Skip to content
Monday, November 2, 2026 4°C · Clear · Surrey, BC
ਪੰਜਾਬ ਗਾਰਡੀਅਨ
The Punjab Guardian
Surrey, British Columbia · Est. 2016 · Weekly
Sections ਮੁੱਖ ਪੰਨਾHome ਤਾਜ਼ਾ ਖ਼ਬਰਾਂਪੰਜਾਬਕੈਨੇਡਾਅਮਰੀਕਾਭਾਰਤਦੁਨੀਆਖੇਡਾਂਮਨੋਰੰਜਨਕਾਰੋਬਾਰਧਰਮਸ਼ਰਧਾਂਜਲੀਸਿਹਤ
Canada

ਡੇਰਾ ਸਿਰਸਾ ਮੁਖੀ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ

By Admin Published 2 min read

ਨਵੀਂ ਦਿੱਲੀ: ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਸੁਪਰੀਮ ਕੋਰਟ ਨੇ ਡੇਰਾ ਮੁਖੀ ਵੱਲੋਂ ਦਾਇਰ ਪਟੀਸ਼ਨ ਨੂੰ ਰੱਦ ਕਰਦਿਆਂ ਪੰਚਕੁਲਾ ਕੋਰਟ ਨੂੰ ਹਰੀ ਝੰਡੀ ਦਿੰਦਿਆਂ ਕਿਹਾ ਹੈ ਕਿ ਗੁਰਮੀਤ ਰਾਮ ਰਹੀਮ ਖਿਲਾਫ ਚੱਲ ਰਹੇ 1999 ਦੇ ਰੇਪ ਮਾਮਲੇ ‘ਚ ਫੈਸਲਾ ਸੁਣਾਇਆ ਜਾਵੇ। ਇਸ ਦੇ ਨਾਲ ਹੀ ਹੁਣ ਸੀਬੀਆਈ ਕੋਰਟ ਪੰਚਕੁਲਾ ‘ਚ ਚੱਲ ਰਹੇ ਰੇਪ ਮਾਮਲੇ ‘ਚ ਫੈਸਲਾ ਸੁਣਾਉਣ ਲਈ ਰਾਹ ਪੱਧਰਾ ਹੋ ਗਿਆ ਹੈ। ਮਾਮਲੇ ‘ਚ ਸੁਣਵਾਈ ਪੂਰੀ ਹੋ ਚੁੱਕੀ ਹੈ। ਹੁਣ ਕਿਸੇ ਵੇਲੇ ਵੀ ਡੇਰਾ ਮੁਖੀ ਖਿਲਾਫ ਰੇਪ ਮਾਮਲੇ ‘ਚ ਫੈਸਲਾ ਆ ਸਕਦਾ ਹੈ।

ਦਰਅਸਲ ਡੇਰਾ ਮੁਖੀ ਵੱਲੋਂ ਲਗਾਤਾਰ ਪਹਿਲਾਂ ਸੀਬੀਆਈ ਕੋਰਟ ਪੰਚਕੁਲਾ, ਹਾਈਕੋਰਟ ਤੇ ਹੁਣ ਸੁਪਰੀਮ ਕੋਰਟ ‘ਚ ਪਟੀਸ਼ਨਾਂ ਦਾਇਰ ਕਰ ਮਾਮਲੇ ਫੈਸਲੇ ‘ਤੇ ਰੋਕ ਲਗਾਉਣ ਦੀ ਮੰਗ ਕੀਤੀ ਜਾ ਰਹੀ ਸੀ। ਉਸ ਵੱਲੋਂ ਦਾਇਰ ਦੋ ਪਟੀਸ਼ਨਾਂ ‘ਚੋਂ ਇੱਕ ਪਟੀਸ਼ਨ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਸੀਬੀਆਈ ਨੇ ਮਾਮਲੇ ਵਿੱਚ ਦੋ ਜਾਂਚ ਅਧਿਕਾਰੀਆਂ ਦੇ ਬਿਆਨ ਦਰਜ ਨਹੀਂ ਕੀਤੇ। ਇਨ੍ਹਾਂ ਅਧਿਕਾਰੀਆਂ ਨੇ ਹੀ ਪੀੜਤ ਸਾਧਵੀਆਂ ਦੇ ਬਿਆਨ ਦਰਜ ਕੀਤੇ ਸਨ। ਦਾਅਵਾ ਕੀਤਾ ਗਿਆ ਹੈ ਕਿ ਬਿਆਨ ਵਿੱਚ ਰੇਪ ਦੀ ਗੱਲ ਹੀ ਨਹੀਂ ਸੀ। ਦੂਸਰੀ ਪਟੀਸ਼ਨ ‘ਚ ਪੀੜਤ ਸਾਧਵੀਆਂ ਦੇ ਬਿਆਨਾਂ ਦੀ ਕਾਪੀ ਦੀ ਮੰਗ ਕੀਤੀ ਗਈ ਸੀ। ਪਰ ਦੋਵੇਂ ਪਟੀਸ਼ਨਾਂ ਪਹਿਲਾਂ ਸੀਬੀਆਈ ਕੋਰਟ, ਹਾਈਕੋਰਟ ਤੇ ਹੁਣ ਸੁਪਰੀਮ ਕੋਰਟ ਵੱਲੋਂ ਰੱਦ ਕਰ ਦਿੱਤੀਆਂ ਹਨ।ਜਿਕਰਯੋਗ ਹੈ ਕਿ ਗੁਰਮੀਤ ਰਾਮ ਰਹੀਮ ਖਿਲਾਫ ਇੱਕ ਗੁੰਮਨਾਮ ਚਿੱਠੀ ਰਾਹੀਂ ਰੇਪ ਸਮੇਤ ਕਈ ਗੰਭੀਰ ਇਲਜ਼ਾਮ ਲਗਾਏ ਗਏ ਸਨ। ਮਾਮਲੇ ਦੀ ਲੰਬੀ ਜਾਂਚ ਤੋਂ ਬਾਅਦ ਸੀਬੀਆਈ ਨੇ ਇਹ ਮਾਮਲਾ ਦਰਜ ਕੀਤਾ ਸੀ। ਡੇਰਾ ਮੁਖੀ ਖਿਲਾਫ ਰੇਪ ਸਮੇਤ 2 ਕਤਲ ਦੇ ਮਾਮਲਿਆਂ ‘ਚ ਵੀ ਸੁਣਵਾਈ ਚੱਲ ਰਹੀ ਹੈ।

Admin Punjab Guardian · Surrey
ਸੰਬੰਧਿਤ ਖ਼ਬਰਾਂ Related Canada →
Share on WhatsApp