ਨਵੀਂ ਦਿੱਲੀ:- ਪਾਰਟੀ ਲਾਈਨ ਤੋਂ ਉਪਰ ਉੱਠਦਿਆਂ ਲੋਕ ਸਭਾ ਮੈਂਬਰਾਂ ਨੇ ਦੇਸ਼ ਦੇ ਵੱਖ ਵੱਖ ਹਿੱਸਿਆਂ ਵਿੱਚ ਦਲਿਤਾਂ ‘ਤੇ ਹੋ ਰਹੇ ਅਤਿਆਚਾਰ ਦੇ ਮਾਮਲੇ ਉਠਾਏ ਅਤੇ ਇਨ੍ਹਾਂ ਦੀ ਰੋਕਥਾਮ ਲਈ ਕਦਮ ਚੁੱਕਣ ਦੀ ਮੰਗ ਕੀਤੀ। ਲੋਕ ਜਨਸ਼ਕਤੀ ਪਾਰਟੀ ਦੇ ਚਿਰਾਗ ਪਾਸਵਾਨ ਨੇ ਬਿਹਾਰ ਦੇ ਮੁਜ਼ੱਫਰਪੁਰ ਜ਼ਿਲ੍ਹੇ ਵਿੱਚ ਦੋ ਦਲਿਤ ਨੌਜਵਾਨਾਂ ਦੀ ਕੁੱਟਮਾਰ ਤੇ ਉਨ੍ਹਾਂ ਉਤੇ ਪਿਸ਼ਾਬ ਕਰਨ ਦੀ ਘਟਨਾ ਵੱਲ ਸਦਨ ਦਾ ਧਿਆਨ ਖਿੱਚਿਆ। ਦਰਭੰਗਾ ਅਤੇ ਕਿਸ਼ਨਗੰਜ ਵਿੱਚ ਦਲਿਤਾਂ ਉਤੇ ਅਤਿਆਚਾਰਾਂ ਦਾ ਦੋਸ਼ ਲਾਉਂਦਿਆਂ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਕੋਈ ਕਾਰਵਾਈ ਨਾ ਕਰਨ ਕਾਰਨ ਅਜਿਹੇ ਅਪਰਾਧ ਵਧ ਰਹੇ ਹਨ।
ਸਿਟੀ ਆਫ਼ ਸਰੀ ਵੱਲੋਂ ਜਾਇਦਾਦ ਖ਼ਰੀਦ ਨਾਲ ਸੰਬੰਧਿਤ ਗ਼ਲਤ ਦਾਅਵਿਆਂ ਬਾਰੇ ਸਪੱਸ਼ਟੀਕਰਨ
ਸਰੀ, ਬੀ.ਸੀ. – ਹਾਲ ਹੀ ਵਿੱਚ ਕੁਝ ਸਥਾਨਕ ਮੀਡੀਆ ਵਿੱਚ ਸਿਟੀ ਆਫ਼ ਸਰੀ ਦੀ ਜਾਇਦਾਦ ਖ਼ਰੀਦਣ ਦੀ ਪ੍ਰਕਿਰਿਆ ਬਾਰੇ ਕੁੱਝ ਗ਼ਲਤ ਜਾਣਕਾਰੀ ਪ੍ਰਕਾਸ਼ਿਤ ਕੀਤੀ ਗਈ ਹੈ, ਜਿਸ ਬਾਰੇ


