ਜੇ ਬੇਨਾਮ ਚਿੱਠੀ ‘ਤੇ ਸੌਦਾ ਸਾਧ ਨੂੰ ਜੇਲ ਹੋ ਸਕਦੀ ਹੈ ਤਾਂ ਏਨੇ ਸਬੂਤ ਹੋਣ ਦੇ ਬਾਵਜੂਦ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਕਿਉਂ ਨਹੀਂ?

ਮੋਹਾਲੀ, (ਸਪੋਕਸਮੈਨ ਸਮਾਚਾਰ ਸੇਵਾ) : 1984 ਸਿੱਖ ਕਤਲੇਆਮ ਪੀੜਤ ਵੈਲਫ਼ੇਅਰ ਸੁਸਾਇਟੀ, ਮੋਹਾਲੀ ਨੇ ਸਿੱਖ ਕਤਲੇਆਮ ਦੇ ਸਾਰੇ ਦੋਸ਼ੀਆਂ ਨੂੰ ਸਜ਼ਾਵਾਂ ਦਿਤੇ ਜਾਣ ਅਤੇ ਕਤਲੇਆਮ ਪੀੜਤਾਂ ਦਾ ਪੁਨਰਵਾਸ ਕੀਤੇ ਜਾਣ ਦੀ ਮੰਗ ਕੀਤੀ ਹੈ।ਸੁਸਾਇਟੀ ਦੇ ਪ੍ਰਧਾਨ ਸੁਖਵਿੰਦਰ ਸਿੰਘ ਨੇ ਪ੍ਰੈੱਸ ਬਿਆਨ ਰਾਹੀਂ ਕਿਹਾ ਕਿ ਸਿੱਖ ਕਤਲੇਆਮ ਦੇ 33 ਸਾਲਾਂ ਮਗਰੋਂ ਵੀ ਸਮੇਂ ਦੀਆਂ ਸਰਕਾਰਾਂ ਨੇ ਸਿੱਖਾਂ ਨੂੰ ਇਨਸਾਫ਼ ਨਹੀਂ ਦਿਤਾ। ਉਨ੍ਹਾਂ ਕਿਹਾ ਕਿ ਅਦਾਲਤ ਨੇ ਬੇਨਾਮ ਚਿੱਠੀ ਦੇ ਆਧਾਰ ‘ਤੇ ਰਾਮ ਰਹੀਮ ਨੂੰ ਉਮਰ ਕੈਦ ਦੀ ਸਜ਼ਾ ਸੁਣਾ ਕੇ ਬਲਾਤਕਾਰ ਪੀੜਤ ਕੁੜੀਆਂ ਨੂੰ ਇਨਸਾਫ਼ ਦਿਤਾ ਹੈ ਪਰ ਸਿੱਖ ਕਤਲੇਆਮ ਤਾਂ ਦੁਨੀਆਂ ਦੀਆਂ ਨਜ਼ਰਾਂ ਸਾਹਮਣੇ ਹੋਇਆ ਅਤੇ ਇਸ ਦੇ ਅਨੇਕਾਂ ਹੀ ਸਬੂਤ ਸਰਕਾਰੇ-ਦਰਬਾਰੇ ਅਤੇ ਅਦਾਲਤਾਂ ਵਿਚ ਪੇਸ਼ ਕੀਤੇ ਜਾ ਚੁਕੇ ਹਨ ਪਰ ਇਸ ਦੇ ਬਾਵਜੂਦ ਸਿੱਖਾਂ ਨੂੰ ਅੱਜ ਤਕ ਇਨਸਾਫ਼ ਨਹੀਂ ਮਿਲਿਆ।

ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖੀ ਚਿੱਠੀ ਵਿਚ ਮੰਗ ਕੀਤੀ ਕਿ ਸੁਪਰੀਮ ਕੋਰਟ ਦੇ ਫ਼ੈਸਲੇ ਅਤੇ ਸਰਕਾਰ ਦੀ ਨੀਤੀ ਮੁਤਾਬਕ ਪੀੜਤ ਪਰਵਾਰਾਂ ਦੇ ਬੱਚਿਆਂ ਨੂੰ ਮੁਫ਼ਤ ਪੜ੍ਹਾਈ ਕਰਵਾਈ ਜਾਵੇ, ਅਦਾਲਤਾਂ ਦੇ ਫ਼ੈਸਲਿਆਂ ਨੂੰ ਲਾਗੂ ਕਰਵਾਇਆ ਜਾਵੇ ਅਤੇ ਪੀੜਤ ਪਰਵਾਰਾਂ ਨੂੰ ਢੁਕਵਾਂ ਮੁਆਵਜ਼ਾ ਦੇਣ ਤੋਂ ਇਲਾਵਾ ਉਨ੍ਹਾਂ ਦਾ ਪੁਨਰਵਾਸ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਮੇਂ ਦੀਆਂ ਸਰਕਾਰ ਨੇ ਅੱਜ ਤਕ ਨਾ ਤਾਂ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਈਆਂ ਅਤੇ ਨਾ ਹੀ ਉਜੜੇ ਸਿੱਖਾਂ ਦਾ ਪੁਨਰਵਾਸ ਕੀਤਾ। ਉਨ੍ਹਾਂ ਕਿਹਾ, ‘ਦੋਸ਼ੀਆਂ ਨੂੰ ਕੋਲੋਂ ਜਵਾਬ ਮੰਗਣ ਦੀ ਬਜਾਏ ਸਿੱਖਾਂ ਨੂੰ ਹੀ ਦੋਸ਼ੀਆਂ ਦੀ ਸ਼ਨਾਖ਼ਤ ਕਰਨ ਅਤੇ ਗਵਾਹੀਆਂ ਦੇਣ ਲਈ ਕਿਹਾ ਜਾਂਦਾ ਹੈ ਤੇ ਦੇਸ਼ ਦੀਆਂ ਖ਼ੁਫ਼ੀਆ ਏਜੰਸੀਆਂ ਤੋਂ ਸਬੂਤ ਨਹੀਂ ਮੰਗੇ ਜਾਂਦੇ।’ ਸੁਖਵਿੰਦਰ ਸਿੰਘ ਨੇ ਕਿਹਾ ਕਿ ਪੀੜਤ ਸਿੱਖਾਂ ਨੇ ਇਨਸਾਫ਼ ਲਈ ਸੁਪਰੀਮ ਕੋਰਟ ਸਮੇਤ ਹੋਰ ਅਦਾਲਤਾਂ ਵਿਚ ਕਿੰਨੀਆਂ ਹੀ ਪਟੀਸ਼ਨਾਂ ਪਾਈਆਂ ਹਨ ਪਰ ਅੱਜ ਤਕ ਸਿਰਫ਼ ਤਰੀਕਾਂ ਹੀ ਪੈ ਰਹੀਆਂ ਹਨ, ਇਨਸਾਫ਼ ਨਹੀਂ ਮਿਲਿਆ।

 

Share:

Facebook
Twitter
Pinterest
LinkedIn
matrimonail-ads
On Key

Related Posts

ਲੈਂਗਲੀ ਬੈਂਕਿਉਟ ਹਾਲ ਐਡਰਗਰੋਵ ਵਿਖੇ ਵਿੱਚ ਅਕਾਲੀਆਂ ਨੇ ਕੀਤਾ ਭਾਰੀ ਇਕੱਠ

ਸਰੀ, -ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਪ੍ਰਵਾਸੀ ਪੰਜਾਬੀਆਂ ਨੂੰ ਪਾਰਟੀ ਦੀਆਂ ਨੀਤੀਆਂ ਨਾਲ ਜੋੜ੍ਹਨ, ਪ੍ਰਵਾਸੀਆਂ ਦੀਆਂ ਸਮੱਸਿਆਵਾਂ ਅਤੇ ਸੁਝਾਅ ਜਾਨਣ ਲਈ ਭੇਜੇ ਪਾਰਟੀ ਦੇ ਸੀਨੀਅਰ

ਸਰੀ ਵਿੱਚ ਖੁੱਲਿਆ ਪਹਿਲਾ ਮੇਟਿਸ ਚਾਈਲਡ ਕੇਅਰ ਸੈਂਟਰ 48 ਥਾਵਾਂ ਪ੍ਰਦਾਨ ਕਰੇਗਾ

ਸਰੀ, ਬੀ.ਸੀ. – ਬ੍ਰਿਜਵਿਊ ਕਮਿਊਨਿਟੀ ਸੈਂਟਰ ਵਿਖੇ ਰਿਵਰ ਐਂਡ ਵਿਲੋਜ਼ ਅਰਲੀ ਲਰਨਿੰਗ ਐਂਡ ਚਾਈਲਡ ਕੇਅਰ ਸੈਂਟਰ ਦੇ ਉਦਘਾਟਨ ਨਾਲ ਸਰੀ ਦੇ ਪਰਿਵਾਰਾਂ ਨੂੰ ਜਲਦੀ ਹੀ 48 ਨਵੀਆਂ ਬਾਲ-ਦੇਖਭਾਲ ਥਾਵਾਂ

ਦਸ਼ਮੇਸ਼-ਪਿਤਾ ਬਖ਼ਸ਼ਿਸ਼ : ਪਵਿੱਤਰ ਗੰਗਾ ਸਾਗਰ ਸੁੱਚੀ ਸੇਵਾ-ਸੰਭਾਲ’  ਸਰੀ ਵਿੱਚ ਕਿਤਾਬ ਲੋਕ ਅਰਪਣ ਸਮਾਗਮ

ਸਰੀ (ਰਸ਼ਪਾਲ ਸਿੰਘ ਗਿੱਲ) ਸਿੱਖ ਜਗਤ ਵਿੱਚ ਸਤਿਕਾਰਯੋਗ ਸ਼ਖਸੀਅਤ ਰਾਏ ਕਲ੍ਹਾ ਸਾਹਿਬ ਦੀ ਨੌਵੀਂ ਪੀੜ੍ਹੀ ਅਤੇ ਪਾਕਿਸਤਾਨ ਦੇ ਸਾਬਕਾ ਪਾਰਲੀਮੈਂਟਰੀ ਸਕੱਤਰ ਰਾਏ ਅਜ਼ੀਜ਼ੁੱਲਾ ਖ਼ਾਨ ਸਾਹਿਬ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.