ਸੁਖਦੇਵ ਗਰਗ, ਜਗਰਾਓਂ : ਡੀਏਵੀ ਸੈਂਟਨਰੀ ਪਬਲਿਕ ਸਕੂਲ ਜਗਰਾਓਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਵਸ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਪਿੰ੍ਸੀਪਲ ਵੇਦ ਵਰਤ ਪਲਾਹ ਨੇ ਦੱਸਿਆ ਕਿ ਸ੍ਰੀ ਗੁਰੂ ਗੰ੍ਥ ਸਾਹਿਬ ਜੀ ਦੀ ਹਜ਼ੂਰੀ ‘ਚ ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਸੁਖਮਨੀ ਸਾਹਿਬ ਜੀ ਦੇ ਪਾਠ ਅਤੇ ਸ਼ਬਦ ਗਾਇਣ ਕੀਤਾ ਗਿਆ। ਵਿਦਿਆਰਥੀਆਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਨਾਲ ਸੰਬੰਧਿਤ ਕਵਿਤਾਵਾਂ ਵੀ ਪੇਸ਼ ਕੀਤੀਆਂ ਗਈਆਂ। ਇਸ ਮੌਕੇ ਸਕੂਲ ਦੇ ਵਿਕਾਸ, ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਚੜ੍ਹਦੀ ਕਲਾ, ਸਰੀਰਕ ਤੰਦਰੁਸਤੀ ਲਈ ਅਰਦਾਸ ਵੀ ਕੀਤੀ ਗਈ। ਪਿੰ੍ਸੀਪਲ ਵੇਦ ਵਰਤ ਪਲਾਹ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਸਿੱਖਿਆਵਾਂ ਤੋਂ ਜਾਣੂ ਕਰਵਾਉਂਦੇ ਹੋਏ ਵਿਦਿਆਰਥੀਆਂ ਨੂੰ ਅਜਿਹੇ ਮਹਾਪੁਰਖਾਂ ਦੇ ਗੁਰਪੁਰਬ ਮਨਾਉਣ ਅਤੇ ਉਨਾਂ੍ਹ ਦੀਆਂ ਸਿੱਖਿਆਵਾਂ ਤੋਂ ਸੇਧ ਲੈਣ ਦੀ ਸਿੱਖਿਆ ਦਿੱਤੀ। ਵਿਦਿਆਰਥੀਆਂ ਤੇ ਅਧਿਆਪਕਾਂ ਵੱਲੋਂ ਲੋੜਵੰਦਾਂ ਦੀ ਸਹਾਇਤਾ ਕਰਨ ਲਈ ਕੱਪੜੇ ਵੀ ਦਿੱਤੇ ਗਏ। ਵਿਦਿਆਰਥੀਆਂ ਨੂੰ ਕੜਾਹ- ਪ੍ਰਸ਼ਾਦ ਵੰਡਿਆ ਗਿਆ ਅਤੇ ਲੰਗਰ ਵੀ ਲਗਾਇਆ ਗਿਆ।
ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਦਾ 93ਵਾਂ ਜਨਮ ਦਿਨ ਸਾਹਿਤਕ ਮਿਲਣੀ ਵਜੋਂ ਮਨਾਇਆ
ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਦਾ 93ਵਾਂ ਜਨਮ ਦਿਨ ਸਾਹਿਤਕ ਮਿਲਣੀ ਵਜੋਂ ਮਨਾਇਆ ਸਰੀ, 8 ਅਗਸਤ (ਹਰਦਮ ਮਾਨ)- ਵੈਨਕੂਵਰ ਵਿਚਾਰ ਮੰਚ ਅਤੇ ਗ਼ਜ਼ਲ ਮੰਚ ਸਰੀ ਵੱਲੋਂ ਪ੍ਰਸਿੱਧ ਪੰਜਾਬੀ ਨਾਵਲਕਾਰ


