ਗੁਰਬਚਨ ਸਿੰਘ ਬੌਂਦਲੀ, ਸਮਰਾਲਾ : ਪਿੰਡ ਬਾਲਿਓਂ ਕੋਲ ਟਰੱਕ ਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ‘ਚ ਇੱਕ ਵਿਅਕਤੀ ਦੀ ਮੌਤ ਹੋ ਜਾਣ ਤੇ ਇਕ ਵਿਅਕਤੀ ਦੇ ਗੰਭੀਰ ਜ਼ਖਮੀ ਹੋਣ ਦਾ ਸਮਾਚਾਰ ਪ੍ਰਰਾਪਤ ਹੋਇਆ ਹੈ। ਜਾਣਕਾਰੀ ਦਿੰਦੇ ਹੋਏ ਏਐੱਸਆਈ ਜਰਨੈਲ ਸਿੰਘ ਨੇ ਦੱਸਿਆ ਕਿ ਸੰਦੀਪ ਤੇ ਪਵਨ ਕੁਮਾਰ ਮਾਛੀਵਾੜਾ ਤੋਂ ਵਾਇਆ ਸਮਰਾਲਾ ਦੋਰਾਹਾ ਆਪਣੀ ਭੈਣ ਕੋਲ ਜਾ ਰਹੇ ਸਨ ਕਿ ਜਦੋਂ ਉਹ ਪਿੰਡ ਬਾਲਿਓਂ ਕੋਲ ਪਹੁੰਚੇ ਤਾਂ ਸਾਹਮਣੇ ਤੋਂ ਆ ਰਹੇ ਇੱਕ ਟਰੱਕ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਸੰਦੀਪ (30) ਵਾਸੀ ਹਿਸਾਰ ਹਰਿਆਣਾ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ ਉਸ ਦਾ ਦੋਸਤ ਪਵਨ ਕੁਮਾਰ ਸੁਲਤਾਨਪੁਰ ਯੂਪੀ ਗੰਭੀਰ ਤੌਰ ‘ਤੇ ਜ਼ਖਮੀ ਹੋ ਗਿਆ। ਉਸ ਨੂੰ ਇਲਾਜ ਲਈ ਤੁਰੰਤ ਸਿਵਲ ਹਸਪਤਾਲ ਸਮਰਾਲਾ ਵਿਖੇ ਲਿਆਂਦਾ ਗਿਆ ਜਿੱਥੇ ਡਾਕਟਰਾਂ ਨੇ ਉਸ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਮੁੱਢਲੀ ਸਹਾਇਤਾ ਦੇ ਕੇ 32 ਸੈਕਟਰ ਹਸਪਤਾਲ ਚੰਡੀਗੜ੍ਹ ਰੈਫਰ ਕਰ ਦਿੱਤਾ। ਪੁਲਿਸ ਨੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਹੈ। ਪੁਲਿਸ ਨੇ ਮੁਲਜ਼ਮ ਟਰੱਕ ਡਰਾਈਵਰ ਧਰਮਿੰਦਰ ਸਿੰਘ ਨੂੰ ਗਿ੍ਫ਼ਤਾਰ ਕਰ ਕੇ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।