ਲੰਡਨ:-ਬਰਤਾਨੀਆ ‘ਚ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੇ ਆਖ਼ਰੀ ਜਨਤਕ ਸਮਾਗਮ ‘ਚ ਦਾਖਲ ਹੋ ਕੇ ਤਿੰਨ ਸਿੱਖ ਨੌਜਵਾਨਾਂ ਨੇ ਨਾਹਰੇਬਾਜ਼ੀ ਕੀਤੀ। ਸਕੌਟਲੈਂਡ ਯਾਰਡ ਪੁਲਿਸ ਨੇ ਇਨ੍ਹਾਂ ਖਾਲਿਸਤਾਨ ਪੱਖੀਆਂ ਨੂੰ ਪੰਡਾਲ ਤੋਂ ਬਾਹਰ ਕੱਢ ਦਿੱਤਾ। ਇਸ ਦੌਰਾਨ ਹੋਈ ਧੱਕਾਮੁੱਕੀ ਵਿਚ ਇੱਕ ਵਿਅਕਤੀ ਦੇ ਜ਼ਖ਼ਮੀ ਹੋ ਜਾਣ ਦੀ ਵੀ ਖਬਰ ਹੈ। ਇਹ ਘਟਨਾ ਪੱਛਮੀ ਲੰਡਨ ਦੇ ਰਾਈਸਲਿੱਪ ਦੀ ਹੈ ਜਿੱਥੇ ਭਾਰਤੀ ਮੂਲ ਦੇ ਲੋਕਾਂ ਲਈ ਇੰਡੀਅਨ ਓਵਰਸੀਜ਼ ਕਾਂਗਰਸ ਯੂਕੇ ਨੇ ਮੈਗਾ ਕਾਨਫਰੰਸ ਰੱਖੀ ਸੀ। ਇਸ ਦੌਰਾਨ ਖਾਲਿਸਤਾਨ ਦੇ ਤਿੰਨ ਹਮਾਇਤੀ ਸਮਾਗਮ ਦੇ ਪੰਡਾਲ ਅੰਦਰ ਦਾਖਲ ਹੋ ਗਏ ਅਤੇ ਉਨ੍ਹਾਂ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਮਾਰਨੇ ਸ਼ੁਰੂ ਕਰ ਦਿੱਤੇ। ਰਾਹੁਲ ਗਾਂਧੀ ਦੇ ਸਮਾਗਮ ‘ਚ ਪਹੁੰਚਣ ਤੋਂ ਪਹਿਲਾਂ ਸਕਾਟਲੈਂਡ ਯਾਰਡ ਦੇ ਅਧਿਕਾਰੀਆਂ ਨੇ ਉਨ੍ਹਾਂ ਨੂੰ ਬਾਹਰ ਕੱਢ ਦਿੱਤਾ।
ਸਰੀ ਮੇਅਰ ਬਰੈਂਡਾ ਲੌਕ ਨੇ ਜਬਰਨ ਵਸੂਲੀ ਸੰਕਟ ਨਾਲ ਨਜਿੱਠਣ ਲਈ ਰਾਸ਼ਟਰੀ ਐਮਰਜੈਂਸੀ ਐਲਾਨਣ ਦੀ ਮੰਗ ਕੀਤੀ
ਸਰੀ, ਬੀ.ਸੀ. – ਮੇਅਰ ਬਰੈਂਡਾ ਲੌਕ ਨੇ ਫੈਡਰਲ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਅਗਵਾਈ ਅਧੀਨ ਕੈਨੇਡਾ ਵਿੱਚ ਭਾਈਚਾਰਿਆਂ ਨੂੰ ਪ੍ਰਭਾਵਤ ਕਰਨ ਵਾਲੇ ਜਬਰਨ ਵਸੂਲੀ


