ਜੁੱਤੀ ਕਾਂਡ: ਬਾਦਲ ਕਹਿੰਦਾ ਅਜਨਾਲੇ ਵਾਲੀ ਟਕਸਾਲ ਦਾ ਕਾਰਾ , ਸੁਖਬੀਰ ਕਹਿੰਦਾ ਭਗਵੰਤ ਮਾਨ ਦਾ ਹੱਥਸ੍ਰੀ ਮੁਕਤਸਰ ਸਾਹਿਬ: ਜ਼ਿਲੇ ਦੇ ਪਿੰਡ ਰੱਤਾ ਖੇੜਾ ‘ਚ ਚੋਣ ਪ੍ਰਚਾਰ ਦੌਰਾਨ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ‘ਤੇ ਜੁੱਤੀ ਸੁੱਟੀ ਗਈ। ਚੁਣਾਵੀ ਜਨ ਸਭਾ ਦੌਰਾਨ ਹੋਏ ਇਸ ਹਮਲੇ ਨੇ ਸਿਆਸੀ ਹਲਕਿਆਂ ‘ਚ ਹਲਚਲ ਜ਼ਰੂਰ ਵਧਾ ਦਿੱਤੀ ਹੈ। ਖਾਸ ਗੱਲ ਇਹ ਹੈ ਕਿ ਜੁੱਤੀ ਕਿਸ ਨੇ ਸੁੱਟੀ, ਇਸ ‘ਤੇ ਪਿਤਾ ਮੁੱਖ ਮੰਤਰੀ ਬਾਦਲ ਤੇ ਪੁੱਤਰ ਸੁਖਬੀਰ ਬਾਦਲ ਦੇ ਬਿਆਨ ਹੀ ਆਪਸ ‘ਚ ਨਹੀਂ ਮਿਲ ਰਹੇ। ਮੁੱਖ ਮੰਤਰੀ ਬਾਦਲ ਨੇ ਇਸ ਹਮਲੇ ਪਿੱਛੇ ਸਰਬੱਤ ਖਾਲਸਾ ਵੱਲੋਂ ਥਾਪੇ ਤਖ਼ਤ ਸ੍ਰੀ ਕੇਸਗੜ ਸਾਹਿਬ ਦੇ ਜਥੇਦਾਰ ਅਮਰੀਕ ਸਿੰਘ ਅਜਨਾਲਾ ਦਾ ਹੱਥ ਦੱਸਿਆ ਪਰ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਇਸ ਘਟਨਾ ਪਿੱਛੇ ਆਮ ਆਦਮੀ ਪਾਰਟੀ ਖਾਸਕਰ ਭਗਵੰਤ ਮਾਨ ਨੂੰ ਜ਼ਿੰਮੇਵਾਰ ਠਹਿਰਾਇਆ ਹੈ।
ਦਰਅਸਲ ਅੱਜ ਮੁਕਤਸਰ ਜ਼ਿਲੇ ਦੇ ਪਿੰਡ ਰੱਤਾ ਖੇੜਾ ਵਿੱਚ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲ ਜੁੱਤਾ ਸੁੱਟਿਆ ਗਿਆ। ਜੁੱਤਾ ਸੁੱਟਣ ਵਾਲੇ ਦੀ ਪਛਾਣ ਗੁਰਬਚਨ ਸਿੰਘ ਵਜੋਂ ਹੋਈ ਹੈ। ਇਸ ਘਟਨਾ ਤੋਂ ਤੁਰੰਤ ਬਾਅਦ ਗੁਰਚਰਨ ਸਿੰਘ ਨੂੰ ਪੁਲਿਸ ਨੇ ਹਿਰਾਸਤ ‘ਚ ਲੈ ਲਿਆ ਗਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਮੁੱਖ ਮੰਤਰੀ ਵੱਲ ਜੁੱਤਾ ਸੁੱਟਣ ਵਾਲਾ ਗੁਰਚਰਨ ਸਿੰਘ ਪੰਜਾਬ ‘ਚ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਤੋਂ ਕਾਫੀ ਦੁਖੀ ਸੀ। ਇਨਾਂ ਮਾਮਲਿਆਂ ਦੇ ਲਗਾਤਾਰ ਸਾਹਮਣੇ ਆਉਣ ‘ਤੇ ਮੁਲਜ਼ਮਾਂ ਦੀ ਗ੍ਰਿਫਤਾਰੀ ਨਾ ਹੋਣ ਦੇ ਚੱਲਦੇ ਰੋਸ ਜਤਾਉਂਦੇ ਹੋਏ ਉਸ ਨੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲ ਜੁੱਤੀ ਸੁੱਟੀ ਹੈ।
ਸਰੀ ਨੇ ਪਾਣੀ ਦੀਆਂ ਪਾਬੰਦੀਆਂ ਵਿੱਚ ਲਚਕਤਾ ਵਧਾਉਣ ਲਈ ਬਾਇਲਾਅ ਵਿਚ ਸੋਧ ਕੀਤੀ
ਸਰੀ, ਬੀ.ਸੀ. – ਸੋਮਵਾਰ ਨੂੰ ਕੌਂਸਲ ਨੇ ਸਰੀ ਦੇ ਪੀਣ ਵਾਲੇ ਪਾਣੀ ਦੀ ਸੰਭਾਲ ਯੋਜਨਾ (Drinking Water Conservation Plan) ਸਬੰਧੀ ਬਾਇਲਾਅ ਵਿੱਚ ਸੋਧਾਂ ਮਨਜ਼ੂਰ ਕੀਤੀਆਂ, ਤਾਂ ਜੋ ਪਾਣੀ ਸੰਭਾਲ


