ਜੋਗਿੰਦਰ ਕੌਰ ਨੇ ਚਮਕਾਇਆ ਸਿੱਖਾਂ ਦਾ ਨਾਂ

ਚੰਡੀਗੜ੍ਹ : ਪਾਕਿਸਤਾਨ ਵਿਚ ਸਿੱਖਾਂ ਦਾ ਨਾ ਚਮਕਾਉਂਦਿਆਂ ਜੋਗਿੰਦਰ ਕੌਰ ਨੇ 10ਵੀਂ ਦੀ ਪ੍ਰੀਖਿਆ ਵਿਚੋਂ 1100 ‘ਚੋਂ 1056 ਅੰਕ ਹਾਸਲ ਕੀਤੇ ਹਨ। ਪਾਕਿਸਤਾਨ ਪੰਜਾਬ ਦੀ ਰਹਿਣ ਵਾਲੀ ਜੋਗਿੰਦਰ ਕੌਰ ਗੁਰੂ ਨਾਨਕ ਪਬਲਿਕ ਮਾਡਲ ਹਾਈ ਸਕੂਲ ਦੀ ਵਿਦਿਆਰਥਣ ਹੈ। ਜੋਗਿੰਦਰ ਲਈ ਪੜ੍ਹਾਈ ਕਰਨਾ ਸੌਖਾ ਨਹੀਂ ਸੀ ਕਿਉਂਕਿ ਉਸ ਦੇ ਸਿਰ ‘ਤੇ ਪਿਤਾ ਦਾ ਸਾਇਆ ਨਹੀਂ ਹੈ। ਜੋਗਿੰਦਰ ਕੌਰ ਦੇ ਪਿਤਾ ਦਾ ਨਾਂ ਸ. ਕਰਤਾਰ ਸਿੰਘ ਸੀ ਜਿਨ੍ਹਾਂ ਦਾ ਦੇਹਾਂਤ 9 ਸਾਲ ਪਹਿਲਾਂ ਹੋਇਆ ਸੀ ਪਰ ਫਿਰ ਵੀ ਉਸ ਨੇ ਮਿਹਨਤ ਸਦਕਾ ਇਹ ਵਖਰੀ ਮਿਸਾਲ ਕਾਇਮ ਕੀਤੀ ਹੈ।ਜੋਗਿੰਦਰ ਕੌਰ ਦਾ ਭਰਾ ਵੀ ਪੜ੍ਹਾਈ ਵਿਚ ਹੁਸ਼ਿਆਰ ਸੀ ਅਤੇ ਉਸ ਨੇ ਵੀ 10ਵੀਂ ਦੀ ਪ੍ਰੀਖਿਆ ਵਿਚ 1100 ਵਿਚੋਂ 1000 ਤੋਂ ਜ਼ਿਆਦਾ ਅੰਕ ਹਾਸਲ ਕੀਤੇ ਸਨ ਪਰ ਪਿਤਾ ਦਾ ਸਹਾਰਾ ਨਾ ਰਹਿਣ ‘ਤੇ ਜੋਗਿੰਦਰ ਕੌਰ ਦੇ ਭਰਾ ਨੇ ਪੜ੍ਹਾਈ ਛੱਡ ਕੇ ਘਰ ਦੀ ਜ਼ਿੰਮੇਵਾਰੀ ਸੰਭਾਲੀ ਪਰ ਅਪਣੀਆਂ ਭੈਣਾਂ ਦੀ ਪੜ੍ਹਾਈ ਵਿਚ ਰੁਕਾਵਟ ਨਹੀਂ ਆਉਣ ਦਿਤੀ। ਜੋਗਿੰਦਰ ਕੌਰ ਨੇ 1100 ਵਿਚੋਂ 1056 ਅੰਕ ਲੈ ਕੇ ਨਵਾਂ ਰੀਕਾਰਡ ਬਣਾਇਆ ਹੈ ਜੋ ਪਿਛਲੇ ਸਾਲ ਮਨਜੀਤ ਕੌਰ ਦੇ ਨਾਂ ਸੀ। ਮਨਬੀਰ ਕੌਰ ਨੇ 1035 ਅੰਕ ਹਾਸਲ ਕੀਤੇ ਸਨ।
ਜੋਗਿੰਦਰ ਕੌਰ ਦੇ ਪਰਵਾਰ ਨੇ ਅਪੀਲ ਕੀਤੀ ਹੈ ਕਿ ਇਸ ਹੋਣਹਾਰ ਲੜਕੀ ਨੂੰ ਸਕਾਲਰਸ਼ਿਪ ਦਿਤੀ ਜਾਵੇ ਤਾਕਿ ਉਸ ਦੀ ਪੜ੍ਹਾਈ ਵਿਚ ਰੁਕਾਵਟ ਨਾ ਆ ਸਕੇ। ਪਰਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਜੇ ਜੋਗਿੰਦਰ ਕੌਰ ਨੂੰ ਸਰਕਾਰ ਵਲੋਂ ਲੋੜੀਂਦੀ ਸਹਾਇਤਾ ਮੁਹਈਆ ਕਰਵਾਈ ਜਾਂਦੀ ਹੈ ਤਾਂ ਉਹ ਅਪਣਾ ਤੇ ਅਪਣੇ ਪਰਵਾਰ ਦਾ ਨਾਂ ਜ਼ਰੂਰ ਰੋਸ਼ਨ ਕਰ ਕੇ ਵਿਖਾਏਗੀ।

Share:

Facebook
Twitter
Pinterest
LinkedIn
matrimonail-ads
On Key

Related Posts

ਸਰੀ ਸਿਟੀ ਵੱਲੋਂ ਗੈਰ-ਕਾਨੂੰਨੀ ਉਸਾਰੀ ਖ਼ਿਲਾਫ਼ ਸਖ਼ਤ ਕਾਰਵਾਈ: ਤਿੰਨ ਹੋਰ ਘਰਾਂ ਦੇ ਟਾਈਟਲ ਤੇ ਨੋਟਿਸ ਦਾਇਰ

ਸਰੀ, ਬੀ.ਸੀ.- ਸੋਮਵਾਰ ਨੂੰ ਸਿਟੀ ਕੌਂਸਲ ਨੇ ਸਟਾਫ਼ ਨੂੰ ਸਰੀ ਦੀਆਂ ਤਿੰਨ ਜਾਇਦਾਦਾਂ ਦੇ ਟਾਈਟਲ ‘ਤੇ ਨੋਟਿਸ ਦਰਜ ਕਰਨ ਦੇ ਨਿਰਦੇਸ਼ ਦਿੱਤੇ, ਜਿੱਥੇ ਲੋੜੀਂਦੇ ਪਰਮਿਟਾਂ ਤੋਂ ਬਿਨਾਂ ਵੱਡੇ

ਸਰੀ ਦੇ 19ਵੇਂ ਫਿਊਜ਼ਨ ਫ਼ੈਸਟੀਵਲ ਵਿੱਚ ਵਿਭਿੰਨ ਸੱਭਿਆਚਾਰਾਂ ਨੇ ਲਾਈ ਰੌਣਕ: 80,000 ਤੋਂ ਵੱਧ ਲੋਕਾਂ ਨੇ ਕੀਤੀ ਸ਼ਮੂਲੀਅਤ

ਕੁਲਵਿੰਦਰ ਬਿੱਲਾ ਅਤੇ 54•40 ਸਮੇਤ ਕਈ ਕਲਾਕਾਰਾਂ ਨੇ ਲੁੱਟਿਆ ਮੇਲਾ ਸਰੀ, ਬੀ.ਸੀ. – ਕੋਸਟ ਕੈਪੀਟਲ (Coast Capital) ਦੁਆਰਾ ਪੇਸ਼ ਕੀਤੇ ਗਏ ਸਰੀ ਦੇ ਫਿਊਜ਼ਨ ਫ਼ੈਸਟੀਵਲ ( Surrey Fusion Festival) ਵਿੱਚ

ਸਰੀ ਸੌਕਰ ਫੈਨ ਜ਼ੋਨਜ਼ ਵਿੱਚ ਫੀਫਾ ਵਿਸ਼ਵ ਕੱਪ 2026™ ਦੌਰਾਨ 175,000 ਤੋਂ ਵੱਧ ਪ੍ਰਸ਼ੰਸਕਾਂ ਨੇ ਕੀਤੀ ਸ਼ਮੂਲੀਅਤ

ਸਰੀ, ਬੀ.ਸੀ. – ਇਨ੍ਹਾਂ ਗਰਮੀਆਂ ਵਿੱਚ ਸਿਟੀ ਆਫ਼ ਸਰੀ ਵੱਲੋਂ ਆਯੋਜਿਤ ਫੀਫਾ ਵਿਸ਼ਵ ਕੱਪ 2026™ ਸੌਕਰ ਫੈਨ ਜ਼ੋਨਾਂ ਵਿੱਚ 175,000ਤੋਂ ਵੱਧ ਪ੍ਰਸ਼ੰਸਕ ਸਰੀ ਭਰ ਵਿੱਚ ਇਕੱਠੇ ਹੋਏ। ਛੇ ਹਫ਼ਤਿਆਂ ਅਤੇ ਚਾਰ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.