Canada
ਟੋਰਾਂਟੋ ‘ਚ ਇਕ ਵੈਨ ਨੇ ਦਰੜੇ ਕਈ ਪੈਦਲ ਯਾਤਰੀ
By Admin
Published
1 min read
ਟੋਰਾਂਟੋ— ਟੋਰਾਂਟੋ ਪੁਲਸ ਨੇ ਸੋਮਵਾਰ ਨੂੰ ਦੱਸਿਆ ਕਿ ਇਕ ਚਿੱਟੇ ਰੰਗ ਦੀ ਵੈਨ ਫਿੰਚ ਐਵੇਨਿਊ ਦੇ ਨੇੜੇ ਯੋਂਗ ਸਟ੍ਰੀਟ ‘ਤੇ ਕੰਟਰੋਲ ਤੋਂ ਬਾਹਰ ਹੋ ਕੇ ਫੁੱਟਪਾਥ ‘ਤੇ ਚੜ ਗਈ, ਜਿਸ ਕਾਰਨ 8 ਤੋਂ 10 ਪੈਦਲ ਯਾਤਰੀ ਉਸ ਦੀ ਲਪੇਟ ‘ਚ ਆ ਗਏ, ਜਿਸ ਤੋਂ ਬਾਅਦ ਜ਼ਖਮੀਆਂ ਨੂੰ ਨੇੜੇ ਦੇ ਹਸਪਤਾਲ ਪਹੁੰਚਾਇਆ ਗਿਆ ਹੈ।
ਪੁਲਸ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਕਈ ਪੈਦਲ ਯਾਤਰੀ ਵੈਨ ਦੀ ਲਪੇਟ ‘ਚ ਆ ਗਏ ਹਨ। ਪੁਲਸ ਵਲੋਂ ਅਜੇ ਲੋਕਾਂ ਨੂੰ ਲੱਗਣ ਵਾਲੀਆਂ ਸੱਟਾਂ ਦੀ ਪੁਸ਼ਟੀ ਨਹੀਂ ਕੀਤੀ ਗਈ ਹੈ। ਹਾਲਾਂਕਿ ਪੁਲਸ ਨੇ ਇਹ ਕਿਹਾ ਹੈ ਕਿ ਇਸ ਘਟਨਾ ‘ਚ ਕਈ ਲੋਕ ਜ਼ਖਮੀ ਹੋਏ ਹਨ। ਪੁਲਸ ਅਧਿਕਾਰੀਆਂ ਨੇ ਲੋਕਾਂ ਨੂੰ ਘਟਨਾ ਵਾਲੀ ਥਾਂ ‘ਤੋਂ ਦੂਰ ਰਹਿਣ ਲਈ ਕਿਹਾ ਹੈ। ਚਸ਼ਮਦੀਦਾਂ ਨੇ ਕਿਹਾ ਕਿ ਵੈਨ ਚਾਲਕ ਪੈਦਲ ਯਾਤਰੀਆਂ ਨੂੰ ਟੱਕਰ ਮਾਰਨ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਿਆ।
Admin
Punjab Guardian · Surrey
October 28, 2026
October 28, 2026
October 28, 2026
October 28, 2026