Skip to content
Tuesday, September 15, 2026 Weather · Surrey, BC
ਪੰਜਾਬ ਗਾਰਡੀਅਨ
The Punjab Guardian
Surrey, British Columbia · Est. 2016 · Weekly
Sections ਤਾਜ਼ਾ ਖ਼ਬਰਾਂਪੰਜਾਬਕੈਨੇਡਾਅਮਰੀਕਾਭਾਰਤਦੁਨੀਆਖੇਡਾਂਮਨੋਰੰਜਨਕਾਰੋਬਾਰਧਰਮਸ਼ਰਧਾਂਜਲੀ
International

ਡਾਕਾ: 15 ਅਮਰੀਕੀ ਸੂਬਿਆਂ ਵੱਲੋਂ ਟਰੰਪ ਖ਼ਿਲਾਫ਼ ਮੁਕੱਦਮਾ

By uscreative Published 2 min read

ਨਿਊਯਾਰਕ:-ਨੌਜਵਾਨ ਇਮੀਗਰਾਂਟਾਂ ਨੂੰ ਅਮਰੀਕਾ ਤੋਂ ਬਾਹਰ ਕੱਢਣ ਦੇ ਅਮਰੀਕੀ ਸਦਰ ਡੋਨਲਡ ਟਰੰਪ ਦੇ ਫ਼ੈਸਲੇ ਖ਼ਿਲਾਫ਼ ਮੁਲਕ ਦੇ 15 ਸੂਬਿਆਂ ਅਤੇ ਕੋਲੰਬੀਆ ਜ਼ਿਲ੍ਹੇ ਨੇ ਮੁਕੱਦਮਾ ਦਾਇਰ ਕੀਤਾ ਹੈ। ਨਿਊਯਾਰਕ ਸੂਬੇ ਦੇ ਅਟਾਰਨੀ ਜਨਰਲ ਨੇ ਇਨ੍ਹਾਂ ਪਰਵਾਸੀਆਂ ਨੂੰ ‘ਅਮਰੀਕਾ ਲਈ ਬਹੁਤ ਵਧੀਆ’ ਕਰਾਰ ਦਿੱਤਾ ਹੈ।

ਸ੍ਰੀ ਟਰੰਪ ਨੇ ਅਮਰੀਕਾ ਵਿੱਚ ਬੱਚਿਆਂ ਵਜੋਂ ਗ਼ੈਰਕਾਨੂੰਨੀ ਢੰਗ ਲਿਆਂਦੇ ਗਏ ਜਾਂ ਆਪਣੇ ਮਾਪਿਆਂ ਨਾਲ ਪੁੱਜੇ ਪਰਵਾਸੀਆਂ ਨੂੰ ਕਾਰਵਾਈ ਤੋਂ ਛੋਟ ਦਿੰਦੇ ਪ੍ਰੋਗਰਾਮ ‘ਡੀਏਸੀਏ’ ਨੂੰ ਖ਼ਤਮ ਕਰਨ ਦਾ ਫ਼ੈਸਲਾ ਕੀਤਾ ਹੈ। ਬਰੂਕਲਿਨ ਦੀ ਫੈਡਰਲ ਅਦਾਲਤ ਵਿੱਚ ਦਾਇਰ ਮੁਕੱਦਮੇ ਵਿੱਚ ਇਸ ਗ਼ੈਰਕਾਨੂੰਨੀ ਫ਼ੈਸਲੇ ਨੂੰ ਰੱਦ ਕਰਨ ਦੀ ਬੇਨਤੀ ਕੀਤੀ ਗਈ ਹੈ। ਇਸ ਵਿੱਚ ਕਿਹਾ ਗਿਆ ਹੈ ਕਿ ਇਹ ਸ੍ਰੀ ਟਰੰਪ ਦੇ ‘ਪਹਿਲੇ ਐਲਾਨਾਂ ਦਾ ਸਿੱਟਾ ਹੈ… ਤਾਂ ਕਿ ਮੈਕਸੀਕਨ ਪਿਛੋਕੜ ਵਾਲੇ ਲੋਕਾਂ ਨੂੰ ਸਜ਼ਾ ਦਿੱਤੀ ਜਾ ਸਕੇ।” ਇਹ ਮੁਕੱਦਮਾ ਦਾਇਰ ਕਰਨ ਵਾਲੇ ਸਾਰੇ ਸੂਬੇ ਡੈਮੋਕ੍ਰੈਟਿਕ ਪਾਰਟੀ ਦੀ ਹਕੂਮਤ ਵਾਲੇ ਹਨ, ਜਿਥੇ ਅਜਿਹੇ ਪਰਵਾਸੀਆਂ ਦੀ ਗਿਣਤੀ ਹਜ਼ਾਰਾਂ ਤੋਂ ਲੱਖਾਂ ਤੱਕ ਵਿੱਚ ਹੈ।

ਨਿਊਯਾਰਕ ਦੇ ਅਟਾਰਨੀ ਜਨਰਲ ਐਰਿਕ ਟੀ. ਸ਼ਨਾਈਡਰਮੈਨ ਨੇ ਫ਼ੈਸਲੇ ਨੂੰ ‘ਜ਼ਾਲਮਾਨਾ, ਕਾਹਲੀ ਵਿੱਚ ਲਿਆ ਤੇ ਗ਼ੈਰਇਨਸਾਨੀ’ ਅਤੇ ਲਾਤੀਨੀ ਤੇ ਮੈਕਸੀਕਨ ਲੋਕਾਂ ਖ਼ਿਲਾਫ਼ ਸ੍ਰੀ ਟਰੰਪ ਦੀ ਨਿਜੀ ਕਿੜਬਾਜ਼ੀ ਦਾ ਸਿੱਟਾ ਕਰਾਰ ਦਿੱਤਾ ਹੈ। ਇਨ੍ਹਾਂ ਸੂਬਿਆਂ ਵਿੱਚ ਨਿਊਯਾਰਕ ਤੋਂ ਇਲਾਵਾ ਮੈਸਾਚਿਊਸੈਟਸ, ਵਾਸ਼ਿੰਗਟਨ, ਕਨੈਕਟੀਕਟ, ਡੈਲਾਵੇਅਰ, ਕੋਲੰਬੀਆ ਜ਼ਿਲ੍ਹਾ, ਹਵਾਈ, ਇਲੀਨੋਇਸ, ਨਿਊ ਮੈਕਸਿਕੋ, ਉਤਰੀ ਕੈਰੋਲਾਈਨਾ, ਇਓਵਾ, ਓਰੇਗੌਨ, ਪੈਨਸਿਲਵੇਨੀਆ, ਰੋਡ ਆਈਲੈਂਡ, ਵਰਮੌਂਟ ਤੇ ਵਰਜੀਨੀਆ ਸ਼ਾਮਲ ਹਨ।

uscreative Punjab Guardian · Surrey
ਸੰਬੰਧਿਤ ਖ਼ਬਰਾਂ Related International →
Share on WhatsApp