ਡੇਰਾ ਸਿਰਸਾ ਨੇ ਹਾਰ ਦਾ ਠੀਕਰਾ ਅਕਾਲੀ ਦਲ ਸਿਰ ਭੰਨਿਆ

ਡੇਰਾ ਸੱਚਾ ਸੌਦਾ ਸਿਰਸਾ ਨੇ ਚੋਣ ਨਤੀਜਿਆਂ ਮਗਰੋਂ ਠੀਕਰਾ ਸ਼੍ਰੋਮਣੀ ਅਕਾਲੀ ਦਲ ਸਿਰ ਭੰਨ ਦਿੱਤਾ ਹੈ। ਡੇਰਾ ਸਿਰਸਾ ਦੇ ਸਿਆਸੀ ਵਿੰਗ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਖੁੱਲ੍ਹੀ ਹਮਾਇਤ ਦੇਣ ਦਾ ਐਲਾਨ ਕੀਤਾ ਸੀ, ਪਰ ਇਸ ਦੇ ਬਾਵਜੂਦ ਸ਼੍ਰੋਮਣੀ ਅਕਾਲੀ ਦਲ ਨੂੰ ਮਾਲਵੇ ਵਿੱਚ ਵੱਡੀ ਹਾਰ ਦਾ ਸਾਹਮਣਾ ਕਰਨਾ ਪਿਆ।ਕਾਂਗਰਸ ਦੀ ਵੱਡੀ ਜਿੱਤ ਮਗਰੋਂ ਡੇਰਾ ਪੈਰੋਕਾਰਾਂ ਨੇ ਡੇਰਾ ਸਿਰਸਾ ਦੇ ਸਿਆਸੀ ਵਿੰਗ ‘ਤੇ ਵੀ ਉਂਗਲਾਂ ਚੁੱਕਣੀਆਂ ਸ਼ੁਰੂ ਕਰ ਦਿੱਤੀਆਂ ਹਨ।

ਬਠਿੰਡਾ-ਮਾਨਸਾ ਵਿੱਚ ਅਕਾਲੀ ਦਲ ਸਿਰਫ਼ ਸਰਦੂਲਗੜ੍ਹ ਸੀਟ ਹੀ ਜਿੱਤ ਸਕਿਆ, ਇੱਥੋਂ ਤੱਕ ਕਿ ਡੇਰਾ ਸਿਰਸਾ ਦੇ ਮੁਖੀ ਦੇ ਨੇੜਲੇ ਰਿਸ਼ਤੇਦਾਰ ਹਰਮਿੰਦਰ ਸਿੰਘ ਜੱਸੀ, ਜੋ ਮੌੜ ਹਲਕੇ ਤੋਂ ਕਾਂਗਰਸੀ ਉਮੀਦਵਾਰ ਸਨ, ਨੂੰ ਵੀ ਵੱਡੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਜੱਸੀ ਹਲਕਾ ਮੌੜ ਤੋਂ ਤੀਜੇ ਨੰਬਰ ‘ਤੇ ਰਹੇ ਹਨ।ਹਲਕਾ ਤਲਵੰਡੀ ਸਾਬੋ ਵਿੱਚ ਡੇਰਾ ਸਿਰਸਾ ਦਾ ਵੱਡਾ ਵੋਟ ਬੈਂਕ ਹੈ, ਜਿੱਥੇ ਅਕਾਲੀ ਉਮੀਦਵਾਰ ਜੀਤਮਹਿੰਦਰ ਸਿੰਘ ਸਿੱਧੂ ਤੀਜੇ ਨੰਬਰ ‘ਤੇ ਆਏ।

ਬੁਢਲਾਡਾ ਹਲਕੇ ਵਿੱਚ ਵੀ ਡੇਰਾ ਸਿਰਸਾ ਦਾ ਵੱਡਾ ਵੋਟ ਬੈਂਕ ਹੈ, ਪਰ ਇੱਥੋਂ ਵੀ ਅਕਾਲੀ ਉਮੀਦਵਾਰ ਹਾਰ ਗਿਆ।ਹਲਕਾ ਰਾਮਪੁਰਾ ਵਿੱਚ ਡੇਰਾ ਸਿਰਸਾ ਦਾ ਮੁੱਖ ਸਲਾਬਤਪੁਰਾ ਡੇਰਾ ਹੈ, ਜਿੱਥੋਂ ਅਕਾਲੀ ਉਮੀਦਵਾਰ ਸਿਕੰਦਰ ਸਿੰਘ ਮਲੂਕਾ ਨੂੰ ਵੱਡੀ ਹਾਰ ਦਾ ਸਾਹਮਣਾ ਕਰਨਾ ਪਿਆ।

ਡੇਰਾ ਸਿਰਸਾ ਦੇ ਸਿਆਸੀ ਵਿੰਗ ਦੇ ਚੇਅਰਮੈਨ ਰਾਮ ਸਿੰਘ ਦਾ ਕਹਿਣਾ ਸੀ ਕਿ ਸ਼੍ਰੋਮਣੀ ਅਕਾਲੀ ਦਲ ਦਾ ਆਪਣਾ ਗ੍ਰਾਫ਼ ਹੀ ਏਨਾ ਡਿੱਗ ਚੁੱਕਾ ਸੀ ਕਿ ਉਹ ਡੇਰਾ ਪੈਰੋਕਾਰਾਂ ਦੀ ਹਮਾਇਤ ਦੇ ਬਾਵਜੂਦ ਜਿੱਤਣ ਦੀ ਸਮਰੱਥਾ ਵਿੱਚ ਨਹੀਂ ਪੁੱਜ ਸਕਿਆ।

ਉਨ੍ਹਾ ਆਖਿਆ ਕਿ ਡੇਰਾ ਸਿਰਸਾ ਦੀ ਹਮਾਇਤ ਕਰਕੇ ਹੀ ਅਕਾਲੀ ਦਲ ਸੱਤ-ਅੱਠ ਸੀਟਾਂ ਤੋਂ 15 ਸੀਟਾਂ ਤੱਕ ਪੁੱਜਾ ਹੈ।ਚੇਅਰਮੈਨ ਰਾਮ ਸਿੰਘ ਨੇ ਮੰਨਿਆ ਕਿ ਡੇਰਾ ਪੈਰੋਕਾਰਾਂ ਵਿੱਚ ਅਕਾਲੀ ਦਲ ਖ਼ਿਲਾਫ਼ ਪੁਰਾਣਾ ਰੋਸ ਸੀ, ਪਰ ਇਸ ਦੇ ਬਾਵਜੂਦ ਡੇਰਾ ਪੈਰੋਕਾਰਾਂ ਨੇ ਅਕਾਲੀ ਉਮੀਦਵਾਰਾਂ ਨੂੰ ਵੋਟ ਪਾਈ।ਉਨ੍ਹਾਂ ਆਖਿਆ ਕਿ ਬਦਲਾਅ ਦੀ ਹਵਾ ਕਰਕੇ ਅਕਾਲੀ ਦਲ ਹਾਰਿਆ। ਉਧਰ ਅਕਾਲੀ ਉਮੀਦਵਾਰ ਸਿਕੰਦਰ ਸਿੰਘ ਮਲੂਕਾ ਨੇ ਅੱਜ ਨਤੀਜਿਆਂ ਮਗਰੋਂ ਆਖਿਆ ਕਿ ਡੇਰਾ ਸਿਰਸਾ ਦੇ ਪੈਰੋਕਾਰਾਂ ਨੇ ਅਕਾਲੀ ਉਮੀਦਵਾਰਾਂ ਨੂੰ ਵੋਟ ਭੁਗਤਾਈ ਹੈ।

Share:

Facebook
Twitter
Pinterest
LinkedIn
matrimonail-ads
On Key

Related Posts

ਲੈਂਗਲੀ ਬੈਂਕਿਉਟ ਹਾਲ ਐਡਰਗਰੋਵ ਵਿਖੇ ਵਿੱਚ ਅਕਾਲੀਆਂ ਨੇ ਕੀਤਾ ਭਾਰੀ ਇਕੱਠ

ਸਰੀ, -ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਪ੍ਰਵਾਸੀ ਪੰਜਾਬੀਆਂ ਨੂੰ ਪਾਰਟੀ ਦੀਆਂ ਨੀਤੀਆਂ ਨਾਲ ਜੋੜ੍ਹਨ, ਪ੍ਰਵਾਸੀਆਂ ਦੀਆਂ ਸਮੱਸਿਆਵਾਂ ਅਤੇ ਸੁਝਾਅ ਜਾਨਣ ਲਈ ਭੇਜੇ ਪਾਰਟੀ ਦੇ ਸੀਨੀਅਰ

ਸਰੀ ਵਿੱਚ ਖੁੱਲਿਆ ਪਹਿਲਾ ਮੇਟਿਸ ਚਾਈਲਡ ਕੇਅਰ ਸੈਂਟਰ 48 ਥਾਵਾਂ ਪ੍ਰਦਾਨ ਕਰੇਗਾ

ਸਰੀ, ਬੀ.ਸੀ. – ਬ੍ਰਿਜਵਿਊ ਕਮਿਊਨਿਟੀ ਸੈਂਟਰ ਵਿਖੇ ਰਿਵਰ ਐਂਡ ਵਿਲੋਜ਼ ਅਰਲੀ ਲਰਨਿੰਗ ਐਂਡ ਚਾਈਲਡ ਕੇਅਰ ਸੈਂਟਰ ਦੇ ਉਦਘਾਟਨ ਨਾਲ ਸਰੀ ਦੇ ਪਰਿਵਾਰਾਂ ਨੂੰ ਜਲਦੀ ਹੀ 48 ਨਵੀਆਂ ਬਾਲ-ਦੇਖਭਾਲ ਥਾਵਾਂ

ਦਸ਼ਮੇਸ਼-ਪਿਤਾ ਬਖ਼ਸ਼ਿਸ਼ : ਪਵਿੱਤਰ ਗੰਗਾ ਸਾਗਰ ਸੁੱਚੀ ਸੇਵਾ-ਸੰਭਾਲ’  ਸਰੀ ਵਿੱਚ ਕਿਤਾਬ ਲੋਕ ਅਰਪਣ ਸਮਾਗਮ

ਸਰੀ (ਰਸ਼ਪਾਲ ਸਿੰਘ ਗਿੱਲ) ਸਿੱਖ ਜਗਤ ਵਿੱਚ ਸਤਿਕਾਰਯੋਗ ਸ਼ਖਸੀਅਤ ਰਾਏ ਕਲ੍ਹਾ ਸਾਹਿਬ ਦੀ ਨੌਵੀਂ ਪੀੜ੍ਹੀ ਅਤੇ ਪਾਕਿਸਤਾਨ ਦੇ ਸਾਬਕਾ ਪਾਰਲੀਮੈਂਟਰੀ ਸਕੱਤਰ ਰਾਏ ਅਜ਼ੀਜ਼ੁੱਲਾ ਖ਼ਾਨ ਸਾਹਿਬ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.