ਟਰੰਪ ਨੇ ਕੈਨੇਡਾ ਨੂੰ ਦਿੱਤੀ ਇਹ ਧਮਕੀ

ਵਾਸ਼ਿੰਗਟਨ/ਟੋਰਾਂਟੋ – ਰਾਸ਼ਟਰਪਤੀ ਡੌਨਲਡ ਟਰੰਪ ਕੈਨੇਡੀਅਨ ਟਰੇਡ ਪ੍ਰੈਕਟਿਸਿਜ਼ ਬਾਰੇ ਸ਼ਿਕਾਇਤ ਕਰ ਰਹੇ ਹਨ ਜਦਕਿ ਉਨ੍ਹਾਂ ਕੌਮਾਂਤਰੀ ਟੈਕਸ ਲਾਏ ਜਾਣ ਦੀ ਧਮਕੀ ਵੀ ਦਿੱਤੀ ਹੈ। ਇਸ ਤੋਂ ਇਹ ਡਰ ਖੜ੍ਹਾ ਹੋ ਗਿਆ ਹੈ ਕਿ ਟਰੰਪ ਕਿਤੇ ਨਵੀਆਂ ਅਮਰੀਕੀ ਇੰਪੋਰਟ ਪਨੈਲਿਟੀਜ਼ ਲਾਉਣ ਬਾਰੇ ਵਿਚਾਰ ਤਾਂ ਨਹੀਂ ਕਰ ਰਹੇ।
ਟਰੰਪ ਨੇ ਇਹ ਟਿੱਪਣੀਆਂ ਸੋਮਵਾਰ ਨੂੰ ਵ੍ਹਾਈਟ ਹਾਊਸ ‘ਚ ਕੀਤੀਆਂ ਅਤੇ ਇਸ ਦੇ ਨਾਲ ਹੀ ਚਿਰਾਂ ਤੋਂ ਉਡੀਕੇ ਜਾ ਰਹੇ ਇਨਫਰਾਸਟ੍ਰਕਚਰ ਪਲੈਨ ਦਾ ਵੀ ਉਨ੍ਹਾਂ ਵੱਲੋਂ ਖੁਲਾਸਾ ਕੀਤਾ ਗਿਆ। ਪੱਤਰਕਾਰਾਂ ਨਾਲ ਗੱਲਬਾਤ ਕਰਨ ਦੌਰਾਨ ਟਰੰਪ ਨੇ ਅਮਰੀਕਾ ਦੇ ਭਾਈਵਾਲ ਸਮਝੇ ਜਾਂਦੇ ਦੇਸ਼ਾਂ ਬਾਰੇ ਵੀ ਸ਼ਿਕਾਇਤ ਕੀਤੀ। ਉਨ੍ਹਾਂ ਸਿੱਧੇ ਤੌਰ ‘ਤੇ ਨਾਂ ਲੈਂਦਿਆਂ ਆਖਿਆ ਕਿ ਕੈਨੇਡਾ ਨੇ ਖੇਤੀਬਾੜੀ ਅਤੇ ਸਰਹੱਦਾਂ ਪਾਰ ਕਰਨ ਦੇ ਸਬੰਧ ‘ਚ ਸਾਡੇ ਨਾਲ ਸਹੀ ਵਿਵਹਾਰ ਨਹੀਂ ਕੀਤਾ।
ਅਸੀਂ ਅਜਿਹਾ ਨਹੀਂ ਹੋਣ ਦੇ ਸਕਦੇ ਕਿ ਦੂਜੇ ਦੇਸ਼ ਸਾਡਾ ਫਾਇਦਾ ਚੁੱਕੀ ਜਾਣ। ਇਹ ਸਪਸ਼ਟ ਨਹੀਂ ਹੋ ਸਕਿਆ ਕਿ ਉਹ ਕਿਸ ਗੱਲ ਬਾਰੇ ਉਚੇਚੇ ਤੌਰ ‘ਤੇ ਬੋਲ ਰਹੇ ਸਨ। ਇਸ ਦੌਰਾਨ ਵ੍ਹਾਈਟ ਹਾਊਸ ਨੇ ਆਖਿਆ ਕਿ ਕਿਸੇ ਕਿਸਮ ਦਾ ਟੈਕਸ ਸਬੰਧੀ ਕੋਈ ਖਤਰਾ ਨਹੀਂ ਹੈ। ਟਰੰਪ ਨੇ ਵੀ ਇਹ ਵਾਅਦਾ ਕੀਤਾ ਕਿ ਨਵੇਂ ਟੈਕਸਾਂ ਬਾਰੇ ਜਲਦ ਹੀ ਸਭ ਕੁਝ ਸਾਫ ਹੋ ਜਾਵੇਗਾ। ਅਸੀਂ ਸਾਡਾ ਫਾਇਦਾ ਚੁੱਕਣ ਵਾਲੇ ਦੇਸ਼ਾਂ ‘ਤੇ ਟੈਕਸ ਲਾਵਾਂਗੇ। ਇਸ ਲਈ ਆਉਣ ਵਾਲੇ ਹਫਤਿਆਂ ‘ਚ ਤੁਸੀਂ ਜਾਣ ਜਾਓਂਗੇ ਜਦੋਂ ਅਸੀਂ ਉਨ੍ਹਾਂ ‘ਤੇ ਟੈਕਸ ਲਾਵਾਂਗੇ।
ਇਹ ਅਜੇ ਤੱਕ ਪਤਾ ਨਹੀਂ ਲਗ ਸਕਿਆ ਕਿ ਟਰੰਪ ਕਿਸ ਤਰ੍ਹਾਂ ਦੇ ਟੈਕਸ ਦੀ ਗੱਲ ਕਰ ਰਹੇ ਸਨ। ਇਸ ਸਾਲ ਦੇ ਸ਼ੁਰੂ ‘ਚ ਪ੍ਰਸ਼ਾਸਨ ਨੇ ਆਪਣੇ ਵਿੱਤੀ ਸੁਧਾਰਾਂ ‘ਚ ਬੌਰਡਰ ਐਡਜਸਟਮੈਂਟ ਦੇ ਆਈਡੀਆ ਨੂੰ ਛੱਡ ਦਿੱਤਾ। ਅਜਿਹਾ ਇਸ ਲਈ ਕੀਤਾ ਗਿਆ ਕਿਉਂਕਿ ਕੈਪੀਟਲ ਹਿੱਲ ‘ਤੇ ਇਸ ਦਾ ਬਹੁਤ ਜ਼ਿਆਦਾ ਵਿਰੋਧ ਹੋਇਆ ਸੀ।

Share:

Facebook
Twitter
Pinterest
LinkedIn
matrimonail-ads
On Key

Related Posts

ਸਰੀ ਵਿੱਚ ਬਣੇਗਾ 10,000 ਸੀਟਾਂ ਵਾਲਾ ਸਿਟੀ ਸੈਂਟਰ ਐਰੀਨਾ ਅਤੇ ਵੈਨਕੂਵਰ ਜਾਇੰਟਸ ਇਸਦੇ ਮੁੱਖ ਕਿਰਾਏਦਾਰ ਹੋਣਗੇ

ਸਰੀ, ਬੀ.ਸੀ. –  ਸਿਟੀ ਆਫ਼ ਸਰੀ ਅਤੇ ਸਰੀ ਸਿਟੀ ਡਿਵੈਲਪਮੈਂਟ ਕਾਰਪੋਰੇਸ਼ਨ ਨੇ 10,000 ਸੀਟਾਂ ਵਾਲੇ ਸਿਟੀ ਸੈਂਟਰ ਐਰੀਨਾ ਅਤੇ ਕਲਚਰਲ ਈਵੈਂਟ ਸੈਂਟਰ ਲਈ ਇੱਕ ਸਿਧਾਂਤਕ ਤੌਰ ‘ਤੇ ਸਮਝੌਤੇ ਦਾ ਐਲਾਨ

ਗੋਤਾਖੋਰ ਕਮਲਪ੍ਰੀਤ ਸੈਣੀ ‘ਤੇ ਹੋਏ ਕਥਿਤ ਹਮਲੇ ਦੀ ਮੈਂ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਾ ਹਾਂ”:ਗੁਰਪ੍ਰ੍ਰਤਾਪ (ਗੁਰੀ) ਗਿੱਲ

ਰੂਪ ਨਗਰ ( ਰੋਪੜ)ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਭੱਲੜੀ ਵਿੱਚ ਕਥਿਤ ਨਾਜਾਇਜ਼ ਮਾਈਨਿੰਗ ਖ਼ਿਲਾਫ਼ ਲਗਾਤਾਰ ਆਵਾਜ਼ ਬੁਲੰਦ ਕਰ ਰਹੇ ਗੋਤਾਖੋਰ ਕਮਲਪ੍ਰੀਤ ਸੈਣੀ ‘ਤੇ ਹੋਏ ਕਥਿਤ

ਸਰੀ ਦੇ ਮੁਫ਼ਤ ਆਊਟਡੋਰ ‘ਸਾਊਂਡਜ਼ ਆਫ਼ ਸਮਰ’ ਸੰਗੀਤ ਸੀਰੀਜ਼ ‘ਚ ਪ੍ਰੋਗਰਾਮਾਂ ਦੀ ਹੋਵੇਗੀ ਭਰਮਾਰ

ਸਰੀ, ਬੀ.ਸੀ. – ਸਰੀ ਦੀ ਪ੍ਰਸਿੱਧ ਸਾਊਂਡਜ਼ ਆਫ਼ ਸਮਰ (Sounds of Summer) ਆਊਟਡੋਰ ਲਾਈਵ ਕਨਸਰਟ ਸੀਰੀਜ਼ ਇਸ ਜੁਲਾਈ ਮੁੜ ਵਾਪਸੀ ਕਰ ਰਹੀ ਹੈ। ਇਸ ਤਹਿਤ ਸ਼ਹਿਰ ਭਰ ਦੇ ਪਾਰਕਾਂ ਅਤੇ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.