ਜੱਸੀ ਹੱਤਿਆ ਕਾਂਡ: ਪੁਲੀਸ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਦੇ ਹੁਕਮ

ਚੰਡੀਗੜ੍ਹ:-ਕੈਨੇਡਾ ‘ਚ ਜਨਮੀ ਜਸਵਿੰਦਰ ਕੌਰ ਜੱਸੀ ਨੂੰ ਅਣਖ ਖਾਤਰ ਕਤਲ ਕੀਤੇ ਜਾਣ ਮਗਰੋਂ ਉਸ ਦੇ ਪਤੀ ਸੁਖਵਿੰਦਰ ਸਿੰਘ ਮਿੱਠੂ (41) ਨੂੰ ਕਈ ਸਾਲਾਂ ਤਕ ਪੰਜਾਬ ਪੁਲੀਸ ਵੱਲੋਂ ਕਥਿਤ ਤੌਰ ‘ਤੇ ਝੂਠੇ ਕੇਸਾਂ ‘ਚ ਫਸਾਏ ਜਾਣ ‘ਤੇ ਹੁਣ ਅਖੀਰ ਇਨਸਾਫ਼ ਮਿਲਣ ਦੀ ਆਸ ਬੱਝੀ ਹੈ। ਕੈਪਟਨ ਅਮਰਿੰਦਰ ਸਿੰਘ ਸਰਕਾਰ ਵੱਲੋਂ ਝੂਠੇ ਕੇਸਾਂ ਦੀ ਤਫ਼ਤੀਸ਼ ਲਈ ਬਣਾਏ ਗਏ ਜਾਂਚ ਕਮਿਸ਼ਨ ਨੇ ਮਿੱਠੂ ਖ਼ਿਲਾਫ਼ ਬਕਾਇਆ ਐਫਆਈਆਰ ਰੱਦ ਕਰਨ ਅਤੇ ਝੂਠੇ ਕੇਸਾਂ ‘ਚ ਫਸਾਉਣ ਵਾਲੇ ਪੁਲੀਸ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਦੇ ਹੁਕਮ ਦਿੱਤੇ ਹਨ। ਜਸਟਿਸ ਮਹਿਤਾਬ ਸਿੰਘ ਗਿੱਲ ਅਤੇ ਜਸਟਿਸ ਬੀ ਐਸ ਮਹਿੰਦੀਰੱਤਾ ਨੇ ਅੱਜ ਜਾਰੀ ਹੁਕਮਾਂ ‘ਚ ਕਿਹਾ ਕਿ ਕਾਉਂਕੇ ਖੋਸਾ (ਜਗਰਾਉਂ) ਦੇ ਵਸਨੀਕ ਮਿੱਠੂ ਨੂੰ ਜਾਣ-ਬੁੱਝ ਕੇ ਪਰੇਸ਼ਾਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮਿੱਠੂ ਨੂੰ ਢੁੱਕਵਾਂ ਮੁਆਵਜ਼ਾ ਮਿਲਣਾ ਚਾਹੀਦਾ ਹੈ ਜੋ ਪੁਲੀਸ ਅਧਿਕਾਰੀਆਂ ਤੋਂ ਵਸੂਲਿਆ ਜਾਵੇ। ਉਨ੍ਹਾਂ ਕੋਤਾਹੀ ਵਰਤਣ ਵਾਲੇ ਪੁਲੀਸ ਅਧਿਕਾਰੀਆਂ ਖ਼ਿਲਾਫ਼ ਧਾਰਾ 182 ਤਹਿਤ ਕੇਸ ਚਲਾਉਣ ਲਈ ਵੀ ਕਿਹਾ ਹੈ। ਜ਼ਿਕਰਯੋਗ ਹੈ ਕਿ ਜੱਸੀ ਦੀ ਮਾਂ ਮਲਕੀਤ ਕੌਰ ਅਤੇ ਮਾਮੇ ਸੁਰਜੀਤ ਸਿੰਘ ਬਦੇਸ਼ਾ ਨੇ 8 ਜੂਨ 2000 ਨੂੰ ਜੱਸੀ ਦਾ ਕਤਲ ਕਰਵਾ ਦਿੱਤਾ ਸੀ। ਦੋਵੇਂ ਜਣੇ ਅਜੇ ਕੈਨੇਡਾ ‘ਚ ਹਨ ਅਤੇ ਉਨ੍ਹਾਂ ਨੂੰ ਭਾਰਤ ‘ਚ ਅਜੇ ਲਿਆਉਣਾ ਬਾਕੀ ਹੈ।

Share:

Facebook
Twitter
Pinterest
LinkedIn
matrimonail-ads
On Key

Related Posts

ਸਿਟੀ ਆਫ਼ ਸਰੀ ਵੱਲੋਂ ਜਾਇਦਾਦ ਖ਼ਰੀਦ ਨਾਲ ਸੰਬੰਧਿਤ ਗ਼ਲਤ ਦਾਅਵਿਆਂ ਬਾਰੇ ਸਪੱਸ਼ਟੀਕਰਨ

ਸਰੀ, ਬੀ.ਸੀ. – ਹਾਲ ਹੀ ਵਿੱਚ ਕੁਝ ਸਥਾਨਕ ਮੀਡੀਆ ਵਿੱਚ ਸਿਟੀ ਆਫ਼ ਸਰੀ ਦੀ ਜਾਇਦਾਦ ਖ਼ਰੀਦਣ ਦੀ ਪ੍ਰਕਿਰਿਆ ਬਾਰੇ ਕੁੱਝ ਗ਼ਲਤ ਜਾਣਕਾਰੀ ਪ੍ਰਕਾਸ਼ਿਤ ਕੀਤੀ ਗਈ ਹੈ, ਜਿਸ ਬਾਰੇ

ਬਿਸ਼ਨੋਈ ਗੈਂਗ ਦੀਆਂ ਗ੍ਰਿਫ਼ਤਾਰੀਆਂ ਬਾਰੇ ਬਰੈਂਡਾ ਲੌਕ ਦਾ ਬਿਆਨ

ਸਰੀ ਵਿੱਚ ਜਬਰੀ ਵਸੂਲੀ ਦੇ ਸੰਕਟ ਨਾਲ ਨਜਿੱਠਣਾ ਸਿਟੀ ਆਫ਼ ਸਰੀ ਦੀ ਇੱਕ ਮੁੱਖ ਤਰਜੀਹ ਰਹੀ ਹੈ। ਅਸੀਂ ਇੱਕ ਤਾਲਮੇਲ ਵਾਲੀ ਰਾਸ਼ਟਰੀ ਪ੍ਰਤੀਕਿਰਿਆ, ਸਾਰੇ ਪੱਧਰਾਂ ਦੀਆਂ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.