Skip to content
Tuesday, October 27, 2026 7°C · Fog · Surrey, BC
ਪੰਜਾਬ ਗਾਰਡੀਅਨ
The Punjab Guardian
Surrey, British Columbia · Est. 2016 · Weekly
Sections ਮੁੱਖ ਪੰਨਾHome ਤਾਜ਼ਾ ਖ਼ਬਰਾਂਪੰਜਾਬਕੈਨੇਡਾਅਮਰੀਕਾਭਾਰਤਦੁਨੀਆਖੇਡਾਂਮਨੋਰੰਜਨਕਾਰੋਬਾਰਧਰਮਸ਼ਰਧਾਂਜਲੀਸਿਹਤ
ਪੰਜਾਬ Punjab

‘ਦਰਸ਼ਨ’ ਕਰਨ ਬਹੁੜੀ ਸੰਗਤ ਵੱਲੋਂ ਬਾਦਲ ਖ਼ਿਲਾਫ਼ ਨਾਅਰੇਬਾਜ਼ੀ

By Admin Published 1 min read

ਬਰਨਾਲਾ:- ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਵਿਧਾਨ ਸਭਾ ਹਲਕਾ ਮਹਿਲ ਕਲਾਂ ‘ਚ ਕੀਤੇ ਜਾ ਰਹੇ ਸੰਗਤ ਦਰਸ਼ਨ ਆਮ ਲੋਕਾਂ ਦੀਆਂ ਮੁਸ਼ਕਲਾਂ ਸੁਣਨ ਦੀ ਥਾਂ ਸਿਰਫ ਪੰਚਾਇਤਾਂ ਤੱਕ ਹੀ ਸੀਮਤ ਹੋ ਕੇ ਰਹਿ ਗਏ ਹਲ। ਸੰਗਤ ਦਰਸ਼ਨਾਂ ‘ਚ ਆਮ ਲੋਕਾਂ ਨੂੰ ਮੁੱਖ ਮੰਤਰੀ ਦੇ ਨੇੜੇ ਨਹੀਂ ਪੁੱਜਣ ਦਿੱਤਾ ਜਾ ਰਿਹਾ। ਸ਼ਿਕਾਇਤਾਂ ਲੈ ਕੇ ਪੁੱਜੇ ਲੋਕਾਂ ਨੂੰ ਮੁੱਖ ਮੰਤਰੀ ਤੱਕ ਨਾ ਪਹੁੰਚਣ ਦੇਣ ਕਾਰਨ ਲੋਕਾਂ ਵਿੱਚ ਅਕਾਲੀ ਦਲ ਪ੍ਰਤੀ ਗੁੱਸੇ ਦੀ ਲਹਿਰ ਹੈ। ਪਿੰਡ ਗਾਗੇਵਾਲ ਵਿੱਚ ਸੰਗਤ ਦਰਸ਼ਨ ਕਰਨ ਪੁੱਜੇ ਮੁੱਖ ਮੰਤਰੀ ਬਾਦਲ ਵੱਲੋਂ ਪਿੰਡ ਗਹਿਲ ਅਤੇ ਸੱਦੋਵਾਲ ਦੇ ਮੋਹਤਵਰ ਵਿਅਕਤੀਆਂ ਨੂੰ ਮਿਲਣ ਲਈ ਟਾਇਮ ਨਾ ਦਿੱਤੇ ਜਾਣ ‘ਤੇ ਉਨ੍ਹਾਂ ਨੇ ਮੁੱਖ ਮੰਤਰੀ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ।

Admin Punjab Guardian · Surrey
ਸੰਬੰਧਿਤ ਖ਼ਬਰਾਂ Related ਪੰਜਾਬ Punjab →
Share on WhatsApp