ਸਟਾਫ ਰਿਪੋਰਟਰ, ਅੰਮਿ੍ਤਸਰ : ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਗੰ੍ਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ‘ਤੇ 16 ਸਤੰਬਰ 2023 ਨੂੰ ਜ਼ਿਲ੍ਹਾ ਅੰਮਿ੍ਤਸਰ ਵਿਚ ਸਥਾਨਕ ਛੁੱਟੀ ਘੋਸ਼ਿਤ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਅਮਿਤ ਤਲਵਾੜ ਡਿਪਟੀ ਕਮਿਸ਼ਨਰ ਅੰਮਿ੍ਤਸਰ ਨੇ ਦੱਸਿਆ ਕਿ 16 ਸਤੰਬਰ 2023 ਨੂੰ ਅੰਮਿ੍ਤਸਰ ਜ਼ਿਲ੍ਹੇ ਦੇ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਵਿੱਦਿਅਕ ਅਦਾਰਿਆਂ ਵਿਚ ਛੁੱਟੀ ਰਹੇਗੀ। ਇਸ ਮੌਕੇ ਅਮਿਤ ਤਲਵਾੜ ਨੇ ਸਮੂਹ ਸ਼ਹਿਰ ਵਾਸੀਆਂ ਨੂੰ ਪਹਿਲਾ ਪ੍ਰਕਾਸ਼ ਗੁਰਪੁਰਬ ਸਾਹਿਬ ਸ੍ਰੀ ਗੁਰੂ ਗੰ੍ਥ ਸਾਹਿਬ ਜੀ ਦੀ ਵਧਾਈ ਦਿੱਤੀ।
ਸਿਟੀ ਨੇ ਨਿਊਟਨ ਕਮਿਊਨਿਟੀ ਸੈਂਟਰ ਪ੍ਰੋਜੈਕਟ ਲਈ ਅਗਲਾ ਕਦਮ ਚੁੱਕਿਆ
ਪ੍ਰੀ-ਕੰਸਟਰੱਕਸ਼ਨ ਅਤੇ ਡਿਜ਼ਾਈਨ ਸੇਵਾਵਾਂ ਦਾ ਠੇਕਾ ਦਿੱਤਾ ਸਰੀ, ਬੀ.ਸੀ.- ਸੋਮਵਾਰ ਨੂੰ, ਸਿਟੀ ਕੌਂਸਲ ਨੇ ਨਿਊਟਨ ਕਮਿਊਨਿਟੀ ਸੈਂਟਰ ਲਈ ਪ੍ਰੀ-ਕੰਸਟਰੱਕਸ਼ਨ ਅਤੇ ਡਿਜ਼ਾਈਨ ਸੇਵਾਵਾਂ ਦੇ ਠੇਕੇ ਨੂੰ ਮਨਜ਼ੂਰੀ ਦਿੱਤੀ।



