Skip to content
Wednesday, October 7, 2026 15°C · Mainly clear · Surrey, BC
ਪੰਜਾਬ ਗਾਰਡੀਅਨ
The Punjab Guardian
Surrey, British Columbia · Est. 2016 · Weekly
Sections ਤਾਜ਼ਾ ਖ਼ਬਰਾਂਪੰਜਾਬਕੈਨੇਡਾਅਮਰੀਕਾਭਾਰਤਦੁਨੀਆਖੇਡਾਂਮਨੋਰੰਜਨਕਾਰੋਬਾਰਧਰਮਸ਼ਰਧਾਂਜਲੀ
International

ਟਰੰਪ ਦਾ ਵੱਡਾ ਐਕਸ਼ਨ, ਅਮਰੀਕਾ ਨੂੰ ਵਿਸ਼ਵ ਸਿਹਤ ਸੰਗਠਨ ਤੋਂ ਬਾਹਰ ਕੱਢਣ ਦੇ ਕਾਰਜਕਾਰੀ ਆਦੇਸ਼ ਤੇ ਕੀਤੇ ਦਸਤਖ਼ਤ

By Admin Published 2 min read


ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸੋਮਵਾਰ ਨੂੰ ਸਹੁੰ ਚੁੱਕਣ ਤੋਂ ਕੁਝ ਘੰਟਿਆਂ ਬਾਅਦ ਹੀ ਵਿਸ਼ਵ ਸਿਹਤ ਸੰਗਠਨ ਤੋਂ ਅਮਰੀਕਾ ਨੂੰ ਵਾਪਸ ਲੈਣ ਦੇ ਹੁਕਮ ਤੇ ਦਸਤਖ਼ਤ ਕਰ ਦਿੱਤੇ। ਕੋਰੋਨਾ ਮਹਾਂਮਾਰੀ ਦੌਰਾਨ ਟਰੰਪ ਇਸ ਸੰਗਠਨ ਵਿਰੁਧ ਬਹੁਤ ਹਮਲਾਵਰ ਸਨ। ਵ੍ਹਾਈਟ ਹਾਊਸ ਵਿਖੇ ਹੁਕਮ ਤੇ ਦਸਤਖ਼ਤ ਕਰਦੇ ਹੋਏ, ਟਰੰਪ ਨੇ ਕਿਹਾ ਕਿ WHO ਅਮਰੀਕਾ ਪ੍ਰਤੀ ਪੱਖਪਾਤੀ ਹੈ। ਇੱਥੇ, ਚੀਨ ਨੂੰ ਮਹੱਤਵ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਸ਼ਵ ਸਿਹਤ ਸੰਗਠਨ ਨੇ ਸਾਡੇ ਨਾਲ ਧੋਖਾ ਕੀਤਾ ਹੈ।

ਇਸ ਤੋਂ ਪਹਿਲਾਂ, ਡੋਨਾਲਡ ਟਰੰਪ ਨੇ ਬੀਤੀ ਰਾਤ ਅਮਰੀਕਾ ਦੇ ਰਾਸ਼ਟਰਪਤੀ ਵਜੋਂ ਸਹੁੰ ਚੁੱਕੀ। ਇਸ ਲਈ ਆਯੋਜਿਤ ਸਮਾਗਮ ਵਿੱਚ ਦੁਨੀਆਂ ਦੀਆਂ ਵੱਡੀਆਂ ਤਕਨਾਲੋਜੀ ਕੰਪਨੀਆਂ ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀ.ਈ.ਓ.) ਵੀ ਮੌਜੂਦ ਸਨ। ਮੈਟਾ ਦੇ ਸੀਈਓ ਮਾਰਕ ਜ਼ੁਕਰਬਰਗ ਅਤੇ ਉਨ੍ਹਾਂ ਦੀ ਪਤਨੀ ਪ੍ਰਿਸਿਲਾ ਚੈਨ, ਐਮਾਜ਼ਾਨ ਦੇ ਸੀਈਓ ਜੈਫ਼ ਬੇਜੋਸ ਅਤੇ ਉਨ੍ਹਾਂ ਦੀ ਮੰਗੇਤਰ ਲੌਰੇਨ ਸਾਂਚੇਜ਼ ਦੇ ਨਾਲ-ਨਾਲ ਗੂਗਲ ਦੇ ਸੀਈਓ ਸੁੰਦਰ ਪਿਚਾਈ ਅਤੇ ਟਰੰਪ ਦੇ ਸਭ ਤੋਂ ਨਜ਼ਦੀਕੀ ਸਲਾਹਕਾਰਾਂ ਵਿੱਚੋਂ ਇੱਕ, ਐਲੋਨ ਮਸਕ ਵੀ ਸਮਾਰੋਹ ਵਿੱਚ ਮੌਜੂਦ ਸਨ। ਇਸ ਸਮਾਰੋਹ ਵਿੱਚ ਐਪਲ ਦੇ ਸੀਈਓ ਟਿਮ ਕੁੱਕ ਅਤੇ ਟਿਕਟੌਕ ਦੇ ਸੀਈਓ ਸ਼ੌ ਜੀ ਚਿਊ ਵੀ ਮੌਜੂਦ ਸਨ।

ਇਸ ਤੋਂ ਪਹਿਲਾਂ, ਸਹੁੰ ਚੁੱਕਣ ਤੋਂ ਤੁਰਤ ਬਾਅਦ, ਟਰੰਪ ਨੇ ਪੈਰਿਸ ਜਲਵਾਯੂ ਸਮਝੌਤੇ ਤੋਂ ਅਮਰੀਕਾ ਦੇ ਪਿੱਛੇ ਹਟਣ ਦਾ ਐਲਾਨ ਕੀਤਾ ਸੀ। ਵ੍ਹਾਈਟ ਹਾਊਸ ਨੇ ਇੱਕ ਬਿਆਨ ਜਾਰੀ ਕਰ ਕੇ ਕਿਹਾ ਕਿ ਰਾਸ਼ਟਰਪਤੀ ਟਰੰਪ ਇੱਕ ਵਾਰ ਫਿਰ ਅਮਰੀਕਾ ਨੂੰ ਪੈਰਿਸ ਜਲਵਾਯੂ ਸਮਝੌਤੇ ਤੋਂ ਬਾਹਰ ਕੱਢਣ ਜਾ ਰਹੇ ਹਨ। ਟਰੰਪ ਨੇ ਸਹੁੰ ਚੁੱਕਣ ਤੋਂ ਕੁਝ ਘੰਟਿਆਂ ਬਾਅਦ ਹੀ ਕੈਪੀਟਲ ਵਨ ਅਰੇਨਾ ਵਿਖੇ ਆਪਣੇ ਪਹਿਲੇ ਕਾਰਜਕਾਰੀ ਆਦੇਸ਼ਾਂ ਤੇ ਦਸਤਖ਼ਤ ਕੀਤੇ। ਇਸ ਸਮੇਂ ਦੌਰਾਨ, ਪੈਰਿਸ ਜਲਵਾਯੂ ਸਮਝੌਤੇ ਤੋਂ ਪਿੱਛੇ ਹਟਣ ਲਈ ਇੱਕ ਕਾਰਜਕਾਰੀ ਆਦੇਸ਼ ਤੇ ਦਸਤਖ਼ਤ ਕੀਤੇ ਗਏ ਸਨ।

Admin Punjab Guardian · Surrey
ਸੰਬੰਧਿਤ ਖ਼ਬਰਾਂ Related International →
Share on WhatsApp