Skip to content
Thursday, October 29, 2026 7°C · Drizzle · Surrey, BC
ਪੰਜਾਬ ਗਾਰਡੀਅਨ
The Punjab Guardian
Surrey, British Columbia · Est. 2016 · Weekly
Sections ਮੁੱਖ ਪੰਨਾHome ਤਾਜ਼ਾ ਖ਼ਬਰਾਂਪੰਜਾਬਕੈਨੇਡਾਅਮਰੀਕਾਭਾਰਤਦੁਨੀਆਖੇਡਾਂਮਨੋਰੰਜਨਕਾਰੋਬਾਰਧਰਮਸ਼ਰਧਾਂਜਲੀਸਿਹਤ
ਪੰਜਾਬ Punjab

ਝਾਰਖੰਡ ਵਿਚ ਸਿੱਖਾਂ ਦੇ ਘਰਾਂ ‘ਤੇ ਹਮਲਾ

By Admin Published 1 min read

ਜਮਸ਼ੇਦਪੁਰ,: ਝਾਰਖੰਡ ਦੇ ਮੁੱਖ ਮੰਤਰੀ ਰਘੁਬਰ ਦਾਸ ਦੇ ਛੋਟੇ ਭਰਾ ਦੀ ਅਗਵਾਈ ਹੇਠ ਸਿੱਖਾਂ ਦੇ ਘਰਾਂ ‘ਤੇ ਹਮਲਾ ਕੀਤੇ ਜਾਣ ਦੇ ਦੋਸ਼ ਲੱਗੇ ਹਨ। ਵੱਡੀ ਗਿਣਤੀ ਵਿਚ ਸਿੱਖਾਂ ਨੇ ਦੋਸ਼ੀਆਂ ਵਿਰੁਧ ਕਾਰਵਾਈ ਦੀ ਮੰਗ ਨੂੰ ਲੈ ਕੇ ਜਮਸ਼ੇਦਪੁਰ ਦੇ ਐਸ.ਐਸ.ਪੀ. ਦਫ਼ਤਰ ਅੱਗੇ ਮੁਜ਼ਾਹਰਾ ਕੀਤਾ।

ਕੇਂਦਰੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਇੰਦਰਜੀਤ ਸਿੰਘ ਦੀ ਅਗਵਾਈ ਹੇਠ ਵਫ਼ਦ ਨੇ ਐਸ.ਐਸ.ਪੀ ਅਨੂਪ ਟੀ. ਮੈਥਿਊ ਨਾਲ ਮੁਲਾਕਾਤ ਦੌਰਾਨ ਮੁੱਖ ਮੰਤਰੀ ਦੇ ਭਰਾ ਮੂਲਚੰਦ ਸਾਹੂ ਅਤੇ ਉਸ ਦੇ ਸਾਥੀਆਂ ਵਿਰੁਧ ਕਾਰਵਾਈ ਲਈ 48 ਘੰਟੇ ਦਾ ਅਲਟੀਮੇਟਮ ਦਿਤਾ। ਇੰਦਰਜੀਤ ਸਿੰਘ ਨੇ ਕਿਹਾ ਕਿ ਜੇ ਪੁਲੀਸ ਨੇ ਬਣਦੀ ਕਾਰਵਾਈ ਨਾ ਕੀਤੀ ਤਾਂ ਸਿੱਖਾਂ ਵਲੋਂ ਪ੍ਰਸ਼ਾਸਨ ਵਿਰੁਧ ਮੁਜ਼ਾਹਰੇ ਕੀਤੇ ਜਾਣਗੇ।

ਪ੍ਰਾਪਤ ਜਾਣਕਾਰੀ ਮੁਤਾਬਕ ਗੋਲਮੁੜੀ ਪੁਲੀਸ ਥਾਣੇ ਅਧੀਨ ਆਉਂਦੇ ਤੁਈਲਾਡੁੰਗਰੀ ਇਲਾਕੇ ਵਿਚ ਮਾਹੌਲ ਉਸ ਵੇਲੇ ਤਣਾਅਪੂਰਨ ਬਣ ਗਿਆ ਜਦ ਮੂਲਚੰਦ ਸਾਹੂ ਨੇ ਅਪਣੀ ਬੇਟੀ ਨਾਲ ਛੇੜ-ਛਾੜ ਦਾ ਮਾਮਲਾ ਸਾਹਮਣੇ ਆਉਣ ਪਿਛੋਂ ਸਿੱਖਾਂ ਦੀ ਕੁੱਟਮਾਰ ਕੀਤੀ। ਪੁਲੀਸ ਨੇ ਮੂਲਚੰਦ ਦੀ ਬੇਟੀ ਦੀ ਸ਼ਿਕਾਇਤ ‘ਤੇ ਹੀਰਾ ਸਿੰਘ ਨਾਮ ਦੇ ਵਿਅਕਤੀ ਵਿਰੁਧ ਐਫ਼.ਆਈ.ਆਰ. ਦਰਜ ਕੀਤੀ ਹੈ।

Admin Punjab Guardian · Surrey
ਸੰਬੰਧਿਤ ਖ਼ਬਰਾਂ Related ਪੰਜਾਬ Punjab →
Share on WhatsApp