ਜੀਐਸਟੀ (ਵਸਤੂ ਸੇਵਾ ਟੈਕਸ) ਦੌਰ ਦਾ ਆਰੰਭ ਮਮਤਾ ਦੀ ਪਾਰਟੀ ਕਰੇਗੀ ਸਮਾਗਮ ਦਾ ਬਾਈਕਾਟ

ਨਵੀਂ ਦਿੱਲੀ,: ਪਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਪੁਸ਼ਟੀ ਕਰ ਦਿਤੀ ਹੈ ਕਿ ਉਸ ਦੀ ਪਾਰਟੀ 30 ਜੂਨ ਦੀ ਅੱਧੀ ਰਾਤ ਨੂੰ ਗੁਡਜ਼ ਐਂਡ ਸਰਵਿਸਿਜ਼ ਟੈਕਸ ਯਾਨੀ ਜੀਐਸਟੀ ਦਾ ਆਰੰਭ ਕਰਨ ਲਈ ਕੇਂਦਰ ਸਰਕਾਰ ਦੁਆਰਾ ਕਰਵਾਏ ਜਾ ਰਹੇ ਸਮਾਗਮ ਵਿਚ ਸ਼ਾਮਲ ਨਹੀਂ ਹੋਵੇਗੀ। ਉਧਰ, ਕਈ ਦਿਨ ਤੋਂ ਇਸ ਮਾਮਲੇ ਬਾਰੇ ਟਿਪਣੀ ਕਰਨ ਤੋਂ ਬਚ ਰਹੀ ਕਾਂਗਰਸ ਨੇ ਹੁਣ ਵੀ ਸਮਾਗਮ ਵਿਚ ਸ਼ਾਮਲ ਹੋਣ ਤੋਂ ਇਨਕਾਰ ਨਹੀਂ ਕੀਤਾ ਪਰ ਸੱਦਾ ਪੱਤਰ ਬਾਰੇ ਇਤਰਾਜ਼ ਪ੍ਰਗਟ ਕੀਤਾ ਹੈ। ਸੱਦਾ ਪੱਤਰ ਵਿਚ ਕਿਹਾ ਗਿਆ ਹੈ ਕਿ ਦੇਸ਼ ਦੇ ਇਤਿਹਾਸ ਵਿਚ ਸੱਭ ਤੋਂ ਵੱਡੇ ਕਰ ਸੁਧਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਾਂਚ ਕਰਨਗੇ। ਦੇਸ਼ ਦੀ ਪ੍ਰਮੁੱਖ ਵਿਰੋਧੀ ਧਿਰ ਦਾ ਕਹਿਣਾ ਹੈ ਕਿ ਇਹ ਉਦਘਾਟਨ ਰਾਸ਼ਟਰਪਤੀ ਨੂੰ ਕਰਨਾ ਚਾਹੀਦਾ ਹੈ। ਕਾਂਗਰਸ ਦੇ ਬੁਲਾਰੇ ਰਣਦੀਪ ਸੂਰਜੇਵਾਲਾ ਨੇ ਕਿਹਾ, ‘ਰਾਸ਼ਟਰਪਤੀ ਦੀ ਮੌਜੂਦਗੀ ਵਿਚ ਜੀਐਸਟੀ ਨੂੰ ਪ੍ਰਧਾਨ ਮੰਤਰੀ ਕਿਵੇਂ ਲਾਂਚ ਕਰ ਸਕਦੇ ਹਨ? ਇਹ ਬਿਲਕੁਲ ਵੀ ਸਹੀ ਨਹੀਂ।’ ਸੰਸਦ ਦੇ ਸੈਂਟਰਲ ਹਾਲ ਵਿਚ ਹੋਣ ਵਾਲੇ ਸਮਾਗਮ ਲਈ ਸੰਸਦੀ ਮਾਮਲਿਆਂ ਦੇ ਮੰਤਰੀ ਅਨੰਤ ਕੁਮਾਰ ਦੁਆਰਾ ਭੇਜੇ ਗਏ ਸੱਦਾ ਪੱਤਰ ਵਿਚ ਕਿਹਾ ਗਿਆ ਹੈ, ‘ਰਾਸ਼ਟਰਪਤੀ ਸ੍ਰੀ ਪ੍ਰਣਬ ਮੁਖਰਜੀ ਦੀ ਹਾਜ਼ਰੀ ਵਿਚ ਭਾਰਤ ਦੇ ਪ੍ਰਧਾਨ ਮੰਤਰੀ ਦੁਆਰਾ ਜੀਐਸਟੀ ਦੇ ਲਾਂਚ ਦੇ ਮੌਕੇ ਹਾਜ਼ਰ ਹੋਣ ਲਈ ਤੁਹਾਨੂੰ ਸੱਦਾ ਦਿਤਾ ਜਾਂਦਾ ਹੈ।’ ਮਮਤਾ ਬੈਨਰਜੀ ਨੇ ਕਿਹਾ ,’ਵਿਰੋਧ ਪ੍ਰਗਟ ਕਰਨ ਲਈ ਉਨ੍ਹਾਂ ਦੀ ਪਾਰਟੀ ਜੀਐਸਟੀ ਸਮਾਗਮ ਵਿਚ ਸ਼ਾਮਲ ਨਹੀਂ ਹੋਵੇਗੀ। ਜੀਐਸਟੀ ਲਾਗੂ ਕਰਨ ਲਈ ਕੀਤੀ ਜਾ ਰਹੀ ਗ਼ੈਰ-ਜ਼ਰੂਰੀ ਕਾਹਲੀ ਵੀ ਕੇਂਦਰ ਸਰਕਾਰ ਦੀ ਇਕ ਵੱਡੀ ਗ਼ਲਤੀ ਹੈ।’ ਪਛਮੀ ਬੰਗਾਲ ਦੇ ਵਿੱਤ ਮੰਤਰੀ ਅਮਿਤ ਮਿਸ਼ਰਾ ਨੇ ਕੇਂਦਰ ਸਰਕਾਰ ਨੂੰ ਕਿਹਾ ਸੀ ਕਿ ਜੀਐਸਟੀ ਦੇ ਲਾਂਚ ਨੂੰ ਕੁੱਝ ਸਮੇਂ ਲਈ ਟਾਲ ਦਿਤਾ ਜਾਵੇ ਕਿਉਂਕਿ ਦੇਸ਼ ਭਰ ਵਿਚ ਹੋਣ ਵਾਲੇ ਵੱਡੇ ਬਦਲਾਅ ਲਈ ਛੋਟੇ ਵਪਾਰੀ ਤਿਆਰ ਨਹੀਂ ਹਨ। ਇਹ ਵੀ ਪਤਾ ਲੱਗਾ ਹੈ ਕਿ ਕੁੱਝ ਹੋਰ ਪਾਰਟੀਆਂ ਸਮਾਗਮ ਦਾ ਬਾਈਕਾਟ ਕਰ ਸਕਦੀਆਂ ਹਨ।

Share:

Facebook
Twitter
Pinterest
LinkedIn
matrimonail-ads
On Key

Related Posts

ਸਰੀ ਫਿਊਜ਼ਨ ਫ਼ੈਸਟੀਵਲ 18-19 ਜੁਲਾਈ ਨੂੰ ਫੁੱਟਬਾਲ ਥੀਮ ਨਾਲ ਵਾਪਸ ਆ ਰਿਹਾ

50 ਤੋਂ ਵੱਧ ਪਵੇਲੀਅਨ, ਗਾਇਕ ਕੁਲਵਿੰਦਰ ਬਿੱਲਾ ਸਮੇਤ ਕਈ ਚੋਟੀ ਦੇ ਕਲਾਕਾਰ ਇਸ ਮੁਫ਼ਤ ਮੇਲੇ ਨੂੰ ਚਾਰ ਚੰਦ ਲਾਉਣਗੇ ਸਰੀ, ਬੀ.ਸੀ. – ਸਰੀ ਫਿਊਜ਼ਨ ਫ਼ੈਸਟੀਵਲ 18 ਅਤੇ 19 ਜੁਲਾਈ ਨੂੰ ਹਾਲੈਂਡ ਪਾਰਕ ਵਿੱਚ

ਸਰੀ ਨੇ ਪਾਣੀ ਦੀਆਂ ਪਾਬੰਦੀਆਂ ਵਿੱਚ ਲਚਕਤਾ ਵਧਾਉਣ ਲਈ ਬਾਇਲਾਅ ਵਿਚ ਸੋਧ ਕੀਤੀ

ਸਰੀ, ਬੀ.ਸੀ. – ਸੋਮਵਾਰ ਨੂੰ ਕੌਂਸਲ ਨੇ ਸਰੀ ਦੇ ਪੀਣ ਵਾਲੇ ਪਾਣੀ ਦੀ ਸੰਭਾਲ ਯੋਜਨਾ (Drinking Water Conservation Plan) ਸਬੰਧੀ ਬਾਇਲਾਅ ਵਿੱਚ ਸੋਧਾਂ ਮਨਜ਼ੂਰ ਕੀਤੀਆਂ, ਤਾਂ ਜੋ ਪਾਣੀ ਸੰਭਾਲ

ਕੌਂਸਲ ਵੱਲੋਂ ਬੀ.ਆਰ.ਟੀ. ਪ੍ਰੋਜੈਕਟ ਦੀ ਤਿਆਰੀ ਲਈ ਕਿੰਗਜੌਰਜ ਬੁਲੇਵਾਰਡ ਨੂੰ ਚੌੜਾ ਕਰਨ ਦੇ ਠੇਕੇ ਨੂੰ ਦਿੱਤੀ ਮਨਜ਼ੂਰੀ

ਸਰੀ, ਬੀ.ਸੀ. – ਸਿਟੀ ਆਫ਼ ਸਰੀ ਨੇ ਭਵਿੱਖ ਦੇ ਬੱਸ ਰੈਪਿਡ ਟਰਾਂਜ਼ਿਟ (BRT) ਪ੍ਰੋਜੈਕਟ ਨੂੰ ਸਮਰਥਨ ਦੇਣ ਲਈ ਕਿੰਗਜੌਰਜ ਬੁਲੇਵਾਰਡ ‘ਤੇ ਸੜਕ ਚੌੜੀ ਕਰਨ ਦੇ ਕੰਮ ਲਈ 1.26 ਮਿਲੀਅਨ ਡਾਲਰ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.