Ad-Time-For-Vacation.png

ਜੂਨ 1984 ਘੱਲੂਘਾਰੇ ਦੀ 32ਵੀਂ ਵਰ੍ਹੇਗੰਢ ਮੌਕੇ ਲੰਡਨ ‘ਚ ਭਾਰੀ ਰੋਸ ਮੁਜ਼ਾਹਰਾ

ਲੰਡਨ, 5 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਜੂਨ 1984 ‘ਚ ਭਾਰਤ ਸਰਕਾਰ ਦੀ ਹਦਾਇਤ ‘ਤੇ ਭਾਰਤੀ ਫੌਜ ਵੱਲੋਂ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ‘ਤੇ ਕੀਤੇ ਹਮਲੇ ਦੇ ਰੋਸ ਵਜੋਂ ਲੰਡਨ ‘ਚ ਇੰਗਲੈਂਡ ਦੇ ਸਿੱਖਾਂ ਵੱਲੋਂ ਭਾਰੀ ਰੋਸ ਰੈਲੀ ਕੀਤੀ ਗਈ, ਜਿਸ ਵਿਚ ਇੰਗਲੈਂਡ ਭਰ ‘ਚੋਂ ਹਜ਼ਾਰਾਂ ਸਿੱਖਾਂ ਨੇ ਹਿੱਸਾ ਲਿਆ। ਸਾਊਥਾਲ, ਗ੍ਰੇਵਜ਼ੈਡ, ਡਰਬੀ, ਸਲੋਹ, ਕਵੈਂਟਰੀ, ਬ੍ਰਮਿੰਘਮ, ਸਾਊਥਹੈੱਪਟਨ, ਲੈਸਟਰ, ਵਾਲਸਾਲ ਆਦਿ ਸ਼ਹਿਰਾਂ ਤੋਂ ਸਿੱਖ ਬੱਸਾਂ, ਕਾਰਾਂ ਰਾਹੀਂ ਲੰਡਨ ਸਵੇਰ ਤੋਂ ਹੀ ਪਹੁੰਚਣੇ ਸ਼ੁਰੂ ਹੋ ਗਏ ਸਨ। ਹਾਈਡ ਪਾਰਕ ਵਿਚ ਇਕੱਤਰ ਹੋਏ ਸਿੱਖਾਂ ਨੂੰ ਸਿੱਖ ਆਗੂਆਂ, ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ 32 ਵਰ੍ਹਿਆਂ ਬਾਅਦ ਵੀ ਸਿੱਖਾਂ ਦੇ ਜ਼ਖ਼ਮ ਅਜੇ ਵੀ ਅੱਲੇ ਹਨ। ਸਿੱਖ ਕੌਮ ਕਦੇ ਵੀ ਇਸ ਘੱਲੂਘਾਰੇ ਨੂੰ ਭੁਲਾ ਨਹੀਂ ਸਕਦੀ। ਇਸ ਮੌਕੇ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਅਤੇ ਉਨ੍ਹਾਂ ਦੇ ਨਾਲ ਸ਼ਹੀਦ ਹੋਏ ਸਿੱਖਾਂ ਨੂੰ ਮਹਾਨ ਸ਼ਹੀਦ ਕਰਾਰ ਦਿੰਦਿਆਂ ਕਿਹਾ ਕਿ ਇਨ੍ਹਾਂ ਨੇ ਕੌਮ ਅਤੇ ਸ੍ਰੀ ਦਰਬਾਰ ਸਾਹਿਬ ਦੀ ਆਨ ਸ਼ਾਨ ਲਈ ਕੁਰਬਾਨੀਆਂ ਦਿੱਤੀਆਂ ਹਨ। ਬੁਲਾਰਿਆਂ ਨੇ ਇਹ ਵੀ ਕਿਹਾ ਕਿ ਅਫ਼ਸੋਸ ਆਪਣੇਪਨ ਦਾ ਮਖੌਟਾ ਪਾਉਣ ਵਾਲੀ ਕਿਸੇ ਵੀ ਸਰਕਾਰ ਨੇ ਅਜੇ ਤੱਕ ਗ਼ਲਤੀ ਸਵੀਕਾਰ ਨਹੀਂ ਕੀਤੀ। ਬੁਲਾਰਿਆਂ ਨੇ ਇਸ ਮੌਕੇ ਇਹ ਵੀ ਕਿਹਾ ਕਿ ਅੱਜ ਵੀ ਸਿੱਖ ਮਾਰੂ ਨੀਤੀਆਂ ਤਹਿਤ ਵਿਰੋਧੀ ਜ਼ੋਰ ਲਗਾ ਰਹੇ ਹਨ। ਸਾਕਾ ਨੀਲਾ ਤਾਰਾ ਵਿਚ ਬਰਤਾਨਵੀ ਸਰਕਾਰ ਦੀ ਭੂਮਿਕਾ ਦਾ ਮੁੱਦਾ ਵੀ ਭਾਰੂ ਰਿਹਾ ਅਤੇ ਮੰਗ ਕੀਤੀ ਗਈ ਕਿ ਇਸ ਮਾਮਲੇ ‘ਚ ਥੈੱਚਰ ਸਰਕਾਰ ਦੀ ਭੂਮਿਕਾ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ। ਹਾਈਡ ਪਾਰਕ ਤੋਂ ਸ਼ੁਰੂ ਹੋਈ ਰੋਸ ਰੈਲੀ ਟਰੈਫਰਾਲਰ ਸੁਕੇਅਰ ਵਿਖੇ ਤੱਕ ਪੈਦਲ ਮਾਰਚ ਕੀਤਾ ਅਤੇ ਮੁੜ ਵਿਸ਼ਾਲ ਇਕੱਠ ਨੂੰ ਯੂ.ਕੇ. ਦੀਆਂ ਵੱਖ-ਵੱਖ ਸਿਆਸੀ ਪਾਰਟੀਆਂ ਦੇ ਲੀਡਰਾਂ ਅਤੇ ਪੰਥਕ ਆਗੂਆਂ ਨੇ ਸੰਬੋਧਨ ਕੀਤਾ। ਸਿੱਖਾਂ ਵੱਲੋਂ ਪ੍ਰਧਾਨ ਮੰਤਰੀ ਡੇਵਿਡ ਕੈਮਰੂਨ ਨੂੰ ਇਕ ਮੰਗ-ਪੱਤਰ ਵੀ 10 ਡਾਊਨਿੰਗ ਸਟਰੀਟ ‘ਤੇ ਸੌਂਪਿਆ ਗਿਆ। ਇਸ ਮੌਕੇ ਆਸ-ਪਾਸ ਦੀਆਂ ਬਹੁਤੀਆਂ ਸੜਕਾਂ ਬੰਦ ਸਨ ਅਤੇ ਪੁਲਿਸ ਵੱਲੋਂ ਚੱਪੇ-ਚੱਪੇ ‘ਤੇ ਸੁਰੱਖਿਆ ਬੰਦੋਬਸਤ ਕੀਤੇ ਗਏ ਸਨ।

1984 london

Share:

Facebook
Twitter
Pinterest
LinkedIn
matrimonail-ads
On Key

Related Posts

ਟਰੰਪ ਦਾ ਵੱਡਾ ਐਕਸ਼ਨ, ਅਮਰੀਕਾ ਨੂੰ ਵਿਸ਼ਵ ਸਿਹਤ ਸੰਗਠਨ ਤੋਂ ਬਾਹਰ ਕੱਢਣ ਦੇ ਕਾਰਜਕਾਰੀ ਆਦੇਸ਼ ਤੇ ਕੀਤੇ ਦਸਤਖ਼ਤ

ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸੋਮਵਾਰ ਨੂੰ ਸਹੁੰ ਚੁੱਕਣ ਤੋਂ ਕੁਝ ਘੰਟਿਆਂ ਬਾਅਦ ਹੀ ਵਿਸ਼ਵ ਸਿਹਤ ਸੰਗਠਨ ਤੋਂ ਅਮਰੀਕਾ ਨੂੰ ਵਾਪਸ ਲੈਣ ਦੇ ਹੁਕਮ ਤੇ ਦਸਤਖ਼ਤ

ਸਿਟੀ ਆਫ ਸਰੀ ਵਲੋਂ ਗੈਰ-ਕਾਨੂੰਨੀ ਉਸਾਰੀ ਵਿਰੁੱਧ ਲਗਾਤਾਰ ਕਾਰਵਾਈ ਜ਼ਾਰੀ

ਸਰੀ, ਬੀ.ਸੀ. – ਕੌਂਸਲ ਨੇ ਸਟਾਫ ਨੂੰ 9397 – 132 ਸਟਰੀਟ ਦੀ ਪ੍ਰੋਪਰਟੀ ਦੇ ਸਿਰਲੇਖ ‘ਤੇ ਨੋਟਿਸ ਦਾਇਰ ਕਰਨ ਦਾ ਨਿਰਦੇਸ਼ ਦਿੱਤਾ ਹੈ, ਜਿੱਥੇ ਘਰ ਮਾਲਕਾਂ ਨੇ ਬਿਨਾਂ ਪਰਮਿਟ ਅਤੇ ਸਿਟੀ

Elevate-Visual-Studios
Select your stuff
Categories
Get The Latest Updates

Subscribe To Our Weekly Newsletter

No spam, notifications only about new products, updates.