Skip to content
Tuesday, October 27, 2026 10°C · Overcast · Surrey, BC
ਪੰਜਾਬ ਗਾਰਡੀਅਨ
The Punjab Guardian
Surrey, British Columbia · Est. 2016 · Weekly
Sections ਮੁੱਖ ਪੰਨਾHome ਤਾਜ਼ਾ ਖ਼ਬਰਾਂਪੰਜਾਬਕੈਨੇਡਾਅਮਰੀਕਾਭਾਰਤਦੁਨੀਆਖੇਡਾਂਮਨੋਰੰਜਨਕਾਰੋਬਾਰਧਰਮਸ਼ਰਧਾਂਜਲੀਸਿਹਤ
ਭਾਰਤ India

ਦਲਿਤਾਂ ‘ਤੇ ਅਤਿਆਚਾਰ ਕੋਈ ਨਵੀਂ ਗੱਲ ਨਹੀਂ : ਅਡਵਾਨੀ

By Admin Published 1 min read

ਨਵੀਂ ਦਿੱਲੀ,: ਭਾਜਪਾ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ ਨੇ ਦਲਿਤਾਂ ‘ਤੇ ਹੋ ਰਹੇ ਅਤਿਆਚਾਰਾਂ ‘ਤੇ ਵਿਵਾਦਤ ਬਿਆਨ ਦਿੰਦਿਆਂ ਕਿਹਾ ਕਿ ਦਲਿਤਾਂ ‘ਤੇ ਜੋ ਤਸ਼ੱਦਦ ਹੋ ਰਿਹਾ ਹੈ, ਉਹ ਕੋਈ ਨਵੀਂ ਗੱਲ ਨਹੀਂ, ਇਹ ਸਦੀਆਂ ਤੋਂ ਚਲਿਆ ਆ ਰਿਹਾ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਜੋ ਵੀ (ਮਹਾਤਮਾ) ਗਾਂਧੀ ਜੀ ਦੀ ਵਿਚਾਰਧਾਰਾ ਨਾਲ ਜੁੜੇ ਹਨ, ਉਨ੍ਹਾਂ ਦਾ ਦਲਿਤਾਂ ‘ਤੇ ਹੋ ਰਹੇ ਅਤਿਆਚਾਰਾਂ ‘ਤੇ ਪ੍ਰਤੀਕਰਮ ਦੇਣਾ ਅਤੇ ਉਨ੍ਹਾਂ ਨੂੰ ਦੁੱਖ ਹੋਣਾ ਸੁਭਾਵਕ ਹੈ।

ਭਾਜਪਾ ਦੇ ਸੀਨੀਅਰ ਆਗੂ ਨੇ ਕਿਹਾ ਕਿ ਦਲਿਤਾਂ ‘ਤੇ ਹੋਈਆਂ ਜ਼ਿਆਦਤੀਆਂ ਤੋਂ ਇਕ ਵਰਗ ਵਿਸ਼ੇਸ਼ ਦਾ ਵੱਧ ਪ੍ਰੇਸ਼ਾਨ ਹੋਣਾ ਸੁਭਾਵਕ ਹੈ। ਜੰਮੂ-ਕਸ਼ਮੀਰ ਦੇ ਮੌਜੂਦਾ ਹਾਲਾਤ ‘ਤੇ ਭਾਜਪਾ ਦੇ ਆਗੂ ਅਡਵਾਨੀ ਨੇ ਕਿਹਾ ਕਿ ਭਾਰਤ ਅਤੇ ਕਸ਼ਮੀਰ ਨੂੰ ਵੱਖ-ਵੱਖ ਕਰ ਕੇ ਨਹੀਂ ਵੇਖਿਆ ਜਾ ਸਕਦਾ। ਉਨ੍ਹਾਂ ਕਿਹਾ ਕਿ ਕਸ਼ਮੀਰ ਨੂੰ ਭਾਰਤ ਤੋਂ ਵੱਖਰਾ ਰੱਖ ਕੇ ਸੋਚਣਾ ਵੀ ਸਾਨੂੰ ਨਾਗਵਾਰ ਹੈ। ਉਨ੍ਹਾਂ ਕਿਹਾ ਕਿ ਕਸ਼ਮੀਰ ਵਿਚ ਵੱਖਵਾਦ ਦੀ ਆਵਾਜ਼ ਬੁਲੰਦ ਹੋ ਰਹੀ ਹੈ, ਜਿਸ ਨੂੰ ਕਿਸੇ ਵੀ ਹਾਲਤ ਵਿਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

Admin Punjab Guardian · Surrey
ਸੰਬੰਧਿਤ ਖ਼ਬਰਾਂ Related ਭਾਰਤ India →
Share on WhatsApp