Ad-Time-For-Vacation.png

ਟਰੰਪ ਦੀ ਭਾਰਤ ਨੂੰ ਧਮਕੀ, ਐਸ400 ਮਿਜ਼ਾਈਲ ਸਿਸਟਮ ਦੀ ਡੀਲ ਭਾਰਤ ਨੂੰ ਪਵੇਗੀ ਮਹਿੰਗੀ

ਵਾਸ਼ਿੰਗਟਨ- ਅਮਰੀਕੀ ਰਾਸ਼ਟਰਪਤੀ ਟਰੰਪ ਨੇ ਬੁਧਵਾਰ ਨੂੰ ਕਿਹਾ ਕਿ ਰੂਸ ਨਾਲ ਐਸ-400 ਮਿਜ਼ਾਈਲ ਡਿਫੈਂਸ ਸਿਸਟਮ ਦੀ ਡੀਲ ਕਰਕੇ ਭਾਰਤ ਨੇ ਵੱਡੀ ਗਲਤੀ ਕੀਤੀ। ਇਹ ਅਮਰੀਕਾਜ਼ ਐਡਵਰਸਰੀਜ਼ ਥਰੂ ਸੈਂਕਸ਼ੰਜ਼ ਐਕਟ (ਕਾਟਸਾ) ਦੀ ਉਲੰਘਣਾ ਹੈ। ਜਿਸ ਦਾ ਨਤੀਜਾ ਭਾਰਤ ਨੂੰ ਭੁਗਤਣਾ ਪਵੇਗਾ। ਕਾਟਸਾ ਦੇ ਤਹਿਤ ਰੂਸ ਨਾਲ ਮਿਜ਼ਾਈਲ ਡੀਲ ‘ਤੇ ਭਾਰਤ ਨੂੰ ਅਮਰੀਕੀ ਪਾਬੰਦੀਆਂ ਤੋਂ ਛੋਟ ਦੇਣ ਦਾ ਅਧਿਕਾਰ ਸਿਰਫ ਟਰੰਪ ਦੇ ਕੋਲ ਹੈ। ਰੂਸ ਦੇ ਰਾਸ਼ਟਰਪਤੀ ਵਲਾਦੀਮਿਰ ਪੁਤਿਨ ਪਿਛਲੇ ਹਫ਼ਤੇ ਭਾਰਤ ਆਏ ਸੀ। ਇਸ ਦੌਰਾਨ ਦੋਵੇਂ ਦੇਸ਼ਾਂ ਦੇ ਵਿਚ ਐਸ-400 ਮਿਜ਼ਾਈਲ ਡਿਫੈਂਸ ਸਿਸਟਮ ਦੀ ਡੀਲ ਫਾਈਨਲ ਹੋਈ ਸੀ। ਇਸ ਨੂੰ ਲੈ ਕੇ ਟਰੰਪ ਨੇ ਕਿਹਾ ਕਿ ਭਾਰਤ ਨੂੰ ਇਸ ਦਾ ਨਤੀਜਾ ਛੇਤੀ ਪਤਾ ਚਲ ਜਾਵੇਗਾ। ਟਰੰਪ ਨੇ ਇਹ ਵੀ ਕਿਹਾ ਕਿ ਈਰਾਨ ਨਾਲ 4 ਨਵੰਬਰ ਤੋਂ ਬਾਅਦ ਤੇਲ ਦਰਾਮਦ ਜਾਰੀ ਰੱਖਣ ਵਾਲੇ ਦੇਸ਼ਾਂ ਨੂੰ ਵੀ ਅਮਰੀਕਾ ਦੀ ਨਰਾਜ਼ਗੀ ਦਾ ਸਾਹਮਣਾ ਕਰਨਾ ਪਵੇਗਾ। ਰੱਖਿਆ ਮਾਹਰਾਂ ਨੇ ਸ਼ੱਕ ਜਤਾਇਆ ਕਿ ਰੂਸ ਨਾਲ ਮਿਜ਼ਾਈਲ ਡੀਲ ਤੋਂ ਬਾਅਦ ਭਾਰਤ ਨੂੰ ਕਾਟਸਾ ਦੇ ਤਹਿਤ ਅਮਰੀਕੀ ਪਾਬੰਦੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਅਮਰੀਕਾ ਵਿਚ ਮੌਜੂਦ ‘ਫਰੈਂਡਸ ਆਫ਼ ਇੰਡੀਆ’ ਨੂੰ ਉਮੀਦ ਹੈ ਕਿ ਰਾਸ਼ਟਰਪਤੀ ਟਰੰਪ ਭਾਰਤ ਨੂੰ ਛੋਟ ਦੇ ਸਕਦੇ ਹਨ, ਕਿਉਂਕਿ ਉਹ ਭਾਰਤ ਨੂੰ ਮਹੱਤਵਪੂਰਣ ਰੱਖਿਆ ਸਾਂਝੇਦਾਰ ਮੰਨਦੇ ਹਨ। ਅਮਰੀਕਾ ਦਾ ਇਹ ਐਕਟ ਟਰੰਪ ਪ੍ਰਸ਼ਾਸਨ ਨੂੰ ਰੂਸ, ਈਰਾਨ ਅਤੇ ਉਤਰ ਕੋਰੀਆ ਦੇ ਖ਼ਿਲਾਫ਼ ਆਰਥਿਕ ਅਤੇ ਸਿਆਸੀ ਪਾਬੰਦੀਆਂ ਦੇ ਜ਼ਰੀਏ ਉਨ੍ਹਾਂ ਨਿਸ਼ਾਨਾ ਬਣਾਉਣ ਦੀ ਤਾਕਤ ਦਿੰਦਾ ਹੈ। ਅਮਰੀਕਾ ਨੇ ਹਾਲ ਹੀ ਵਿਚ ਕਾਟਸਾ ਦਾ ਇਸਤੇਮਾਲ ਕਰਕੇ ਚੀਨ ਦੀ ਰੱਖਿਆ ਕੰਪਨੀਆਂ ‘ਤੇ ਪਾਬੰਦੀ ਲਗਾਈ ਸੀ। ਸੂਤਰਾਂ ਦਾ ਕਹਿਣਾ ਹੈ ਕਿ ਰੱਖਿਆ ਮੰਤਰੀ ਜੇਮਸ ਮੈਟਿਸ ਅਤੇ ਵਿਦੇਸ਼ ਮੰਤਰੀ ਮਾਈਕ ਪੋਂਪੀਓ ਨੇ ਕਾਟਸਾ ਦੇ ਤਹਿਤ ਭਾਰਤ ਨੂੰ ਛੋਟ ਦੇਣ ‘ਤੇ ਜ਼ੋਰ ਦਿੱਤਾ ਹੈ।

Share:

Facebook
Twitter
Pinterest
LinkedIn
matrimonail-ads
On Key

Related Posts

ਸਰੀ ਮੇਅਰ ਬਰੈਂਡਾ ਲੌਕ ਨੇ ਜਬਰਨ ਵਸੂਲੀ ਸੰਕਟ ਨਾਲ ਨਜਿੱਠਣ ਲਈ ਰਾਸ਼ਟਰੀ ਐਮਰਜੈਂਸੀ ਐਲਾਨਣ ਦੀ ਮੰਗ ਕੀਤੀ

ਸਰੀ, ਬੀ.ਸੀ. – ਮੇਅਰ ਬਰੈਂਡਾ ਲੌਕ ਨੇ ਫੈਡਰਲ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਅਗਵਾਈ ਅਧੀਨ ਕੈਨੇਡਾ ਵਿੱਚ ਭਾਈਚਾਰਿਆਂ ਨੂੰ ਪ੍ਰਭਾਵਤ ਕਰਨ ਵਾਲੇ ਜਬਰਨ ਵਸੂਲੀ

ਸਰੀ ਦੇ ਮੇਅਰ ਬਰੈਂਡਾ ਲੌਕ ਨੇ ਜਬਰੀ ਵਸੂਲੀ ਸੰਕਟ ਨਾਲ ਨਜਿੱਠਣ ਲਈ ਰਾਸ਼ਟਰੀ ਕਮਿਸ਼ਨਰ ਦੀ ਮੰਗ ਕੀਤੀ

ਸਰੀ, ਬੀ.ਸੀ. – ਮੇਅਰ ਬਰੈਂਡਾ ਲੌਕ, ਫੈਡਰਲ ਸਰਕਾਰ ਨੂੰ ਦੇਸ਼ ਭਰ ਵਿੱਚ ਵਾਪਰ ਰਹੀਆਂ ਵਸੂਲੀ ਅਤੇ ਤਸ਼ੱਦਦ ਦੀਆਂ ਘਟਨਾਵਾਂ, ਜੋ ਸਰੀ ਵਸਨੀਕਾਂ, ਕਾਰੋਬਾਰ ਮਾਲਕਾਂ ਅਤੇ  ਭਾਈਚਾਰੇ ਨੂੰ ਨਿਸ਼ਾਨਾ ਬਣਾ

Elevate-Visual-Studios
Select your stuff
Categories
Get The Latest Updates

Subscribe To Our Weekly Newsletter

No spam, notifications only about new products, updates.