Ad-Time-For-Vacation.png

ਡੇਰੇ ਦਾ ਸਮਰਥਨ ਅਕਾਲੀ ਦਲ ਨੂੰ ਪੈ ਸਕਦਾ ਹੈ ਪੁੱਠਾ

ਸਿੱਖ ਜਥੇਬੰਦੀਆਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਬਾਈਕਾਟ ਦੀ ਅਪੀਲ

ਅੰਮ੍ਰਿਤਸਰ:- ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਡੇਰਾ ਸਿਰਸਾ ਦਾ ਸਮਰਥਨ ਹਾਸਲ ਕਰਨ ਵਾਲੇ ਸ਼੍ਰੋਮਣੀ ਅਕਾਲੀ ਦਲ ਲਈ ਇਹ ਪਾਸਾ ਉਲਟਾ ਵੀ ਪੈ ਸਕਦਾ ਹੈ। ਇਸ ਸਮਰਥਨ ਤੋਂ ਬਾਅਦ ਡੇਰਾ ਵਿਰੋਧੀ ਸਿੱਖ ਵੋਟ ਸ਼੍ਰੋਮਣੀ ਅਕਾਲੀ ਦਲ ਤੋਂ ਵੱਖ ਹੋਣ ਦਾ ਖ਼ਦਸ਼ਾ ਵੱਧ ਗਿਆ ਹੈ। ਵੱਡੀ ਗਿਣਤੀ ਵਿੱਚ ਸਿੱਖ ਜਥੇਬੰਦੀਆਂ ਨੇ ਸ਼੍ਰੋਮਣੀ ਅਕਾਲੀ ਦਲ ਦਾ ਬਾਈਕਾਟ ਕਰਨ ਦੀ ਅਪੀਲ ਕੀਤੀ ਹੈ ਜਦੋਂ ਕਿ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਇਸ ਮੁੱਦੇ ‘ਤੇ ਚੁੱਪ ਧਾਰੀ ਹੋਈ ਹੈ।

ਅਮਰੀਕਾ ਦੀਆਂ ਗੁਰਦੁਆਰਾ ਕਮੇਟੀਆਂ ਅਤੇ ਪੰਥਕ ਜਥੇਬੰਦੀਆਂ ਵੱਲੋਂ ਬਣਾਈ ਗਈ ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ, ਕੋਸਟ (ਯੂਐਸਏ) ਨੇ ਹੰਗਾਮੀ ਮੀਟਿੰਗ ਕਰ ਕੇ ਸ਼੍ਰੋਮਣੀ ਅਕਾਲੀ ਦਲ ਨੂੰ ਡੇਰਾ ਦਲ ਦਾ ਨਾਂ ਦਿੱਤਾ ਹੈ। ਕਮੇਟੀ ਦੇ ਕੋਆਰਡੀਨੇਟਰ ਹਿੰਮਤ ਸਿੰਘ ਵੱਲੋਂ ਜਾਰੀ ਬਿਆਨ ਵਿੱਚ ਦੋਸ਼ ਲਾਇਆ ਗਿਆ ਕਿ ਸ਼੍ਰੋਮਣੀ ਅਕਾਲੀ ਦਲ ਨੇ ਸਿੱਖ ਪ੍ਰੰਪਰਾਵਾਂ ਨੂੰ ਤਿਲਾਂਜਲੀ ਦੇ ਦਿੱਤੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਵੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਖੁਦ ਹੀ ਕਰਾਈਆਂ ਗਈਆਂ ਹਨ।

ਅਕਾਲ ਪੁਰਖ ਕੀ ਫੌਜ, ਸ਼ਹੀਦ ਭਾਈ ਮਨੀ ਸਿੰਘ ਟਕਸਾਲ, ਪੰਥਕ ਤਾਲਮੇਲ ਸੰਗਠਨ, ਅਕਾਲ ਗਤਕਾ ਅਖਾੜਾ, ਗੁਰੂ ਮਾਨਿਉ ਗ੍ਰੰਥ ਸੇਵਕ ਜਥਾ, ਸ੍ਰੀ ਗੁਰੂ ਰਾਮਦਾਸ ਸੇਵਕ ਸਭਾ, ਗੁਰਮਤਿ ਗਿਆਨ ਮਿਸ਼ਨਰੀ ਕਾਲਜ ਲੁਧਿਆਣਾ, ਸਿੱਖ ਮਿਸ਼ਨਰੀ ਕਾਲਜ ਲੁਧਿਆਣਾ, ਸਾਹਿਬਜ਼ਾਦਾ ਜੁਝਾਰ ਸਿੰਘ ਮਿਸ਼ਨਰੀ ਕਾਲਜ ਚੌਂਤਾ ਆਦਿ ਦੇ ਆਗੂਆਂ ਵੱਲੋਂ ਕੀਤੇ ਗਏ ਸਾਂਝੇ ਪੱਤਰਕਾਰ ਸੰਮੇਲਨ ਵਿੱਚ ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਜਸਵਿੰਦਰ ਸਿੰਘ ਐਡਵੋਕੇਟ ਨੇ ਸਿੱਖਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪੂਰਨ ਬਾਈਕਾਟ ਦਾ ਸੱਦਾ ਦਿੱਤਾ।ਸ਼੍ਰੋਮਣੀ ਕਮੇਟੀ ਵੱਲੋਂ ਬਰਖ਼ਾਸਤ ਕੀਤੇ ਪੰਜ ਪਿਆਰਿਆਂ ਨੇ ਮੀਟਿੰਗ ਕਰ ਕੇ ਆਖਿਆ ਕਿ ਡੇਰਾ ਮੁਖੀ ਅਤੇ ਸ਼੍ਰੋਮਣੀ ਅਕਾਲੀ ਦਲ ਵਿਚਾਲੇ ਸਿਆਸੀ ਲੈਣ-ਦੇਣ 2015 ਵਿੱਚ ਹੀ ਹੋ ਗਿਆ ਸੀ। ਉਨ੍ਹਾਂ ਅਕਾਲ ਤਖ਼ਤ ਦੀ ਸਰਵਉੱਚਤਾ ਦੇ ਸਿਧਾਂਤ ਨੂੰ ਧਿਆਨ ਵਿੱਚ ਰੱਖਦਿਆਂ ਜ਼ਮੀਰ ਦੀ ਆਵਾਜ਼ ‘ਤੇ ਵਧੀਆ ਕਿਰਦਾਰ ਅਤੇ ਪੰਥਕ ਸੋਚ ਵਾਲੇ ਉਮੀਦਵਾਰਾਂ ਨੂੰ ਵੋਟਾਂ ਪਾਉਣ ਲਈ ਕਿਹਾ।

Share:

Facebook
Twitter
Pinterest
LinkedIn
matrimonail-ads
On Key

Related Posts

ਸਿਟੀ ਨੇ ਨਿਊਟਨ ਕਮਿਊਨਿਟੀ ਸੈਂਟਰ ਪ੍ਰੋਜੈਕਟ ਲਈ ਅਗਲਾ ਕਦਮ ਚੁੱਕਿਆ

ਪ੍ਰੀ-ਕੰਸਟਰੱਕਸ਼ਨ ਅਤੇ ਡਿਜ਼ਾਈਨ ਸੇਵਾਵਾਂ ਦਾ ਠੇਕਾ ਦਿੱਤਾ ਸਰੀ, ਬੀ.ਸੀ.- ਸੋਮਵਾਰ ਨੂੰ, ਸਿਟੀ ਕੌਂਸਲ ਨੇ ਨਿਊਟਨ ਕਮਿਊਨਿਟੀ ਸੈਂਟਰ ਲਈ ਪ੍ਰੀ-ਕੰਸਟਰੱਕਸ਼ਨ ਅਤੇ ਡਿਜ਼ਾਈਨ ਸੇਵਾਵਾਂ ਦੇ ਠੇਕੇ ਨੂੰ ਮਨਜ਼ੂਰੀ ਦਿੱਤੀ।

Elevate-Visual-Studios
Select your stuff
Categories
Get The Latest Updates

Subscribe To Our Weekly Newsletter

No spam, notifications only about new products, updates.