ਏਜੰਸੀ, ਚੇਨਈ : ਤਾਮਿਲਨਾਡੂ ਦੀ ਰਾਜਧਾਨੀ ਚੇਨਈ ‘ਚ ਰਾਜ ਭਵਨ ਦੇ ਬਾਹਰ ਉਸ ਸਮੇਂ ਹੰਗਾਮਾ ਹੋ ਗਿਆ, ਜਦੋਂ ਇੱਥੇ ਇਕ ਵਿਅਕਤੀ ਨੇ ਪੈਟਰੋਲ ਬੰਬ ਸੁੱਟ ਦਿੱਤਾ। ਪੁਲਿਸ ਨੇ ਮੁਲਜ਼ਮਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਪੁਲਿਸ ਨੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ।

ਸਮਾਚਾਰ ਏਜੰਸੀ ਮੁਤਾਬਕ ਬੁੱਧਵਾਰ ਦੁਪਹਿਰ ਨੂੰ ਇਕ ਵਿਅਕਤੀ ਨੇ ਰਾਜ ਭਵਨ ਦੇ ਮੁੱਖ ਗੇਟ ‘ਤੇ ਪੈਟਰੋਲ ਬੰਬ ਸੁੱਟ ਦਿੱਤਾ। ਪੁਲਿਸ ਨੇ ਦੱਸਿਆ ਕਿ ਪੈਟਰੋਲ ਬੰਬ ਸੁੱਟਣ ਵਾਲੇ ਵਿਅਕਤੀ ਨੂੰ ਤੁਰੰਤ ਹਿਰਾਸਤ ‘ਚ ਲੈ ਲਿਆ ਗਿਆ ਹੈ। ਇਕ ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਦੋਸ਼ੀ ਤੋਂ ਪੈਟਰੋਲ ਬੰਬ ਸੁੱਟਣ ਦੇ ਮਕਸਦ ਬਾਰੇ ਪੁੱਛਗਿੱਛ ਕੀਤੀ ਜਾ ਰਹੀ ਹੈ।