ਜੇ ਆਪ ਨੇ ਕਾਂਗਰਸ ਨਾਲ ਗਠਜੋੜ ਕੀਤਾ ਤਾਂ ਪਾਰਟੀ ਛੱਡਣ ਵਾਲਾ ਮੈਂ ਪਹਿਲਾ ਬੰਦਾ ਹੋਵਾਂਗਾ: ਫੂਲਕਾ

ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਆਗੂ ਅਤੇ ਵਿਧਾਇਕ ਵਕੀਲ ਹਰਵਿੰਦਰ ਸਿੰਘ ਫੂਲਕਾ ਨੇ ਅੱਜ ਧਮਕੀ ਭਰੇ ਅੰਦਾਜ਼ ਵਿਚ ਕਿਹਾ ਹੈ ਕਿ ਜੇ ਆਮ ਆਦਮੀ ਪਾਰਟੀ ਨੇ ਕਾਂਗਰਸ ਨਾਲ ਕਿਸੇ ਵੀ ਤਰ੍ਹਾਂ ਦਾ ਗਠਜੋੜ ਕੀਤਾ ਤਾਂ ਉਹ ਪਾਰਟੀ ਛੱਡ ਦੇਣਗੇ।ਖ਼ਬਰ ਅਦਾਰੇ ਪੀਟੀਆਈ ਵਲੋਂ ਛਾਪੀ ਗਈ ਜਾਣਕਾਰੀ ਮੁਤਾਬਿਕ ਫੂਲਕਾ ਨੇ ਕਾਂਗਰਸ ਨੂੰ 1984 ਸਿੱਖ ਕਤਲੇਆਮ ਲਈ ਜ਼ਿੰਮੇਵਾਰ ਦਸਦਿਆਂ ਕਿਹਾ ਕਿ ਕਾਂਗਰਸ ਨਾਲ ਕਿਸੇ ਵੀ ਤਰ੍ਹਾਂ ਦਾ ਗਠਜੋੜ ਕਾਂਗਰਸ ਨੂੰ ਦੋਸ਼ ਮੁਕਤ ਕਰਨ ਬਰਬਾਰ ਹੈ।ਫੂਲਕਾ ਨੇ ਕਿਹਾ, “ਕਾਂਗਰਸ ਨਾਲ ਜੇ ਕਿਸੇ ਵੀ ਤਰ੍ਹਾਂ ਦਾ ਸਿੱਧਾ ਜਾ ਅਸਿੱਧਾ ਗਠਜੋੜ ਹੋਇਆ ਤਾਂ ਪਾਰਟੀ ਛੱਡਣ ਵਾਲਾ ਮੈਂ ਪਹਿਲਾ ਬੰਦਾ ਹੋਵਾਂਗਾ।”
ਗੌਰਤਲਬ ਹੈ ਕਿ 2019 ਦੀਆਂ ਲੋਕ ਸਭਾ ਚੋਣਾਂ ਲਈ ਭਾਜਪਾ ਖਿਲਾਫ ਸਾਂਝਾ ਮੋਰਚਾ ਬਣਾਉਣ ਦੀਆਂ ਗੱਲਾਂ ਚੱਲ ਰਹੀਆਂ ਹਨ ਤੇ ਆਮ ਆਦਮੀ ਪਾਰਟੀ ਅਤੇ ਕਾਂਗਰਸ ਵਲੋਂ ਆਪਸੀ ਗਠਜੋੜ ਕਰਨ ਦੇ ਇਸ਼ਾਰੇ ਮਿਲੇ ਹਨ।

Share:

Facebook
Twitter
Pinterest
LinkedIn
matrimonail-ads
On Key

Related Posts

ਕੇਂਦਰੀ ਪੰਜਾਬੀ ਲੇਖਕ ਸਭਾ (ਉੱਤਰੀ ਅਮਰੀਕਾ)ਦੀ ਮਾਸਿਕ ਮੀਟਿੰਗ ਦੌਰਾਨ ਡਾ: ਦਵਿੰਦਰ ਪਾਲ ਕੌਰ ਦੀ ਪੁਸਤਕ ‘ਸ਼ਾਇਰੀ ਇੱਕ ਇਬਾਦਤ’ ਰਲੀਜ਼

ਸਰੀ (ਜਸਵੀਰ ਸਿੰਘ ਭਲੂਰੀਆ) ਹਰ ਮਹੀਨੇ ਦੀ ਤਰਾਂ ਕੇਂਦਰੀ ਪੰਜਾਬੀ ਲੇਖਕ ਸਭਾ(ਉੱਤਰੀ ਅਮਰੀਕਾ) ਦੀ ਮਾਸਿਕ ਮੀਟਿੰਗ ਸੀਨੀਅਰ ਸਿਟੀਜਨ ਸੈਂਟਰ ਸਰੀ/ਡੈਲਟਾ ਦੇ,ਲੇਖਕਾਂ/ਸਰੋਤਿਆਂ ਨਾਲ ਖਚਾਖਚ ਭਰੇ ਉੱਪਰਲੇ

ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਦਾ 93ਵਾਂ ਜਨਮ ਦਿਨ ਸਾਹਿਤਕ ਮਿਲਣੀ ਵਜੋਂ ਮਨਾਇਆ

ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਦਾ 93ਵਾਂ ਜਨਮ ਦਿਨ ਸਾਹਿਤਕ ਮਿਲਣੀ ਵਜੋਂ ਮਨਾਇਆ ਸਰੀ, 8 ਅਗਸਤ (ਹਰਦਮ ਮਾਨ)- ਵੈਨਕੂਵਰ ਵਿਚਾਰ ਮੰਚ ਅਤੇ ਗ਼ਜ਼ਲ ਮੰਚ ਸਰੀ ਵੱਲੋਂ ਪ੍ਰਸਿੱਧ ਪੰਜਾਬੀ ਨਾਵਲਕਾਰ

ਡਾ. ਗੁਰਨਾਮ ਸਿੰਘ ‘ਸ਼੍ਰੋਮਣੀ ਕੀਰਤਨੀਆ ਐਵਾਰਡ’ ਨਾਲ ਸਨਮਾਨਿਤ

ਡਾ. ਗੁਰਦੇਵ ਸਿੰਘ ਜਨਰਲ ਸਕੱਤਰ, ਗੁਰਮਤਿ ਸੰਗੀਤ ਫਾਊਂਡੇਸ਼ਨ ਪਟਿਆਲਾ। ਗੁਰਮਤਿ ਸੰਗੀਤ ਦੀ ਰਾਗ-ਆਧਾਰਿਤ ਪਰੰਪਰਾ ਨੂੰ ਸੰਭਾਲਣ, ਇਸ ਦੀ ਖੋਜ ਅਤੇ ਸਿੱਖਿਆ ਨੂੰ ਅਕਾਦਮਿਕ ਪੱਧਰ ’ਤੇ

Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.