Skip to content
Wednesday, October 28, 2026 6°C · Clear · Surrey, BC
ਪੰਜਾਬ ਗਾਰਡੀਅਨ
The Punjab Guardian
Surrey, British Columbia · Est. 2016 · Weekly
Sections ਮੁੱਖ ਪੰਨਾHome ਤਾਜ਼ਾ ਖ਼ਬਰਾਂਪੰਜਾਬਕੈਨੇਡਾਅਮਰੀਕਾਭਾਰਤਦੁਨੀਆਖੇਡਾਂਮਨੋਰੰਜਨਕਾਰੋਬਾਰਧਰਮਸ਼ਰਧਾਂਜਲੀਸਿਹਤ
ਭਾਰਤ India

ਡੇਰਾ ਸਿਰਸਾ ਮੁੱਦਾ: ਦਿੱਲੀ ਕਮੇਟੀ ਚੋਣਾਂ ਕਾਰਨ ਬਾਦਲ ਦਲ ਦੇ ਆਗੂਆਂ ਖਿਲਾਫ ‘ਜਾਂਚ’ ‘ਚ ਹੋ ਰਹੀ ਦੇਰੀ

By Admin Published 2 min read

ਚੰਡੀਗੜ੍ਹ: 4 ਫਰਵਰੀ ਨੂੰ ਹੋਈਆਂ ਪੰਜਾਬ ਵਿਧਾਨ ਸਭਾ ਚੋਣਾਂ ਮੌਕੇ ਸ੍ਰੀ ਅਕਾਲ ਤਖ਼ਤ ਦੇ ਹੁਕਮਨਾਮੇ ਦੀ ਉਲੰਘਣਾ ਕਰਕੇ ਬਾਦਲ ਦਲ ਦੇ ਆਗੂਆਂ ਵੱਲੋਂ ਡੇਰਾ ਸਿਰਸਾ ਤੋਂ ਸਿਆਸੀ ਹਮਾਇਤ ਲੈਣ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗਠਿਤ ਤਿੰਨ ਮੈਂਬਰੀ ਪੜਤਾਲੀਆ ਕਮੇਟੀ ਦੀ ਮਿਆਦ ਸੋਮਵਾਰ (13 ਫਰਵਰੀ) ਨੂੰ ਜਾਂਚ ਦੇ ਬਗੈਰ ਹੀ ਬਿਨਾ ਕਿਸੇ ਸਿੱਟੇ ‘ਤੇ ਅੱਪੜਿਆਂ ਖਤਮ ਹੋ ਗਈ।

ਜ਼ਿਕਰਯੋਗ ਹੈ ਕਿ 6 ਫਰਵਰੀ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਥਾਪੇ ਗਏ “ਅਕਾਲ ਤਖਤ ਸਾਹਿਬ ਦੇ ਜਥੇਦਾਰ ਦੇ ਆਦੇਸ਼ਾਂ” ‘ਤੇ ਸ਼੍ਰੋਮਣੀ ਕਮੇਟੀ ਨੇ ਤਿੰਨ ਮੈਂਬਰੀ ਜਾਂਚ ਕਮੇਟੀ ਬਣਾਉਂਦਿਆਂ ਐਲਾਨ ਕੀਤਾ ਸੀ ਕਿ ਇਹ ਜਾਂਚ ਇੱਕ ਹਫ਼ਤੇ ‘ਚ ਮੁਕੰਮਲ ਕੀਤੀ ਜਾਵੇਗੀ। ਪਰ ਹੁਣ ਹਫ਼ਤਾ ਗੁਜ਼ਰਨ ਦੇ ਬਾਵਜੂਦ ਜਾਂਚ ਕਮੇਟੀ ਕਿਸੇ ਵੀ ਸਿੱਟੇ ‘ਤੇ ਨਹੀਂ ਅੱਪੜੀ।

ਇਸ ਸਬੰਧੀ ਮੀਡੀਆ ਨੇ ਜਦੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬੰਡੂਗਰ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਦਾ ਕਹਿਣਾ ਸੀ ਕਿ ਜਾਂਚ ਕਮੇਟੀ ਨੇ ਹਾਲੇ ਕੁਝ ਵੀ ਰਿਪੋਰਟ ਨਹੀਂ ਦਿੱਤੀ। ਜੇ ਜਾਂਚ ਕਮੇਟੀ ਹੋਰ ਸਮਾਂ ਚਾਹੇਗੀ ਤਾਂ ਸ਼੍ਰੋਮਣੀ ਕਮੇਟੀ ਵਿਚਾਰ ਕਰ ਸਕਦੀ ਹੈ।ਦੂਜੇ ਪਾਸੇ ਜਾਂਚ ਕਮੇਟੀ ਦੇ ਮੈਂਬਰ ਗੁਰਚਰਨ ਸਿੰਘ ਗਰੇਵਾਲ ਨੇ ਦੱਸਿਆ ਕਿ ਕਮੇਟੀ ਦੀ ਬੈਠਕ ਸੋਮਵਾਰ ਨੂੰ ਦੇਰ ਸ਼ਾਮ ਲੁਧਿਆਣਾ ‘ਚ ਹੋ ਰਹੀ ਹੈ। ਪਰ ਦੇਰ ਰਾਤ ਤੱਕ ਕਮੇਟੀ ਦੀ ਬੈਠਕ ਸਬੰਧੀ ਕੋਈ ਵੀ ਜਾਣਕਾਰੀ ਨਹੀਂ ਮਿਲੀ।
ਮੰਨਿਆ ਇਹ ਜਾ ਰਿਹਾ ਹੈ ਕਿ ਦਿੱਲੀ ਗੁਰਦੁਆਰਾ ਚੋਣਾਂ ਨੂੰ ਮੁੱਖ ਰੱਖਦਿਆਂ “ਜਾਂਚ” ਦਾ ਕੰਮ ਲਮਕਾਇਆ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਦੇ ਅੰਦਰੂਨੀ ਸੂਤਰਾਂ ਦਾ ਕਹਿਣਾ ਹੈ ਕਿ ਸਿੱਖ ਆਗੂਆਂ ਦੇ ਦੋਸ਼ੀ ਹੋਣ ਲਈ ਪੁਖਤਾ ਸਬੂਤ ਮੌਜੂਦ ਹਨ।

Admin Punjab Guardian · Surrey
ਸੰਬੰਧਿਤ ਖ਼ਬਰਾਂ Related ਭਾਰਤ India →
Share on WhatsApp