Ad-Time-For-Vacation.png

ਡੇਰਾ ਸਿਰਸਾ ਨਾਲ ਜੁੜੇ ਬੇਅਦਬੀ ਦੇ ਤਾਰ, ਵਿਸ਼ੇਸ਼ ਜਾਂਚ ਟੀਮ ਦੀ ਰਿਪੋਰਟ ‘ਚ ਵੱਡੇ ਖੁਲਾਸੇ

ਚੰਡੀਗੜ੍ਹ: ਪੰਜਾਬ ਵਿੱਚ ਵੱਖ-ਵੱਖ ਥਾਈਂ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਪਿੱਛੇ ਡੇਰਾ ਸਿਰਸਾ ਦੀ ਸ਼ਮੂਲੀਅਤ ਸਾਹਮਣੇ ਆਈ ਹੈ। ਇਸ ਗੱਲ ਦਾ ਖੁਲਾਸਾ ਪਹਿਲਾਂ ਬੇਅਦਬੀ ਮਾਮਲਿਆਂ ਦੀ ਪੜਤਾਲ ਲਈ ਬਣੀ ਵਿਸ਼ੇਸ਼ ਜਾਂਚ ਟੀਮ ਨੇ ਕੀਤਾ ਤੇ ਬਾਅਦ ਵਿੱਚ ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ਕਮਿਸ਼ਨ ਨੇ ਵੀ ਇਸ ਦੀ ਪੁਸ਼ਟੀ ਕਰ ਦਿੱਤੀ। ਇਸ ਗੱਲ ਨੂੰ ਸਾਹਮਣੇ ਆਉਣ ਵਿੱਚ ਇੰਨਾ ਸਮਾਂ ਲੱਗ ਗਿਆ, ਇਸ ਪਿੱਛੇ ਸਿਆਸਤ ਦੀ ਸ਼ਮੂਲੀਅਤ ਸਾਹਮਣੇ ਆਈ ਹੈ।
ਬਾਦਲ ਸਰਕਾਰ ਸਮੇਂ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਦੀ ਪੜਤਾਲ ਕਰਨ ਲਈ ਵਿਸ਼ੇਸ਼ ਜਾਂਚ ਟੀਮ ਬਣਾਈ ਗਈ, ਜਿਸ ਦੀ ਅਗਵਾਈ ਪੰਜਾਬ ਪੁਲਿਸ ਦੇ ਡਿਪਟੀ ਇੰਸਪੈਕਟਰ ਜਨਰਲ ਰਣਬੀਰ ਸਿੰਘ ਖਟੜਾ ਕਰ ਰਹੇ ਹਨ। ਖਟੜਾ ਨੇ ਕੇਸ ਦੀ ਪੈੜ ਨੱਪਦਿਆਂ ਡੇਰਾ ਪ੍ਰੇਮੀ ਮਹਿੰਦਰ ਪਾਲ ਸਿੰਘ ਬਿੱਟੂ ਤੇ ਡੇਰਾ ਮੁਖੀ ਦਾ ਨਿਜੀ ਸਹਾਇਕ ਰਾਕੇਸ਼ ਦਿੜ੍ਹਬਾ ਨੂੰ ਗ੍ਰਿਫ਼ਤਾਰ ਕੀਤਾ।ਖਟੜਾ ਵੱਲੋਂ ਤਿਆਰ ਕੀਤੀ ਰਿਪੋਰਟ ਮੁਤਾਬਕ ਤਤਕਾਲੀ ਅਕਾਲੀ-ਭਾਜਪਾ ਸਰਕਾਰ ਵੱਲੋਂ ਆਪਣੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਦੀ ਫ਼ਿਲਮ ‘ਐਮਐਸਜੀ-2’ ਨੂੰ ਰਿਲੀਜ਼ ਨਾ ਹੋਣ ਦੇਣ ਕਾਰਨ ਡੇਰਾ ਪ੍ਰੇਮੀ ਭੜਕੇ ਹੋਏ ਸਨ। ਰਿਪੋਰਟ ਮੁਤਾਬਕ ਡੇਰੇ ਦੀ 45 ਮੈਂਬਰੀ ਕਮੇਟੀ ਦਾ ਹਿੱਸਾ, ਬਿੱਟੂ ਇਨ੍ਹਾਂ ਬੇਅਦਬੀ ਦੀਆਂ ਘਟਨਾਵਾਂ ਪਿੱਛੇ ਮੁੱਖ ਸਾਜ਼ਿਸ਼ਘਾੜਾ ਸੀ। ਇਸ ਦੇ ਨਾਲ ਹੀ ਇਹ ਵੀ ਤੱਥ ਸਾਹਮਣੇ ਆਏ ਕਿ ਡੇਰੇ ਦੇ ਤਿੰਨ ਸਿਖਰਲੇ ਅਹੁਦੇਦਾਰਾਂ ਨੇ ਡੇਰਾ ਮੁਖੀ ਦੀਆਂ ਪੰਜਾਬ ਵਿੱਚ ਗਤੀਵਿਧੀਆਂ ਦਾ ਵਿਰੋਧ ਕਰਨ ਬਦਲੇ ਸਿੱਖ ਲੀਡਰ ਤੇ ਮੁਤਵਾਜ਼ੀ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੂੰ ਕਤਲ ਕਰਨ ਦੀ ਯੋਜਨਾ ਵੀ ਬਣਾਈ ਸੀ। ਬਾਅਦ ਵਿੱਚ ਇਹ ਯੋਜਨਾ ਰੱਦ ਕਰ ਦਿੱਤੀ ਗਈ।
ਐਸਆਈਟੀ ਮੁਖੀ ਖਟੜਾ ਨੇ ਦੱਸਿਆ ਕਿ ਫ਼ਰੀਦਕੋਟ ਦੇ ਪਿੰਡ ਬੁਰਜ ਢਿੱਲਵਾਂ, ਬਰਗਾੜੀ, ਬਠਿੰਡਾ ਦੇ ਪਿੰਡ ਗੁਰੂਸਰ ਤੇ ਮੋਗਾ ਦੇ ਪਿੰਡ ਮੱਲ੍ਹਕੇ ਵਿੱਚ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਨੂੰ ਜੋੜ ਕੇ ਵੇਖਿਆ ਤਾਂ ਸੁਰਾਗ ਮਿਲਦੇ ਗਏ ਤੇ ਉਹ ਡੇਰੇ ਦੀ ਇਸ ਸਾਜਿਸ਼ ਤਕ ਪਹੁੰਚ ਗਈ। ਜੇਕਰ ਦੇਖਿਆ ਜਾਵੇ ਤਾਂ ਸਰਕਾਰ ਬਦਲਣ ਤੋਂ ਬਾਅਦ ਜਾਂਚ ਵਿੱਚ ਕਾਫੀ ਤੇਜ਼ੀ ਆਈ।ਦਰਅਸਲ, ਡੀਆਈਜੀ ਰਣਬੀਰ ਸਿੰਘ ਖਟੜਾ ਦੇ ਪੁੱਤਰ ਸਤਬੀਰ ਸਿੰਘ ਖਟੜਾ ਨੇ 2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਅਕਾਲੀ ਦਲ ਦੀ ਟਿਕਟ ਤੋਂ ਪਟਿਆਲਾ ਦਿਹਾਤੀ ਸੀਟ ਤੋਂ ਕਾਂਗਰਸ ਦੇ ਉਮੀਦਵਾਰ ਬ੍ਰਹਮ ਮਹਿੰਦਰਾ ਵਿਰੁੱਧ ਚੋਣ ਲਈ ਸੀ, ਪਰ ਹਾਰ ਗਿਆ ਸੀ। ਇਸ ਬਾਰੇ ਖਟੜਾ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਪੁੱਤਰ ਪਿਛਲੀਆਂ ਵਿਧਾਨ ਸਭਾ ਚੋਣਾਂ ਵਿੱਚ ਇਸੇ ਸੀਟ ਤੋਂ ਬਤੌਰ ਆਜ਼ਾਦ ਉਮੀਦਵਾਰ ਚੋਣ ਲੜ ਚੁੱਕਾ ਹੈ। ਉਨ੍ਹਾਂ ਕਿਹਾ ਕਿ ਉਹ ਐਨਜੀਓ ਚਲਾਉਂਦਾ ਹੈ ਤੇ 37 ਸਾਲ ਦਾ ਹੋ ਚੁੱਕਾ ਹੈ ਤੇ ਦੋ ਬੱਚਿਆਂ ਦਾ ਬਾਪ ਹੈ। ਉਹ ਆਪਣੇ ਫੈਸਲੇ ਆਪ ਲੈਂਦਾ ਹੈ।ਇਸ ਟਿਕਟ ਵਿਵਾਦ ‘ਤੇ ਆਮ ਆਦਮੀ ਪਾਰਟੀ ਦੇ ਲੀਡਰ ਸੁਖਪਾਲ ਸਿੰਘ ਖਹਿਰਾ ਨੇ ਵੀ ਕਿਹਾ ਕਿ ਬੇਸ਼ੱਕ ਖਟੜਾ ਦੇ ਪੁੱਤਰ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ਮਿਲੀ ਹੋਵੇ, ਪਰ ਬਤੌਰ ਐਸਆਈਟੀ ਮੁਖੀ ਖਟੜਾ ਨੇ ਕੇਸ ਦੀ ਜਾਂਚ ਕਰ ਤੱਥ ਸਭ ਦੇ ਸਾਹਮਣੇ ਲਿਆਂਦੇ ਹਨ। ਐਸਆਈਟੀ ਨੇ ਆਪਣੀ ਜਾਂਚ ਕਰਕੇ ਰਿਪੋਰਟ ਰਣਜੀਤ ਸਿੰਘ ਕਮਿਸ਼ਨ ਤੇ ਸੀਬੀਆਈ ਨੂੰ ਸੌਂਪ ਦਿੱਤੀ ਹੈ। ਡੇਰਾ ਪ੍ਰੇਮੀ ਫਿਲਹਾਲ ਪੁਲਿਸ ਦੀ ਹਿਰਾਸਤ ਵਿੱਚ ਹਨ ਪਰ ਮਾਮਲੇ ਦੀ ਜਾਂਚ ਹੁਣ ਤੀਜੀ ਥਾਂ ਯਾਨੀ ਸੀਬੀਆਈ ਹਵਾਲੇ ਕੀਤੇ ਜਾਣ ਦੀ ਤਿਆਰੀ ਹੋ ਚੁੱਕੀ ਹੈ ਤੇ ਨਿਆਂ ਮਿਲਣ ਵਿੱਚ ਹਾਲੇ ਸਮਾਂ ਲੱਗਣ ਵਾਲਾ ਹੈ।

Share:

Facebook
Twitter
Pinterest
LinkedIn
matrimonail-ads
On Key

Related Posts

gurnaaz-new flyer feb 23
Elevate-Visual-Studios
Ektuhi Gurbani App
Select your stuff
Categories
Guardian Ads - Qualicare
Get The Latest Updates

Subscribe To Our Weekly Newsletter

No spam, notifications only about new products, updates.