਅਮਰੀਕਾਭਾਰਤਦੁਨੀਆਖੇਡਾਂਮਨੋਰੰਜਨਕਾਰੋਬਾਰਧਰਮਸ਼ਰਧਾਂਜਲੀ
ਭਾਰਤ India

ਜਿੰਨੀ ਮਰਜ਼ੀ ਪੁਲਿਸ ਬੁਲਾਓ, ਅਸੀਂ ਪਿੱਛੇ ਨਹੀਂ ਹਟਣ ਵਾਲੇ: ਰਾਹੁਲ ਗਾਂਧੀ

By Admin Published 2 min read


ਨਵੀਂ ਦਿੱਲੀ :-ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਅਤੇ ਵਿਸ਼ੇਸ਼ ਚੋਣ ਸੋਧ (ਸ਼ੀ੍ਰ) ਵਿਰੁੱਧ ਪ੍ਰਦਰਸ਼ਨਾਂ ਦੌਰਾਨ ਸਰਕਾਰ ‘ਤੇ ਨਿਸ਼ਾਨਾ ਸਾਧਦੇ ਹੋਏ, ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਕਿਹਾ, “ਮੋਦੀ ਸਰਕਾਰ ਚ ਸ਼ਾਮਲ ਲੋਕਾ ਦੀ ਸਭ ਤੋਂ ਵੱਡੀ ਪਛਾਣ ਕਾਇਰਤਾ ਹੈ। ਨਰਿੰਦਰ ਮੋਦੀ, ਅਮਿਤ ਸ਼ਾਹ, ਮੋਹਨ ਭਾਗਵਤ, ਗਿਆਨੇਸ਼ ਕੁਮਾਰ ਅਤੇ ਅਜੀਤ ਡੋਵਾਲ – ਇਸ ਕਹਾਣੀ ਦੇ ਖਲਨਾਇਕ ਹਨਅਤੇ ਹੁਣ ਹੌਲੀ-ਹੌਲੀ ਘੇਰੇ ਜਾ ਰਹੇ ਹਨ। …ਅਤੇ ਅਸੀਂ ਪਿੱਛੇ ਨਹੀਂ ਹਟਣ ਵਾਲੇ ਹਾਂ।” ਨਵੀਂ ਦਿੱਲੀ: ਦਿੱਲੀ ਪੁਲਿਸ ਦੁਆਰਾ ਸਖ਼ਤ ਸੁਰੱਖਿਆ ਪ੍ਰਬੰਧਾਂ ਦੇ ਬਾਵਜੂਦ, ਦੇਸ਼ ਭਰ ਦੇ ਕਈ ਰਾਜਾਂ ਵਿੱਚ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਅਤੇ ਵੋਟਰ ਸੂਚੀਆਂ ਦੇ ਵਿਸ਼ੇਸ਼ ਤੀਬਰ ਸੋਧ ਵਿਰੁੱਧ ਕੀਤੇ ਗਏ ਵਿਰੋਧ ਪ੍ਰਦਰਸ਼ਨ ਕਈ ਥਾਵਾਂ ‘ਤੇ ਜਾਰੀ ਹਨ।ਕਾਕਰੋਚ ਜਨਤਾ ਪਾਰਟੀ (ਸੀਜੇਪੀ) ਦੇ ਅਭਿਜੀਤ ਦੀਪਕੇ, ਸੌਰਵ ਦਾਸ ਅਤੇ ਆਸ਼ੂਤੋਸ਼ ਰੰਕਾ ਦੇ ਨਾਲ-ਨਾਲ ਪਾਰਟੀ ਦੇ ਕਾਨੂੰਨੀ ਮਾਮਲਿਆਂ ਦੇ ਮੁਖੀ ਰਤਨਾ ਸਿੰਘ ਨੂੰ ਸ਼ਨੀਵਾਰ ਸਵੇਰੇ ਹਿਰਾਸਤ ਵਿੱਚ ਲੈ ਲਿਆ ਗਿਆ, ਪਰ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਖੱਬੇ ਪੱਖੀ ਪਾਰਟੀ ਦੇ ਆਗੂਆਂ, ਵਿਦਿਆਰਥੀ ਕਾਰਕੁਨਾਂ ਅਤੇ ਵਕੀਲਾਂ ਨੂੰ ਹਿਰਾਸਤ ਵਿੱਚ ਲਏ ਜਾਣ ਦੀਆਂ ਰਿਪੋਰਟਾਂ ਦਿਨ ਭਰ ਜਾਰੀ ਰਹੀਆਂ।
ਸ਼ਾਮ ਤੱਕ, ਕਈ ਥਾਵਾਂ ‘ਤੇ ਨੌਜਵਾਨ ਪ੍ਰਦਰਸ਼ਨਕਾਰੀਆਂ ਨੇ ਦਾਅਵਾ ਕੀਤਾ ਕਿ ਉਨ੍ਹਾਂ ‘ਤੇ ਹਮਲਾ ਕੀਤਾ ਗਿਆ ਸੀ ਅਤੇ ਉਨ੍ਹਾਂ ਨਾਲ ਦੁਰਵਿਵਹਾਰ ਕੀਤਾ ਗਿਆ ਸੀ।

Admin Punjab Guardian · Surrey
ਸੰਬੰਧਿਤ ਖ਼ਬਰਾਂ Related ਭਾਰਤ India →
Share on WhatsApp