ਅਮਰੀਕਾ ਦੇ ਹਾਊਸ ਆਫ ਰਿਪ੍ਰਜ਼ੈਂਟੇਟਿਵਸ (ਪ੍ਰਤੀਨਿਧੀ ਸਭਾ) ਨੇ ਇਤਿਹਾਸਕ ਵੋਟਿੰਗ ਦੇ ਰਾਹੀਂ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਖਿਲਾਫ ਮਹਾਦੋਸ਼ ਦੀ ਪ੍ਰਕਿਰਿਆ ਨੂੰ ਰਸਮੀ ਰੂਪ ਨਾਲ ਸ਼ੁਰੂ ਕਰ ਦਿੱਤਾ ਹੈ। ਅਖਬਾਰ ਏਜੰਸੀ ਏ. ਐੱਫ. ਪੀ. ਮੁਤਾਬਕ ਅਮਰੀਕੀ ਕਾਂਗਰਸ ਦੇ ਹੇਠਲੇ ਸਦਨ ਪ੍ਰਤੀਨਿਧੀ ਸਭਾ ਨੇ ਰਾਸ਼ਟਰਪਤੀ ਟਰੰਪ ਦੀ ਮੁਸੀਬਤ ਨੂੰ ਵਧਾਉਂਦੇ ਹੋਏ ਉਨ੍ਹਾਂ ਖਿਲਾਫ ਮਹਾਦੋਸ਼ ਦੀ ਪ੍ਰਕਿਰਿਆ ‘ਤੇ ਵੋਟਿੰਗ ਕਰਵਾਉਣ ਲਈ ਰਸਮੀ ਰੂਪ ਦੇ ਦਿੱਤਾ ਹੈ। ਇਸ ਪ੍ਰਕਿਰਿਆ ਨੂੰ 196 ਦੇ ਮੁਕਾਬਲੇ 232 ਵੋਟਾਂ ਰਾਹੀਂ ਮਨਜ਼ੂਰੀ ਦਿੱਤੀ ਗਈ ਹੈ। ਇਸ ਪ੍ਰਕਿਰਿਆ ਨਾਲ ਟਰੰਪ ਦੇ ਵਕੀਲਾਂ ਨੂੰ ਗਵਾਹਾਂ ਤੋਂ ਜ਼ਿਰਹ ਕਰਨ ਦਾ ਮੌਕਾ ਵੀ ਮਿਲੇਗਾ। ਇਸ ਬਾਰੇ ਸਦਨ ਦੀ ਸਪੀਕਰ ਨੈਨਸੀ ਪਲੋਸੀ ਨੇ ਰਸਮੀ ਐਲਾਨ ਵੀ ਕੀਤਾ ਹੈ। ਮਹਾਦੋਸ਼ ਦੀ ਮਨਜ਼ੂਰੀ ਮਿਲਣ ਤੋਂ ਬਾਅਦ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਟਵੀਟ ਕਰਦਿਆਂ ਲਿੱਖਿਆ ਕਿ ਮਹਾਦੋਸ਼ ਦੇ ਕਾਰਣ ਸਾਡੀ ਸਟਾਕ ਮਾਰਕੀਟ ਨੂੰ ਨੁਕਸਾਨ ਪੁੱਜ ਰਿਹਾ ਹੈ। ਡੈਮੋਕ੍ਰੇਟਸ ਨੂੰ ਇਸ ਦੀ ਬਿਲਕੁਲ ਵੀ ਪਰਵਾਹ ਨਹੀਂ ਹੈ। ਅਮਰੀਕੀ ਇਤਿਹਾਸ ਵਿਚ ਸਭ ਤੋਂ ਵੱਡੀ ਬਦਲੇ ਦੀ ਕਾਰਵਾਈ। ਇਥੇ ਦੱਸ ਦਈਏ ਕਿ ਟਰੰਪ ‘ਤੇ ਆਪਣੇ ਵਿਰੋਧੀ ਜੋਅ ਬਾਇਡੇਨ ਅਤੇ ਉਨ੍ਹਾਂ ਦੇ ਪੁੱਤਰ ਖਿਲਾਫ ਯੂਕ੍ਰੇਨੀ ਗੈਸ ਕੰਪਨੀ ਬੁਰਿਸ਼ਮਾ ‘ਚ ਭ੍ਰਿਸ਼ਟਾਚਾਰ ਦੇ ਮਾਮਲੇ ਦੀ ਜਾਂਚ ਲਈ ਯੂਕ੍ਰੇਨ ‘ਤੇ ਦਬਾਅ ਪਾਉਣ ਅਤੇ ਅਜਿਹਾ ਨਾ ਕਰਨ ਉਤੇ ਫੌਜੀ ਮਦਦ ਰੋਕ ਦੇਣ ਦਾ ਦੋਸ਼ ਹੈ। ਹਾਲਾਂਕਿ ਟਰੰਪ ਇਨ੍ਹਾਂ ਦੋਸ਼ਾਂ ਦਾ ਖੰਡਨ ਕਰਦੇ ਰਹੇ ਹਨ।
ਸਿਟੀ ਆਫ਼ ਸਰੀ ਵੱਲੋਂ ਜਾਇਦਾਦ ਖ਼ਰੀਦ ਨਾਲ ਸੰਬੰਧਿਤ ਗ਼ਲਤ ਦਾਅਵਿਆਂ ਬਾਰੇ ਸਪੱਸ਼ਟੀਕਰਨ
ਸਰੀ, ਬੀ.ਸੀ. – ਹਾਲ ਹੀ ਵਿੱਚ ਕੁਝ ਸਥਾਨਕ ਮੀਡੀਆ ਵਿੱਚ ਸਿਟੀ ਆਫ਼ ਸਰੀ ਦੀ ਜਾਇਦਾਦ ਖ਼ਰੀਦਣ ਦੀ ਪ੍ਰਕਿਰਿਆ ਬਾਰੇ ਕੁੱਝ ਗ਼ਲਤ ਜਾਣਕਾਰੀ ਪ੍ਰਕਾਸ਼ਿਤ ਕੀਤੀ ਗਈ ਹੈ, ਜਿਸ ਬਾਰੇ


