Skip to content
Tuesday, October 6, 2026 16°C · Overcast · Surrey, BC
ਪੰਜਾਬ ਗਾਰਡੀਅਨ
The Punjab Guardian
Surrey, British Columbia · Est. 2016 · Weekly
Sections ਤਾਜ਼ਾ ਖ਼ਬਰਾਂਪੰਜਾਬਕੈਨੇਡਾਅਮਰੀਕਾਭਾਰਤਦੁਨੀਆਖੇਡਾਂਮਨੋਰੰਜਨਕਾਰੋਬਾਰਧਰਮਸ਼ਰਧਾਂਜਲੀ
ਪੰਜਾਬ Punjab

ਜੂਨ 84 ਦੀ ਯਾਦ ਵਿੱਚ ਅੰਮ੍ਰਿਤਸਰ ਮੁਕੰਮਲ ਬੰਦ

By Admin Published 2 min read

ਅੰਮ੍ਰਿਤਸਰ: 1984 ਦੇ ਅਪ੍ਰੇਸ਼ਨ ਬਲਿਊ ਸਟਾਰ ਦੀ ਬਰਸੀ ਮੌਕੇ ਸਿੱਖ ਜਥੇਬੰਦੀ ਦਲ ਖਾਲਸਾ ਵੱਲੋਂ ਦਿੱਤੇ ਗਏ ਬੰਦ ਦੇ ਸੱਦੇ ਦਾ ਅਸਰ ਵੇਖਣ ਨੂੰ ਮਿਲਿਆ। ਅੰਮ੍ਰਿਤਸਰ ਦੇ ਮੁੱਖ ਬਾਜ਼ਾਰਾਂ ਚ ਸਾਰੀਆਂ ਦੁਕਾਨਾਂ ਬੰਦ ਰਹੀਆਂ। ਸੜਕਾਂ ਤੇ ਆਵਾਜਾਈ ਵੀ ਆਮ ਦਿਨਾਂ ਤੋਂ ਬਹੁਤ ਘੱਟ ਰਹੀ। ਇਸ ਤੋਂ ਇਲਾਵਾ ਬੱਸ ਅੱਡੇ ਅਤੇ ਰੇਲਵੇ ਸਟੇਸ਼ਨ ਤੇ ਵੀ ਘੱਟ ਹੀ ਲੋਕ ਦੇਖਣ ਨੂੰ ਮਿਲੇ। ਹਾਲਾਂਕਿ ਅੱਜ ਕਿਸੇ ਵੱਲੋਂ ਵੀ ਬਾਜ਼ਾਰਾਂ ਵਿੱਚ ਜਾ ਕੇ ਕੋਈ ਪ੍ਰਦਰਸ਼ਨ ਜਾਂ ਨਾਅਰੇਬਾਜ਼ੀ ਨਹੀਂ ਕੀਤੀ ਗਈ।

ਦਲ ਖਾਲਸਾ ਵੱਲੋਂ ਦਿੱਤੇ ਗਏ ਬੰਦ ਦੇ ਸੱਦੇ ਨੂੰ ਭਰਵਾਂ ਹੁੰਗਾਰਾ ਮਿਲਣ ਤੇ ਜਥੇਬੰਦੀ ਦੇ ਆਗੂਆਂ ਨੇ ਸ਼ਹਿਰ ਵਾਸੀਆਂ ਦਾ ਧੰਨਵਾਦ ਕੀਤਾ ਹੈ। ਜਥੇਬੰਦੀ ਦੇ ਬੁਲਾਰੇ ਕੰਵਰਪਾਲ ਸਿੰਘ ਬਿੱਟੂ ਨੇ ਦੱਸਿਆ ਕੇ ਉਨ੍ਹਾਂ ਵੱਲੋਂ ਦਿੱਤੇ ਗਏ ਸੱਦੇ ਨੂੰ ਮੁੱਖ ਰਖਦਿਆਂ ਸਾਰੇ ਹੀ ਸ਼ਹਿਰ ਵਾਸੀਆਂ ਨੇ ਆਪਣੀਆਂ ਦੁਕਾਨਾਂ, ਕਾਰੋਬਾਰ ਅਤੇ ਦਫਤਰ ਬੰਦ ਰੱਖੇ ਹਨ। ਜਥੇਬੰਦੀ ਵੱਲੋਂ ਕਿਸੇ ਨੂੰ ਵੀ ਜ਼ਬਰਦਸਤੀ ਆਪਣਾ ਕਾਰੋਬਾਰ ਬੰਦ ਕਰਨ ਲਈ ਨਹੀਂ ਕਿਹਾ ਗਿਆ।

ਉਧਰ ਬੰਦ ਦੇ ਸੱਦੇ ਨੂੰ ਦੇਖਦਿਆਂ ਪੁਲਿਸ ਵੱਲੋਂ ਪੂਰੇ ਸ਼ਹਿਰ ਚ ਸੁਰੱਖਿਆ ਦੇ ਸਖਤ ਇੰਤਜ਼ਾਮ ਕੀਤੇ ਗਏ ਸਨ। ਜਿਲ੍ਹਾ ਪੁਲਿਸ ਤੋਂ ਇਲਾਵਾ ਹੋਰ ਜਿਲਿਆਂ ਦੀ ਪੁਲਿਸ ਅਤੇ ਨੀਮ ਫੌਜੀ ਦਸਤੇ ਵੀ ਤਾਇਨਾਤ ਕੀਤੇ ਗਏ ਸਨ। ਪੁਲਿਸ ਵੱਲੋਂ ਲੋਕਾਂ ਨੂੰ ਇਹ ਵੀ ਯਕੀਨ ਦਵਾਇਆ ਗਿਆ ਸੀ ਕਿ ਉਹ ਆਪਣੇ ਕਾਰੋਬਾਰ ਖੋਲ ਸਕਦੇ ਹਨ, ਜੇਕਰ ਕੋਈ ਵੀ ਉਨ੍ਹਾਂ ਨੂੰ ਜ਼ਬਰਦਸਤੀ ਕਾਰੋਬਾਰ ਬੰਦ ਕਰਨ ਲਈ ਕਹਿੰਦਾ ਹੈ ਤਾਂ ਉਸ ਨਾਲ ਸਖਤੀ ਨਾਲ ਪੇਸ਼ ਆਇਆ ਜਾਵੇਗਾ। ਇਸ ਤੋਂ ਪਹਿਲਾਂ ਦਲ ਖਾਲਸਾ ਵੱਲੋਂ ਪੂਰੇ ਸ਼ਹਿਰ ਵਿੱਚ ਪੋਸਟਰ ਲਗਾ ਕੇ ਅਤੇ ਮਾਰਚ ਕੱਢ ਕੇ ਲੋਕਾਂ ਕੋਲੋਂ ਸਹਿਯੋਗ ਮੰਗਿਆ ਗਿਆ ਸੀ। ਇਹੀ ਅਪੀਲ ਕੀਤੀ ਗਈ ਸੀ ਕਿ ਅੱਜ ਦੇ ਦਿਨ ਲੋਕ ਸ਼ਹਿਰ ਨੂੰ ਪੂਰਨ ਤੌਰ ਤੇ ਬੰਦ ਰੱਖਣ ਤਾਂ ਜੋ ਲਗਾਤਾਰ ਕੀਤੀ ਜਾ ਰਹੀ ਇਨਸਾਫ਼ ਦੀ ਮੰਗ ਨੂੰ ਸਰਕਾਰ ਤੱਕ ਪੁਚਾਇਆ ਜਾ ਸਕੇ।

Admin Punjab Guardian · Surrey
ਸੰਬੰਧਿਤ ਖ਼ਬਰਾਂ Related ਪੰਜਾਬ Punjab →
Share on WhatsApp